ਬਾਦਲ ਸਰਕਾਰ 'ਚ ਕੈਬਨਿਟ ਮੰਤਰੀ ਰਹੇ ਬਿਕਰਮ ਮਜੀਠੀਆ ਦਾ ਨਾਂ ਇੱਕ ਹੋਰ ਮਾਮਲੇ ਵਿੱਚ ਗੂੰਜਿਆ ਹੈ। ਇਹ ਮਾਮਲਾ ਖੰਡ ਮਿੱਲਾਂ ਵਿੱਚ 915 ਕਰੋੜ ਦੇ ਘੁਟਾਲੇ ਦਾ ਹੈ। ਬੇਸ਼ੱਕ ਇਸ ਬਾਰੇ ਹਾਲੇ ਤਕ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਹੀ ਲਾਏ ਹਨ ਪਰ ਸੂਤਰਾਂ ਮੁਤਾਬਕ ਕੈਪਟਨ ਸਰਕਾਰ ਇਸ ਮਾਮਲੇ ਦੀ ਵੀ ਜਾਂਚ ਕਰਵਾਉਣ ਬਾਰੇ ਸੋਚ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਾਲ ਹੀ ਵਿੱਚ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਨਵੀਂ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਬਾਦਲ ਦਲ ਦੇ ਰਾਜਸੀ ਫ਼ੈਸਲੇ ਲੈਣ ਵਾਲੀ ਇਸ ਕਮੇਟੀ ਦੀ ਮੀਟਿੰਗ ਵਿਧਾਨ ਸਭਾ ਚੋਣਾਂ ਤੋਂ ਫ਼ੌਰੀ ਬਾਅਦ ਇਕ ਵਾਰ ਹੋਈ ਸੀ ਤੇ ਉਸ ਦੌਰਾਨ ਵੀ ਪਾਰਟੀ ਆਗੂਆਂ ਦਰਮਿਆਨ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਨੂੰ ਲੈ ਕੇ ਤਿੱਖੇ ਮੱਤਭੇਦ ਉਭਰੇ ਸਨ।
ਸ਼ਨੀਵਾਰ (20 ਮਈ) ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਜੀਠਾ ਹਲਕੇ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ 'ਤੇ ਪੁਲਿਸ-ਜਨਤਾ ਸੰਪਰਕ ਪ੍ਰੋਗਰਾਮ ਦੌਰਾਨ ਜੁੱਤੀ ਸੁੱਟੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਮਜੀਠਾ 'ਚ ਕਾਨੂੰਨ ਵਿਵਸਥਾ ਦੇ ਏ.ਡੀ.ਜੀ.ਪੀ. ਰੋਹਿਤ ਚੌਧਰੀ ਸ਼ਨੀਵਾਰ ਨੂੰ ਜਨਤਾ ਨਾਲ ਪੁਲਿਸ ਸੰਪਰਕ ਪ੍ਰੋਗਰਾਮ ਕਰਨ ਰਹੇ ਸਨ, ਤਾਂ ਬਿਕਰਮ ਮਜੀਠੀਆ 'ਅਚਨਚੇਤ' ਹੀ ਉੱਥੇ ਪਹੁੰਚ ਗਏ।
ਹਲਕਾ ਮਜੀਠਾ ਤੋਂ ਬਾਦਲ ਦਲ ਦੇ ਉਮੀਦਵਾਰ ਅਤੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਬਾਦਲ-ਭਾਜਪਾ ਗੱਠਜੋੜ ਦੀ ਵੱਡੀ ਜਿੱਤ ਹੋਵੇਗੀ ਅਤੇ ਗੱਠਜੋੜ ਦੀ ਹੈਟ੍ਰਿਕ ਬਣੇਗੀ। ਮਜੀਠੀਆ ਮਜੀਠਾ ਦੇ ਬੂਥ ਨੰਬਰ 35 ਵਿੱਚ ਆਪਣੀ ਵੋਟ ਪਾਉਣ ਆਏ ਸਨ।
ਆਪਣਾ ਹਲਕਾ ਛੱਡ ਕੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਹਲਕੇ 'ਚ ਚੋਣ ਪ੍ਰਚਾਰ ਕਰ ਰਹੇ ਬਾਦਲ ਦਲ ਆਗੂ ਤੇ ਅੰਮ੍ਰਿਤਸਰ ਨਗਰ ਨਿਗਮ ਦੇ ਡਿਪਟੀ ਮੇਅਰ ਅਵਿਨਾਸ਼ ਜੌਲੀ ਖਿਲਾਫ਼ ਚੋਣ ਜਾਬਤੇ ਦੀ ਉਲਘੰਣਾ ਕਰਨ ਦੇ ਦੋਸ਼ਾਂ ਦਾ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਉਹ ਹਲਕੇ 'ਚ ਮਜੀਠੀਆ ਨੂੰ ਵੋਟਾਂ ਪਾਉਣ ਲਈ ਪੈਸੇ ਵੰਡ ਰਿਹਾ ਸੀ।
ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਮੁਖੀ ਅਤੇ ਹਲਕਾ ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਅੰਮ੍ਰਿਤਸਰ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਬਿਕਰਮ ਮਜੀਠੀਆਂ ਦੀਆਂ ਕੌਮਾਂਤਰੀ ਡਰੱਗ ਸਰਗਨਾ ਸਤਪ੍ਰੀਤ ਸਿੰਘ ਸੱਤਾ ਨਾਲ ਤਸਵੀਰਾਂ ਜਾਰੀ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਹਿੰਦੀ ਆਈ ਹੈ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਇਨ੍ਹਾਂ ਤਸਵੀਰਾਂ ਨੇ ਇਸ ਗੱਲ੍ਹ ਨੂੰ ਸਹੀ ਸਾਬਿਤ ਕੀਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ "ਕੌਮਾਂਤਰੀ ਡਰੱਗ ਮਾਫੀਆ" ਨਾਲ ਸੰਬੰਧ ਰੱਖਣ ਵਾਲੇ ਬਿਕਰਮ ਮਜੀਠੀਆ ਨੂੰ 15 ਅਪ੍ਰੈਲ 2017 ਤੋਂ ਪਹਿਲਾਂ ਜੇਲ੍ਹ ਵਿੱਚ ਸੁੱਟਿਆ ਜਾਵੇਗਾ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ 12 ਜਨਵਰੀ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸੀ ਆਗੂ ਮਨਪ੍ਰੀਤ ਬਾਦਲ ਸਮੇਤ 25 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ।
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਮੰਤਰੀਆਂ ਵੱਲੋਂ ਨਾ ਸਿਰਫ ਹੋਰਨਾਂ ਵਪਾਰਾਂ ਵਿੱਚ ਮਾਫੀਆ ਰਾਜ ਚਲਾਇਆ ਜਾ ਰਿਹਾ ਹੈ, ਬਲਕਿ ਆਪਣੇ ਦਫਤਰਾਂ ਦੇ ਇਸਤੇਮਾਲ ਵਾਲੇ ਵਾਹਨਾਂ ਦੇ ਤੇਲ ਵਿੱਚ ਘੋਟਾਲਾ ਕਰਕੇ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਧਨ ਦੀ ਵੱਡੇ ਪੱਧਰ ਉਤੇ ਲੁੱਟ ਕੀਤੀ ਜਾ ਰਹੀ ਹੈ।
« Previous Page — Next Page »