ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਰਹੂਮ ਸਿੱਖ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਸਿੱਧੇ ਤੌਰ 'ਤੇ ਬਾਦਲ ਪਰਵਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਨਿਜੀ ਹਿੱਤਾਂ ਲਈ ਜਥੇਦਾਰ ਟੌਹੜਾ ਉਪਰ ਝੂਠੇ ਦੋਸ਼ ਲਾ ਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਪਦ ਤੋਂ ਲਾਹ ਕੇ ਅਜਿਹੇ ਹਾਲਾਤ ਪੈਦਾ ਕੀਤੇ ਕਿ ਉਹ ਇਨ੍ਹਾਂ ਝੂਠੇ ਦੋਸ਼ਾਂ ਨੂੰ ਜਥੇਦਾਰ ਟੌਹੜਾ ਸਹਾਰ ਨਾ ਸਕੇ ਅਤੇ ਇਹੋ ਉਨ੍ਹਾਂ ਦੀ ਮੌਤ ਦਾ ਕਾਰਨ ਬਣੇ।
ਕਾਂਗਰਸ ਦੇ ਬੰਗਾ ਤੋਂ ਵਿਧਾਇਕ ਤਰਲੋਚਨ ਸਿੰਘ ਸੂੰਢ ਨੇ ਸਫ਼ਾਈ ਦਿੱਤੀ ਹੈ ਕਿ ਉਸ ਨੇ ਵਿਧਾਨ ਸਭਾ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਾਂ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਸਗੋਂ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲ ਜੁੱਤਾ ਸੁੱਟਿਆ ਸੀ ਕਿਉਂਕਿ ਵਲਟੋਹਾ ਨੇ ਉਸ ਲਈ ਜਾਤੀਸੂਚਕ ਸ਼ਬਦ ਵਰਤੇ ਸਨ।
ਚੰਡੀਗੜ: ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਵਾਲੀ ਸਤਲੁਜ਼ ਜਮਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਦੇਣ ਲਈ ਕਾਨੂੰਨ ਦਾ ਖਰੜਾ ਪਾਸ ਕਰਕੇ ਪੰਜਾਬ ਦੇ ਪਾਣੀਆਂ ਦਾ ਆਪਣੇ ਆਪ ਨੂੰ ਰਾਖਾ ਅਖਵਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਸਮੇਂ ਬੜੀ ਹਾਸੋਹੀਣੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਉਕਤ ਬਿੱਲ ਪਾਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲ ਗਏ।
ਕਾਂਗਰਸ ਵਿਧਾਇਕ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ’ਚ ਪੁਲਿਸ ਵੱਲੋਂ ਦੋ ਵਿਅਕਤੀਆਂ ’ਤੇ ਗੈਰ ਮਨੁੱਖੀ ਤਰੀਕੇ ਨਾਲ ਕੀਤੀ ਗਈ ਤਸ਼ੱਦਦ ਦੀ ਜ਼ੋਰਦਾਰ ਅਲੋਚਨਾ ਕੀਤੀ ਹੈ ਅਤੇ ਇਸ ਲਈ ਫੋਰਸ ਦੇ ਸਿਆਸੀਕਰਨ ਨੂੰ ਦੋਸ਼ੀ ਠਹਿਰਾਉਂਦਿਆਂ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਾਲਾਤਾਂ ਲਈ ਜ਼ਿੰਮੇਵਾਰ ਦੱਸਿਆ ਹੈ।