ਜਲੰਧਰ: ਸਾਕਾ ਨਕੋਦਰ ਦੇ ਸ਼ਹੀਦਾਂ ਦੇ ਪਰਵਾਰਾਂ ਵੱਲੋਂ ਮਨੁੱਖੀ ਹੱਕਾਂ ਦੇ ਲਈ ਸਰਗਰਮ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਮਇੰਦਿਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ...
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪੀ.ਟੀ.ਸੀ. ਅਤੇ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਵਿਚਾਰਨ ਲਈ 17 ਜਨਵਰੀ ਨੂੰ ਕੇਂਦਰੀ ਸਿੰਘ ਸਭਾ, ਸੈਕਟਰ 28, ਚੰਡੀਗੜ੍ਹ ਵਿਖੇ ਇਕੱਰਤਾ ਹੋਵੇਗੀ
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ ਹੈ, ਜੋ ਮੌਕੇ ਦੀਆਂ ਪ੍ਰਸਥਿਤੀਆਂ ਦੇ ਅਨੁਕੂਲ ਨਹੀਂ ਬਲਕਿ ਉਲਟ ਹੈ।
ਝੂਠੇ ਪੁਲੀਸ ਮੁਕਾਬਲੇ ਵਿੱਚ ਸਿੱਖ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਲਈ ਜ਼ਿੰਮੇਵਾਰ ਚਾਰ ਪੁਲੀਸ ਦੋਸ਼ੀਆਂ ਨੂੰ ਮੁਆਫੀ ਦੇਣ ਉੱਤੇ ਦਲ ਖਾਲਸਾ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਕਰੜੇ ਹੱਥੀ ਲੈਦਿਆਂ ਉਹਨਾਂ ਦੇ ਫੈਸਲੇ ਨੂੰ ਕਾਨੂੰਨ ਅਤੇ ਇਨਸਾਫ ਨਾਲ ਕੋਝਾ ਮਜ਼ਾਕ ਦਸਿਆ ਹੈ।
18ਵੀਂ ਸਦੀ ਦੌਰਾਨ ਪੰਜਾਬ ਏਸ਼ੀਆਈ ਮਹਾਦੀਪ ਦੀਆਂ ਸਭ ਨਾਲੋਂ ਵੱਧ ਉਪਜਾਊ ਆਰਥਿਕਤਾ ਵਜੋਂ ਜਾਣਿਆ ਜਾਂਦਾ ਸੀ।ਅੰਗਰੇਜੀ ਰਾਜ ਹੇਠ ਆਉਣ ਤੋਂ ਬਾਅਦ ਪੰਜਾਬ ਵਿਚ ਨਹਿਰੀ-ਸਿੰਜਾਈ ਨਾਲ ਖੇਤੀਬਾੜੀ, ਵਪਾਰਕ ਮੰਡੀਆਂ, ਸਰਕਾਰੀ ਨੌਕਰੀਆਂ ਆਦਿ ਨਾਲ ਆਰਥਿਕ ਵਿਕਾਸ ਲੀਹ 'ਤੇ ਰਿਹਾ।
ਰਾਹੁਲ ਗਾਂਧੀ ਵਲੋਂ ਸਿੱਖ ਨਸਲਕੁਸ਼ੀ 'ਚ ਸ਼ਾਮਲ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੱਖ ਮੰਤਰੀ ਚੁਣੇ ਜਾਣ ਉੱਤੇ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ੳਥੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹਮਰੁਤਬਾ ਕਮਲਨਾਥ ਦੇ ਹੱਕ ਵਿਚ ਖੁਲ੍ਹ ਕੇ ਨਿੱਤਰ ਪਏ ਹਨ।
ਸਿੱਖ ਲੀਡਰਾਂ ਨੇ ਪੰਜਾਬ ਦੀ ਰਾਜ ਬਹਾਲੀ ਦੀ ਆਸ ਕਰਦਿਆਂ ਅੰਗਰੇਜ ਹਕੂਮਤ ਨੂੰ ਸਹਿਯੋਗ ਦੇਣ ਦਾ ਫੈਸਲਾ ਲਿਆ ਸੀ। ਆਬਾਦੀ ਦਾ 1.5 ਫੀਸਦ ਹੁੰਦਿਆਂ ਹੋਇਆਂ ਵੀ ਸਿੱਖਾਂ ਨੇ ਇਸ ਵਿੱਚ ਵੱਡੀ ਭੂਮਿਕਾ ਨਿਭਾਈ ਸੀ, ਜਿਸ ਕਰਕੇ ਅੱਜ ਵੀ ਬਰਤਾਨਵੀ ਫੌਜ ਵਲੋਂ ਉਹਨਾਂ ਦਾ ਸਤਿਕਾਰ ਕੀਤਾ ਜਾਂਦਾ ਹੈ।