ਲੰਘੀ 6 ਜੂਨ ਨੂੰ ਅਚਾਨਕ ਪੰਜਾਬ ਅਤੇ ਭਾਰਤ ਵਿੱਚ ਕੁਝ ਪ੍ਰਮੁੱਖ ਇੰਟਰਨੈੱਟ ਕੰਪਨੀਆਂ ਵੱਲੋਂ ਸਿੱਖ ਸਿਆਸਤ ਦੀ ਵੈਬਸਾਈਟ ਰੋਕ ਦਿੱਤੀ ਗਈ, ਜਦਕਿ ਬਾਕੀ ਸਾਰੇ ਸੰਸਾਰ ਵਿੱਚ ਇਹ ਵੈਬਸਾਈਟ ਬਿਨਾ ਕਿਸੇ ਦਿੱਕਤ ਦੇ ਖੁੱਲ੍ਹ ਰਹੀ ਹੈ।
ਦੂਰਸੰਚਾਰ ਕੰਪਨੀ ਬੀ. ਐਸ. ਐਨ. ਐਲ. ਨੇ ਅੱਜ ਕਿਹਾ ਕਿ ਉਸ ਨੇ ਆਪਣੇ ਲੈਂਡਲਾਈਨ ਬਰਾਡਬੈਂਡ ਦੀ ਸਪੀਡ ਘੱਟ ਤੋਂ ਘੱਟ 2 ਐਮ. ਬੀ. ਪੀ. ਐਸ. ਕਰਨ ਦਾ ਫੈਸਲਾ ਕੀਤਾ ਹੈ। ਇਹ ਬਦਲਾਅ ਪੂਰੇ ਦੇਸ਼ 'ਚ ਕੰਪਨੀ ਦੇ ਸਾਰੇ ਗਾਹਕਾਂ ਲਈ ਹੋਵੇਗਾ ਅਤੇ ਪਹਿਲੀ ਅਕਤੂਬਰ ਤੋਂ ਲਾਗੂ ਹੋਵੇਗਾ ਅਤੇ ਇਸ ਲਈ ਕੋਈ ਵਾਧੂ ਕਿਰਾਇਆ ਨਹੀਂ ਲਿਆ ਜਾਵੇਗਾ।
ਦੂਰਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਕਿ ਸਰਕਾਰੀ ਖੇਤਰ ਦੀ ਟੈਲੀਫੋਨ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ (ਬੀ. ਐਸ. ਐਨ. ਐਲ.) 15 ਜੂਨ 2015 ਤੋਂ ਭਾਰਤ ਭਰ ਵਿਚ ਰੋਮਿੰਗ ਸੇਵਾਵਾਂ ਮੁਫ਼ਤ ਮੁਹੱਈਆ ਕਰੇਗਾ ।