ਪੰਜਾਬ ਵਿੱਚ ਨਸ਼ਿਆਂ ਤੇ ਪ੍ਰਵਾਸ ਦੇ ਮੁੱਦੇ ’ਤੇ 1 ਨਵੰਬਰ ਨੂੰ ਕਨਵੈਨਸ਼ਨ ਕਰੇਗਾ ਦਲ ਖ਼ਾਲਸਾ

ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਦੂਜੇ ਸੂਬਿਆਂ ਤੋਂ ਹੋ ਰਹੇ ਪ੍ਰਵਾਸ ਦੇ ਮੁੱਦੇ ’ਤੇ ਦਲ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਨਵੈਨਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ।
ਨਸ਼ਾ ਵਿਰੋਧੀ ਸੰਘਰਸ਼: ਸਰਕਾਰਾਂ ਦੀ ਮਿਲੀਭੁਗਤ ਨਾਲ ਵਿਕ ਰਿਹਾ ਨਸ਼ਾ, ਲੋਕਾਂ ਨੂੰ ਖੁਦ ਅੱਗੇ ਆਉਣ ਦੀ ਲੋੜ: ਭਾਈ ਦਲਜੀਤ ਸਿੰਘ

ਮਾਨਸਾ ਵਿਖੇ ਨਸ਼ਾ ਵਿਰੋਧੀ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਝੋਟੇ ਦੀ ਯਾਦ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਵਿੱਚ ਅੱਜ ਪੰਚ ਪ੍ਰਧਾਨੀ ਜਥੇ ਵੱਲੋਂ ਭਾਈ ਦਲਜੀਤ ਸਿੰਘ ਨੇ ਸ਼ਿਰਕਤ ਕੀਤੀ।
ਪਾਣੀ ਤੇ ਨਸ਼ਿਆਂ ’ਤੇ ਹੋ ਰਹੀ ਹੈ ਸਿਆਸਤ: ਡਾ. ਸਿਕੰਦਰ ਸਿੰਘ

ਡਾ. ਸਿਕੰਦਰ ਸਿੰਘ ਨੇ ਪੰਜਾਬ ਦੇ ਪਾਣੀ ਦੇ ਮਸਲੇ ਅਤੇ ਨਸ਼ਿਆਂ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਪੰਜਾਬ ਨੂੰ ਪਹਿਲਾਂ ਖਰਾਬ ਕਰਨ ਅਤੇ ਫਿਰ ਉਸ ਨੂੰ ਠੀਕ ਕਰਨ ਦੀਆਂ ਸਹੂਲਤਾਂ ਦੇਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ।
ਭਾਜਪਾ ਲੋਕਾਂ ਵਿੱਚ ਵੰਡੀਆਂ ਪਾਉਣ ਦੀ ਸਿਆਸਤ ਕਰ ਰਹੀ ਹੈ: ਡਾ. ਸਿਕੰਦਰ ਸਿੰਘ

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ ‘ਤੇ ਟਿਕਿਆ ਹੋਇਆ ਹੈ
ਭਾਜਪਾ ਸਰਕਾਰ ਵੱਲੋਂ ਦੱਖਣੀ ਸਿੱਖਾਂ ਨੂੰ ਦਬਾਉਣ ਦੀ ਤਿਆਰੀ

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ ਲਈ ਨਵੇਂ-ਨਵੇਂ ਢੰਗ ਅਪਣਾ ਰਹੀ ਹੈ।
ਪੰਜਾਬ ਧਮਾਕਿਆਂ ‘ਤੇ ਛਿੜੀ ਸ਼ਬਦ ਜੰਗ: ਮੁੱਖ ਮੰਤਰੀ ਮਾਨ ਨੇ ਭਾਜਪਾ ਨੂੰ ਠਹਿਰਾਇਆ ਜਿੰਮੇਵਾਰ

ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋਹਰੇ ਧਮਾਕਿਆਂ ਨੇ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਘਟਨਾਵਾਂ ਨੂੰ ਭਾਜਪਾ ਦੀਆਂ ਚੋਣ ਰਣਨੀਤੀਆਂ ਦੱਸ ਰਹੇ ਹਨ, ਉੱਥੇ ਹੀ ਸੂਬੇ ਦੇ ਪੁਲਿਸ ਮੁਖੀ ਨੇ ਇਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਵੱਲੋਂ ਪੰਜਾਬ ਨੂੰ ਅਸਥਿਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।
ਪ੍ਰੋ. ਭੁੱਲਰ ਦੀ ਰਿਹਾਈ ਲਈ ਸਰਕਾਰਾਂ ਨੂੰ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ: ਬੀਬੀ ਨਵਨੀਤ ਕੌਰ

ਹੁਣ ਪ੍ਰੋ. ਭੁੱਲਰ ਦੀ ਰਿਹਾਈ ਸਰਕਾਰਾਂ ਦੀ ਸਿਆਸੀ ਇੱਛਾ ਸ਼ਕਤੀ ‘ਤੇ ਨਿਰਭਰ ਹੈ।
ਦਿੱਲੀ ਦੀ ਭਾਜਪਾ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕੀਤਾ

ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰ ਦਿੱਤਾ ਹੈ। ਜਾਰੀ ਦਸਤਾਵੇਜ਼ਾਂ ਮੁਤਾਬਕ, ਜਿੱਥੇ 20 ਸਾਲ ਤੋਂ ਘੱਟ ਸਜ਼ਾ ਵਾਲੇ ਕੈਦੀਆਂ ਨੂੰ ਰਿਹਾਈ ਮਿਲ ਗਈ ਹੈ, ਉੱਥੇ ਹੀ 1995 ਤੋਂ ਜੇਲ੍ਹ ਵਿੱਚ ਬੰਦ ਪ੍ਰੋ. ਭੁੱਲਰ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਇਸ ਫੈਸਲੇ ਨੇ ਭਾਜਪਾ ਵਿੱਚ ਸ਼ਾਮਲ ਸਿੱਖ ਆਗੂਆਂ ਦੀ ਕਾਰਗੁਜ਼ਾਰੀ ਅਤੇ ਸੁਣਵਾਈ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਬੰਦੀ ਸਿੰਘਾਂ ਦਾ ਮਸਲਾ: ਦਿੱਲੀ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਆਗੂਆਂ ਦੇ ਬਿਆਨਾਂ ਦੇ ਕਾਨੂੰਨ ਤੇ ਸਿਆਸੀ ਪੱਖ

ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ “ਸੰਟੈਂਸ ਰਿਵਿਊ ਬੋਰਡ” ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਮੁੜ ਵਿਚਾਰਨ ਵਾਸਤੇ ਹੁਕਮ ਕੀਤੇ ਹਨ ਤੇ ਫੈਸਲੇ ਦੀ ਕਾਰਵਾਈ ਦੇ ਸਾਰੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਹੈ।
ਪੰਜਾਬ ਵਿੱਚ ਭਖਦਾ ਜਾ ਰਿਹਾ ਹੈ “ਲੈਂਡ ਪੋਲਿੰਗ ਨੀਤੀ” ਦਾ ਮਸਲਾ

ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ ਦੇ ਰੋਹ ਦਾ ਸਾਹਮਣਾ ਕਰਦੀ ਨਜ਼ਰ ਆ ਰਹੀ ਹੈ।
