ਚੰਡੀਗੜ੍ਹ ਨੋਟੀਫੀਕੇਸ਼ਨ ‘ਤੇ ਲੱਗੀ ਰੋਕ, ਕੇਂਦਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਸਾਮੀਆਂ 60:40 ਦੇ ਹਿਸਾਬ ਨਾਲ ਭਰਨ ਨੂੰ ਕਿਹਾ

ਕੇਂਦਰ ਵਲੋਂ ਚੰਡੀਗੜ੍ਹ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਭਰਤੀ ਬਾਰੇ 25 ਸਤੰਬਰ ਨੂੰ ਜਾਰੀ ਕੀਤਾ ਗਿਆ ਚੰਡੀਗੜ੍ਹ ਨੋਟੀਫੀਕੇਸ਼ਨ ਰੱਦ ਕਰ ਦਿੱਤਾ ਗਿਆ ਹੈ।ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਸਰਕਾਰੀ ਭਰਤੀਆਂ ਦੇ ਮਾਮਲੇ ਵਿੱਚ 60:40 ਦੇ ਅਨੁਪਾਤ ਨੂੰ ਮੁੜ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।ਜਿਸ ਵੇਲੇ ਤੋਂ ਨੋਟਿਸ ਜਾਰੀ ਕੀਤਾ ਗਿਆ ਸੀ ਉਦੋਂ ਤੋਂ ਹੀ ਕੇਂਦਰ ਉੱਤੇ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਨੋਟੀਫੀਕੇਸ਼ਨ ਰੱਦ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ।

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਮਾਂ-ਬੋਲੀ ਨਾਲ ਇੱਕ ਹੋਰ ਵੱਡਾ ਵਿਤਕਰਾ ਸਾਹਮਣੇ ਆਇਆ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਿਹਾ। ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ ਵਿੱਚ ਹੁਣ ਮੁੱਢਲੀ ਸਿੱਖਿਆ ਦੇ ਸਕੂਲਾਂ ਵਿੱਚੋਂ ਪੰਜਾਬੀ ਨੂੰ ਇੱਕ ਤਰਾਂ ਨਾਲ ‘ਦੇਸ਼ ਨਿਕਾਲਾ’ ਦਿੱਤਾ ਜਾ ਰਿਹਾ ਹੈ।

ਭਾਰਤ ਸਰਕਾਰ ਵਲੋਂ ਚੰਡੀਗੜ੍ਹ ਸਬੰਧੀ ਜਾਰੀ ਨੋਟੀਫਿਕੇਸ਼ਨ ਖਿਲਾਫ ਪੰਜਾਬ ਯੂਨੀਵਰਸਿਟੀ ਦੇ ਵਿਿਦਆਰਥੀ ਕਰਨਗੇ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ: ਬੀਤੇ ਦਿਨੀਂ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਅਮਲੇ ਦੀ ਤੈਨਾਤੀ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਿਦਆਰਥੀ ਜਥੇਬੰਦੀ ਸੱਥ ਵਲੋਂ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ਨੁਮਾਂਇੰਦੇ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਇਹ ਨੋਟੀਫੇਕੇਸ਼ਨ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਵੱਲ […]

ਪੰਜਾਬ ਮੰਚ ਦੇ ਵਫਦ ਨੇ ਰਾਜਪਾਲ ਨੂੰ ਮਿਲ ਕੇ ਚੰਡੀਗੜ੍ਹ ਪੰਜਾਬ ਨੂੰ ਦੇਣ ਸਬੰਧੀ ਫੌਰੀ ਅਮਲ ਸ਼ੁਰੂ ਕਰਨ ਦੀ ਮੰਗ ਕੀਤੀ

ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਮੈਂਬਰ ਪਾਰਲੀਮੈਂਟ ਦੀ ਅਗਵਾਈ ਵਿਚ ਪੰਜਾਬ ਮੰਚ ਦਾ ਇਕ ਵਫਦ, ਪੰਜਾਬ ਦੇ ਰਾਜਪਾਲ ਸ਼੍ਰੀ ਵੀ ਪੀ ਸਿੰਘ ਬਦਨੌਰ ਨੂੰ ਮਿਲਿਆ ਅਤੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸੰਬੰਧੀ ਮੰਗ ਪੱਤਰ ਪੇਸ਼ ਕੀਤਾ। ਪੰਜਾਬ ਮੰਚ ਨੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵਿਚ ਮੰਗ ਕੀਤੀ ਹੈ ਕਿ ਪੰਜਾਬ ਦੇ ਪੁਨਰਗਠਨ […]

ਚੰਡੀਗੜ੍ਹ ਪ੍ਰਤੀ ਪੰਜਾਬ ਵਿਰੋਧੀ ਕੇਦਰੀ ਨੋਟੀਫਿਕੇਸ਼ਨ ਤੁਰਤ ਵਾਪਸ ਲਿਆ ਜਾਵੇ: ਦਮਦਮੀ ਟਕਸਾਲ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਖਤਮ ਕਰਨ ਪ੍ਰਤੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਫੈਸਲਾ ਕਰਾਰ ਦਿੰਦਿਆਂ ਤੁਰਤ ਵਾਪਸ ਲੈਣ ਲਈ ਕਿਹਾ ਹੈ। ਉਹਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਇਤਿਹਾਸ ਤੋਂ ਕਦੀ ਕੋਈ ਸਬਕ ਨਹੀਂ ਲਿਆ, ਸਿਖ ਕੌਮ ਅਤੇ […]

ਭਾਰਤ ਪੰਜਾਬ ਦੇ ਹੱਕਾਂ ਨੂੰ ਲੱੁਟੀ ਜਾ ਿਰਹਾ ਤੇ ਪੰਜਾਬ ਦੇ ਆਗੂ ਮਹਿਜ਼ ਤੋਹਮਤਬਾਜ਼ੀਆਂ ਤਕ ਸੀਮਤ

ਚੰਡੀਗੜ੍ਹ: ਭਾਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੋਵੇ ਭਾਵੇਂ ਚੰਡੀਗੜ੍ਹ ਦਾ, ਪੰਜਾਬ ਦੇ ਹਿੰਦ ਨਵਾਜ਼ ਸਿਆਸੀ ਆਗੂ ਇਹਨਾਂ ਮਸਲਿਆਂ ‘ਤੇ ਬਿਆਨਬਾਜ਼ੀਆਂ ਕਰਕੇ ਆਪਣੀਆਂ ਸਿਆਸੀ ਰੋਟੀਆਂ ਤਾਂ ਕਈ ਦਹਾਕਿਆਂ ਤੋਂ ਸੇਕਦੇ ਰਹੇ ਹਨ, ਪਰ ਕਿਸੇ ਵੀ ਸਿਆਸੀ ਆਗੂ ਦੀਆਂ ਲੱਤਾਂ ਨੇ ਇਨ੍ਹਾਂ ਮਸਿਲਆਂ ‘ਤੇ ਭਾਰਤੀ ਕੇਂਦਰੀ ਹਕੂਮਤ ਨਾਲ ਿਸੱਧੀ ਟੱਕਰ ਲੈਣ ਜੋਗਾ ਭਾਰ ਨਹੀਂ ਚੁੱਿਕਆ। ਪੰਜਾਬ […]

ਚੰਡੀਗੜ੍ਹ ਦੇ ਅਸਲੀ ਮਾਲਕ ਇਸਦੇ ਸਥਾਪਨਾ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣਗੇ

ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਉਜਾੜ ਕੇ ਜਦੋਂ ਚੰਡੀਗੜ੍ਹ ਸ਼ਹਿਰ ਵਸਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਉੱਜੜੇ ਲੋਕਾਂ ਨੂੰ ਸਿਰਫ ਇਹੀ ਹੌਂਸਲਾ ਸੀ ਕਿ ਸਾਡੀਆਂ ਜ਼ਮੀਨਾਂ ‘ਤੇ ਸਾਡੇ ਪੰਜਾਬ ਦੀ ਰਾਜਧਾਨੀ ਉਸਰ ਰਹੀ ਹੈ। ਪਰ ਇਹ ਪੰਜਾਬੀ ਲੋਕ ਘਰੋਂ ਬੇਘਰ ਵੀ ਹੋਏ, ਬੇਜ਼ਮੀਨੇ ਵੀ ਹੋਏ ਤੇ ਪੱਲੇ ਰਾਜਧਾਨੀ ਵੀ ਨਹੀਂ ਪਈ। ਉਸ ਸਮੇਂ […]

ਚੰਡੀਗੜ੍ਹ ’ਚ ਸਿੱਖ ਬੀਬੀਆਂ ਲਈ ਹੈਲਮੱਟ ਦਾ ਮਾਮਲਾ: ਚੰਡੀਗੜ ਪ੍ਰਸਾਸ਼ਨ ਆਪਣੇ ਫੈਸਲੇ ’ਤੇ ਅੜਿਆ, ਪੁਲਿਸ ਚਲਾਨ ਕੱਟਣ ’ਚ ਜੁੱਟੀ

ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸ਼ਹਿਰ ਵਿਚ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਬੀਬੀਆਂ ਲਈ ਹੈਲਮੱਟ ਦੀ ਵਰਤੋ ਜਰੂਰੀ ਕਰ ਦਿੱਤੀ ਗਈ ਹੈ ਪਰ ਇਸ ਫੈਸਲੇ ਵਿਚ ਪ੍ਰਸਾਸ਼ਨ ਨੇ ਸਿੱਖ ਬੀਬੀਆਂ ਨੂੰ ਹੈਲਮੱਟ ਦੀ ਰਿਆਇਤ ਸਿਰਫ਼ ਦੁਮਾਲਾ ਸਜਾਉਣ ’ਤੇ ਹੀ ਦਿੱਤੀ ਗਈ ਹੈ। ਬੀਤੇ ਕੁਝ ਦਿਨਾਂ ਵਿਚ ਸਿੱਖ ਜਥੇਬੰਦੀਆਂ ਵਲੋਂ ਚੰਡੀਗੜ੍ਹ ਪ੍ਰਸਾਸ਼ਨ ਦੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ ਪਰ ਪ੍ਰਸਾਸ਼ਨ ਆਪਣੇ ਫੈਸਲੇ ’ਤੇ ਅੜਿਆ ਹੋੁਇਆ ਹੈ ਅਤੇ ਚੰਡੀਗੜ੍ਹ ਪੁਲਿਸ ਚਲਾਨ ਕੱਟਣ ਵਿਚ ਰੁਝ ਗਈ ਹੈ।

ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਦੀ ਫੋਕੀ ਬੜ੍ਹਕ ਤੋਂ ਬਾਅਦ ਕੈਪਟਨ ਮੁੜ ਕੇਂਦਰ ਦੇ ਤਰਲਿਆਂ ‘ਤੇ ਆਏ

ਚੰਡੀਗੜ੍ਹ: ਕੁਝ ਦਿਨ ਪਹਿਲਾਂ ਇਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਤੇ ਹਰਿਆਣਾ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਹਾਜ਼ਰੀ ਵਿਚ ਕਿਹਾ ਸੀ ਕਿ ਚੰਡੀਗੜ੍ਹ ਉੱਤੇ ਯਕੀਨੀ ਤੌਰ ‘ਤੇ ਪੰਜਾਬ ਦਾ ਹੱਕ ਹੈ। ਪਰ ਹੁਣ ਕੁਝ ਦਿਨਾਂ ਮਗਰੋਂ ਹੀ ਉਹ ਫੌਕੀ ਬੜ੍ਹਕ ਮਾਰਨ ਤੋਂ ਬਾਅਦ […]

ਗੈਂਗਸਟਰ ਦਿਲਪ੍ਰੀਤ ਢਾਹਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ: ਅੱਜ ਪੀਜੀਆਈ ਤੋਂ ਛੁੱਟੀ ਮਿਲਣ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਦਿਲਪ੍ਰੀਤ ਨੂੰ ਪੀਜੀਆਈ ਤੋਂ ਚੰਡੀਗੜ੍ਹ ਪੁਲਿਸ ਦੀ ਐਂਬੂਲੈਂਸ ਵਿਚ ਅਦਾਲਤ ਲਿਜਾਇਆ ਗਿਆ ਤੇ ਐਂਬੂਲੈਂਸ ਵਿਚ ਹੀ ਉਸ ਨੂੰ ਦੋ ਦਿਨਾਂ ਦੇ ਰਿਮਾਂਡ ‘ਤੇ ਭੇਜਣ […]