Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Captain Amrinder Singh Government

Captain Amrinder Singh Government

ਗੁਰਦੁਆਰਿਆਂ ਵਿੱਚ ਸਣੇ ਜੁੱਤੀਆਂ ਦਾਖਲ ਹੋਣਾ, ਬੇਅਦਬੀਆਂ ਕਰਨੀਆਂ, ਥਾਣਿਆਂ ਵਿੱਚ ਧੀ ਨੂੰ ਨੰਗਿਆਂ ਕਰਕੇ ਪਿਓ ਉੱਤੇ ਪਾਉਣਾ, ਜੇਲ੍ਹਾਂ ਵਿੱਚ ਸਿੰਘਾਂ ਨੂੰ ਅਣਮਨੁੱਖੀ ਤਸ਼ੱਦਤ ਦੇਣੇ, ਸਿੰਘਾਂ ਦੇ ਤੱਤੀਆਂ ਪ੍ਰੈੱਸਾਂ ਲਾਉਣੀਆਂ, ਗਰਮ ਲੋਹੇ ਦੀਆਂ ਰਾੜਾਂ ਨਾਲ ਤਸ਼ੱਦਤ ਕਰਨੇ, ਝੂਠੇ ਮੁਕਾਬਲੇ ਬਣਾ ਦੇਣੇ, ਝੂਠੇ ਕੇਸਾਂ ਵਿੱਚ ਜੇਲ੍ਹਾਂ ਚ ਕੈਦ ਕਰਨਾ, ਜਾਪ ਕਰਦੀ ਸੰਗਤ ਤੇ ਗੋਲੀਆਂ ਚਲਾਉਣੀਆਂ, ਸਿੰਘ ਸ਼ਹੀਦ ਕਰਨੇ ਹੋਰ ਕਿੰਨਾ ਕੁਝ ਹੈ ਜਿਹੜਾ ਕਿਸੇ ਨੇ ਕਦੀ ਕਿਆਸਿਆ ਵੀ ਨੀ ਹੋਣਾ ਅਤੇ ਇਹ ਸਭ ਕਰਨ ਤੇ ਪੁਲਸ ਵਾਲਿਆਂ ਨੂੰ ਫੀਤੀਆਂ ਮਿਲਣੀਆਂ, ਸ਼ਾਬਾਸ਼ ਮਿਲਣੀ।
ਕਰਤਾਰਪੁਰ ਦੇ ਦਰਸ਼ਨ ਕਰਕੇ ਆਏ ਸਿੱਖ ਸ਼ਰਧਾਲੂਆਂ ਦੀ ਬਿਪਰਵਾਦੀ ਦਿੱਲੀ ਸਲਤਨਤ ਦੀ ਖੂਫੀਆ ਏਜੰਸੀ ਆਈ. ਬੀ. ਦੇ ਕਿਸੇ ਦੇ ਹੇਠਲੇ ਪੱਧਰ ਦੇ ਅਫਸਰ ਦੇ ਇਸ਼ਾਰੇ ਉਤੇ ਪੰਜਾਬ ਪੁਲਿਸ ਵੱਲੋਂ ਪੁੱਛ-ਪੜਤਾਲ ਕਰਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਵਿਧਾਨ ਸਭਾ ਵਿਚ ਸਹੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ।
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ ਹੈ, ਜੋ ਮੌਕੇ ਦੀਆਂ ਪ੍ਰਸਥਿਤੀਆਂ ਦੇ ਅਨੁਕੂਲ ਨਹੀਂ ਬਲਕਿ ਉਲਟ ਹੈ।
ਭਾਵੇਂ ਕੇਂਦਰ ਦੀ ਭਾਜਪਾ ਸਰਕਾਰ ਲਈ ਪੰਜਾਬ ਵਿਚ ਇੰਨੇ ਹੜ੍ਹ ਨਾ ਆਏ ਹੋਣ ਕਿ ਇੱਥੇ ਕੇਂਦਰੀ ਟੋਲੀ (ਟੀਮ) ਭੇਜ ਕੇ ਹੜਾਂ ਕਾਰਨ ਹੋਏ ਨੁਕਸਾਨ ਅਤੇ ਇਸ ਬਦਲੇ ਮੁਅਵਜ਼ਾ ਦੇਣ ਲਈ ਜਾਇਜ਼ਾ ਲਿਆ ਜਾਵੇ ਪਰ ਜੋ ਅੰਕੜੇ ਖਬਰਖਾਨੇ ਰਾਹੀਂ ਨਸ਼ਰ ਹੋ ਰਹੇ ਹਨ ਉਹ ਇਹੀ ਬਿਆਨ ਕਰਦੇ ਹਨ ਕਿ ਪੰਜਾਬ ਵਿਚ ਹੜਾਂ ਨਾਲ ਵੱਡੀ ਮਾਰ ਪਈ ਹੈ।
ਪੰਜਾਬ ਸਰਕਾਰ ਨੇ ਬੀਤੇ ਕੱਲ੍ਹ 1987 ਬੈਚ ਦੇ ਆਈਪੀਐਸ ਮੁਲਾਜ਼ਮ ਦਿਨਕਰ ਗੁਪਤਾ ਨੂੰ ਸੂਬੇ ਦਾ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਬੀਤੀ ਸ਼ਾਮ ਉਹਨਾਂ ਅਹੁਦੇ ਦਾ ਕਾਰਜਭਾਰ ਵੀ ਸੰਭਾਲ ਲਿਆ ਹੈ ਤੇ ਚੋਣਵੇਂ ਪੁਲੀਸ ਅਧਿਕਾਰੀਆਂ ਨਾਲ ਰਸਮੀ ਬੈਠਕ ਵੀ ਕੀਤੀ।
ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ “,ਮੈਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੜੀ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਭਾਰਤ ਦਾ ਰਾਸ਼ਟਰੀ ਰੱਖਿਆ ਸਲਾਹਕਾਰ *ਅਜੀਤ ਡੋਵਲ ਸਿੱਧੇ ਤੌਰ ੳੱਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ, ਸਾਰੀਆਂ ਹਦਾਇਤਾਂ ਉਸ ਵਲੋਂ ਹੀ ਦਿੱਤੀਆਂ ਜਾ ਰਹੀਆਂ ਹਨ।
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਦਮ-ਕਦਮ 'ਤੇ ਮਾਰਨ ਲੱਗੀਆਂ ਹੋਈਆਂ ਹਨ, ਜਦਕਿ ਕਿਰਸਾਨੀ ਪਹਿਲਾਂ ਹੀ ਕਰਜ਼ ਦੇ ਅਸਹਿ ਬੋਝ ਅਤੇ ਗੰਭੀਰ ਆਰਥਿਕ ਸੰਕਟ 'ਚ ਗੁਜ਼ਰ ਰਹੀ ਹੈ।

ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ਜਾਂਚ ਸ੍ਰੋਮਣੀ ਅਕਾਲੀ ਦਲ ਲਈ ਇਕ ਮੁਸ਼ਕਿਲ ਬਣ ਕੇ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਇਕ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ੳੱਚੁ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਉੱਤੇ ਬੇਹੱਦ ਸੰਗੀਨ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਅੱਜ ਖ਼ੁਦ ਹੀ ਅਦਾਲਤ ਅੰਦਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੈਪਟਨ ਸਰਕਾਰ ਵੱਲੋਂ ਬੇਅਦਬੀਆਂ […]

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਹੁਕਮ ਲਗਾਤਾਰ ਮੀਂਹ ਪੈਣ ਨਾਲ ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੇ। ਕਿਸੇ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਿਪਟਣ ਲਈ ਸੂਬੇ ਦੀ ਮਦਦ ਵਾਸਤੇ ਫੌਜ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।