ਸੁਖਬੀਰ ਬਾਦਲ ’ਤੇ ਹਮਲੇ ਦੇ ਮਾਮਲੇ ’ਚ ਭਾਈ ਨਰਾਇਣ ਸਿੰਘ ਚੌੜਾ ਅਦਾਲਤ ’ਚ ਪੇਸ਼

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ 11 ਨਵੰਬਰ ਪਈ ਹੈ।
ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਾ ਸੀ.ਬੀ.ਆਈ ਵੱਲੋਂ ਵਿਰੋਧ

ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ
ਹਜ਼ਾਰਾਂ ਝੂਠੇ ਮੁਕਾਬਲਿਆਂ ਦੀ ਇਕੋ ਕਹਾਣੀ: ਪੰਜਾਬ ਵਿਚ ਮਨੁੱਖੀ ਹੱਕਾਂ ਵਾਸਤੇ ਚੱਲ ਰਹੀ ਜੱਦੋ-ਜਹਿਦ ਦੀ ਅਣਕਹੀ ਦਾਸਤਾਨ

ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਵਿਚ ਹੋਏ ਮਨੁੱਖੀ ਹੱਕਾਂ ਦੇ ਘਾਣ ਦੇ ਦਸਤਾਵੇਜ਼ੀ ਸਬੂਤ ਇਕੱਤਰ ਕਰਕੇ ਕਾਨੂੰਨੀ ਕਾਰਵਾਈ ਕਰ ਰਹੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ ਦੇ ਮੁਖੀ ਬੈਰਿਸਟਰ ਸਤਨਾਮ ਸਿੰਘ ਅਤੇ ਐਡਵੋਕੇਟ ਬਲਜਿੰਦਰ ਸਿੰਘ ਨਾਲ ਇਹ ਖਾਸ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।
ਆਖਿਰ ਬੇਅਦਬੀ ਮਾਮਲੇ ਅਜੇ ਤੱਕ ਹੱਲ ਕਿਉਂ ਨਾ ਹੋ ਸਕੇ? ਕਿਸਨੇ ਰਚੀ ਸੀ ਸਾਜਿਸ਼? ਸਰਕਾਰਾਂ ਤੇ ਪੁਲਿਸ ਕਿਵੇਂ ਨਾਕਾਮ ਹੋਏ?

ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਰਾਹੀਂ ਪੰਜਾਬ ਵਿਚ ਪਿਛਲੇ ਇਕ ਦਹਾਕੇ ਤੋਂ ਸਰਗਰਮ ਚੱਲੇ ਆ ਰਹੇ ਸੰਵੇਦਨਸ਼ੀਲ ਬੇਅਦਬੀ ਮਾਮਲਿਆਂ ਬਾਰੇ ਡੁੰਘਾਈ ਵਿਚ ਜਾਂਚ ਕਰਕੇ ਕਈ ਅਹਿਮ ਪੱਖ ਉਜਾਗਰ ਕੀਤੇ ਗਏ ਹਨ। ਸਰਕਾਰੀ ਜਾਂਚਾਂ ਵਿਚ ਸਾਹਮਣੇ ਆਏ ਤੱਥਾਂ ਕਿ ਬੇਅਦਬੀ ਘਟਨਾਵਾਂ ਦੀ ਸਾਜਿਸ਼ ਕਿਸ ਨੇ ਰਚੀ ਸੀ? ਕਿਸ ਵੱਲੋਂ ਬੇਅਦਬੀ ਕੀਤੀ ਗਈ?
ਸਿੱਖ ਨੌਜਵਾਨ ਨੂੰ ਜ਼ਬਰੀ ਲਾਪਤਾ ਕਰਨ ਦੇ ਕੇਸ ਵਿੱਚ ਇਕ ਪੁਲਿਸ ਵਾਲੇ ਨੂੰ 31 ਸਾਲ ਬਾਅਦ 10 ਸਾਲ ਦੀ ਸਜ਼ਾ ਸੁਣਾਈ

ਖਾਸ ਸੀ.ਬੀ.ਆਈ. ਜੱਜ ਹਰਿੰਦਰ ਕੇ. ਸਿੱਧੂ ਦੀ ਅਦਾਲਤ ਨੇ 31 ਜਨਵਰੀ 2022 ਨੂੰ ਸਾਬਕਾ ਇੰਸਪੈਕਟਰ ਮੇਜਰ ਸਿੰਘ, ਤਤਕਾਲੀ ਐਸ.ਐਚ.ਓ. ਥਾਣਾ ਸਦਰ, ਤਰਨਤਾਰਨ ਨੂੰ ਸਿੱਖ ਨੌਜਵਾਨ ਸੰਤੋਖ ਸਿੰਘ ਨੂੰ 1991 ਵਿੱਚ ਅਗਵਾ ਕਰਨ ਅਤੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਆਈ.ਪੀ.ਸੀ. ਦੀ ਧਾਰਾ 364 ਤਹਿਤ 10 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨਾ ਅਤੇ ਧਾਰਾ 344 ਤਹਿਤ 3 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਪੰਜਾਬ ਵਿਧਾਨ ਸਭਾ ਤੇ ਪੰਜਾਬ ਸਰਕਾਰ ਨੂੰ ਜਚਾ ਕੇ ਠਿੱਠ ਕਰ ਰਹੀ ਹੈ ਸੀ.ਬੀ.ਆਈ; ਕੀ ਸੂਬਿਆਂ ਦੀ ਹੁਣ ਇਹੀ ਹੈਸੀਅਤ ਹੈ?

ਸੰਵਿਧਾਨ ਦੇ 7ਵੇਂ ਸ਼ਡਿਊਲ ਵਿੱਚ 3 ਸੂਚੀਆਂ ਹਨ। ਪਹਿਲੀ ਸੂਚੀ ਵਿੱਚ ਉਹ ਮੱਦਾਂ ਜਾਂ ਵਿਸ਼ੇ ਹਨ ਜਿਹਨਾਂ ਉੱਤੇ ਯੂਨੀਅਨ ਦਾ ਅਖਤਿਆਰ ਹੈ, ਭਾਵ ਕਿ ਇਸ ਸੂਚੀ ਵਿਚਲੇ ਵਿਸ਼ੇ ਯੂਨੀਅਨ ਅਧੀਨ ਹਨ।
1993 ਵਿਚ ਬਾਬਾ ਚਰਨ ਸਿੰਘ ਕਾਰਸੇਵਾ ਅਤੇ 5 ਹੋਰ ਸਿੱਖਾਂ ਨੂੰ ਕਤਲ ਕਰਨ ਵਾਲੇ 6 ਪੁਲਿਸ ਵਾਲੇ ਦੋਸ਼ੀ ਕਰਾਰ

ਅੱਜ ਮੁਹਾਲੀ ਸਥਿਤ ਸੀ.ਬੀ.ਆਈ. ਦੀ ਇੱਕ ਖਾਸ ਅਦਾਲਤ ਵੱਲੋਂ 1993 ਵਿੱਚ ਬਾਬਾ ਚਰਨ ਸਿੰਘ ਕਾਰਸੇਵਾ ਵਾਲੇ ਅਤੇ ਉਨ੍ਹਾਂ ਦੇ 5 ਹੋਰ ਰਿਸ਼ਤੇਦਾਰਾਂ ਨੂੰ ਪੁਲਿਸ ਵੱਲੋਂ ਚੁੱਕ ਮਾਰ ਦੇਣ ਦੇ ਮਾਮਲੇ ਵਿੱਚ 6 ਪੁਲੀਸ ਵਾਲਿਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ।
ਸਿੱਖ ਨੌਜਵਾਨ ਨੂੰ ਲਾਪਤਾ ਕਰਨ ਦਾ ਮਾਮਲਾ: 26 ਸਾਲ ਬਾਅਦ ਦੋ ਪੁਲਿਸ ਵਾਲਿਆਂ ਨੂੰ 6-6 ਸਾਲ ਦੀ ਸਜਾ

ਮੁਹਾਲੀ: ਸੀ ਬੀ ਆਈ ਅਦਾਲਤ ਨੇ ਗੁਰਿੰਦਰ ਸਿੰਘ ਨੂੰ 1993 ਵਿਚ ਜ਼ਬਰੀ ਚੁੱਕ ਤੇ ਲਾਪਤਾ ਕਰ ਦੇਣ ਦੇ ਕੇਸ ਵਿੱਚ ਦੋ ਪੁਲਿਸ ਅਫਸਰਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ। ਅਦਾਲਤ ਨੇ ਪੁਲਿਸ ਇੰਸਪੈਕਟਰ ਜੁਗਿੰਦਰ ਸਿੰਘ ਨੂੰ ਮਕਤੂਲ ਗੁਰਿੰਦਰ ਸਿੰਘ ਦੇ ਸਕੇ ਭਰਾ ਬਲਵਿੰਦਰ ਸਿੰਘ ਨੂੰ ਅਗਵਾਹ ਅਤੇ ਲਾਪਤਾ ਕਰਨ ਦੇ ਕੇਸ ਵਿੱਚ 2013 ਵਿੱਚ […]
ਸੀ.ਬੀ.ਆਈ ਦੀ ਸਾਂਝੀ ‘ਕਲੋਜ਼ਰ ਰਿਪੋਰਟ’ ਦਾ ਕੱਚ-ਸੱਚ (ਖਾਸ ਲੇਖ)

ਸੀ.ਬੀ.ਆਈ ਵਲੋਂ 29 ਜੂਨ 2019 ਨੂੰ ਤਿਆਰ ਕੀਤੀ ਤੇ 4 ਜੁਲਾਈ 2019 ਨੂੰ ਸੀ.ਬੀ.ਆਈ ਮੈਜਿਸਟ੍ਰੇਟ, ਮੋਹਾਲੀ ਦੀ ਅਦਾਲਤ ਵਿਚ ਸੀ.ਬੀ.ਆਈ ਨੂੰ 2-11-2015 ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਜਾਂਚ ਲਈ ਮਿਲੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਤਿੰਨ ਕੇਸਾਂ ਦੀ ਸਾਂਝੀ ਕਲੋਜ਼ਰ ਰਿਪੋਰਟ ਜਮ੍ਹਾਂ ਕਰਵਾ ਦਿੱਤੀ ਜਿਸ ਸਬੰਧੀ ਪਹਿਲਾਂ ਤੋਂ ਮਿੱਥੀ ਹੋਈ ਕੇਸ ਦੀ ਤਰੀਕ 23 ਜੁਲਾਈ 2019 ਨੂੰ ਵਿਚਾਰ ਹੋਣਾ ਸੀ ਪਰ ਇਸ ਦਰਮਿਆਨ ਵੱਖ-ਵੱਖ ਧਿਰਾਂ ਵਲੋਂ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਸਬੰਧੀ ਦਰਖਾਸਤਾਂ ਦਾਖਲ ਕਰ ਦਿੱਤੀਆਂ ਗਈਆਂ ਜਿਸ ਸਬੰਧੀ ਨਿਬੇੜਾ ਕਰਦਿਆਂ ਕਲੋਜ਼ਰ ਰਿਪੋਰਟ ਸਬੰਧੀ ਫੈਸਲਾ ਤਿੰਨਾਂ ਮੁਕੱਦਮਿਆਂ ਦੇ ਸ਼ਿਕਾਇਤ ਕਰਤਾਵਾਂ ਵਲੋਂ ਜੇ ਉਹ ਚਾਹੁਣ ਤਾਂ ਇਸ ਸਬੰਧੀ ਪ੍ਰੋਟੈਸਟ ਪਟੀਸ਼ਨ ਦਾਖਲ ਕਰਨ ਲਈ 23 ਅਗਸਤ 2019 ਲਈ ਮੁਲਤਵੀ ਕਰ ਦਿੱਤਾ ਗਿਆ।
17 ਸਾਲਾਂ ਦੇ ਗੁਰਪ੍ਰਤਾਪ ਸਿੰਘ ਨੂੰ ਮਾਰਨ ਵਾਲੇ ਪੁਲਸੀਏ ਕਨੇਡਾ ਦੀ ਸੈਰ ਕਰਨ ਦੀ ਤਾਕ ’ਚ

ਵਲੀਪੁਰ ਦੇ ਗੁਰਪ੍ਰਤਾਪ ਸਿੰਘ ਦੀ ਉਮਰ ਉਸ ਵੇਲੇ ਸਿਰਫ ਸਾਢੇ 17 ਸਾਲਾਂ ਦੀ ਸੀ ਜਦੋਂ ਪੰਜਾਬ ਪੁਲਿਸ ਦੇ ਕਰਿੰਦਿਆਂ ਨੇ ਉਸ ਨੂੰ ਜਬਰੀ ਲਾਪਤਾ ਕਰਕੇ ਮਾਰ ਮੁਕਾਇਆ ਸੀ। ਪੁਲਿਸ ਵਾਲਿਆਂ ਨੇ ਗੁਰਪ੍ਰਤਾਪ ਸਿੰਘ ਨੂੰ ‘ਅਣਪਛਾਤੀ ਲਾਸ਼’ ਕਰਾਰ ਦੇ ਕੇ ਉਸ ਦੀ ਮ੍ਰਿਤਕ ਦੇਹ ਵੀ ਸਾੜ ਦਿੱਤੀ ਸੀ। ਇਸ ਸਿੱਖ ਬਾਲ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਵਾਲੇ ਹੁਣ ਕਨੇਡਾ ਦੀਆਂ ਸੈਰਾਂ ਕਰਨ ਦੀ ਤਾਕ ਵਿਚ ਹਨ।
