ਅੱਜ (14 ਸਤੰਬਰ) ਸਿੱਖ ਜਥੇਬੰਦੀਆਂ ਤੇ ਇਸਾਈ ਆਗੂਆਂ ਵੱਲੋਂ ਸਿੱਖਾਂ ਅਤੇ ਇਸਾਈਆਂ 'ਚ ਪ੍ਰਚਾਰ ਦੀ ਆੜ 'ਚ ਨਫਰਤ ਫੈਲਾਉਣ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ।
ਪਿੰਡ ਭੰਗਵਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਇਸਾਈ ਲੜਕੇ ਦੀ ਗ੍ਰਿਫ਼ਤਾਰੀ ਮਗਰੋਂ ਜਲੰਧਰ ਡਾਇਸਿਸ ਨਾਲ ਸਬੰਧਤ ਇਸਾਈ ਕਾਰਕੁਨਾਂ ਨੇ ਸ਼ਨੀਵਾਰ (12 ਅਗਸਤ) ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰ ਕੇ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਸਿੱਖ ਕੌਮ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਪਾਦਰੀ ਸੁਲਤਾਨ ਮਸੀਹ, ਜਿਸਨੂੰ ਕਿ 15 ਜੁਲਾਈ ਨੂੰ ਲੁਧਿਆਣਾ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਨੂੰ ਪਹਿਲਾਂ ਵੀ ਕੱਟੜਪੰਥੀ ਹਿੰਦੂ ਰਾਸ਼ਟਰਵਾਦੀ ਜਥੇਬੰਦੀ ਆਰ.ਐਸ.ਐਸ. ਵਲੋਂ ਧਮਕੀਆਂ ਮਿਲੀਆਂ ਸਨ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਲੁਧਿਆਣਾ ਦੇ ਪਾਦਰੀ ਸੁਲਤਾਨ ਮਸੀਹ ਦੇ ਕਤਲ 'ਚ ਹਿੰਦੂਵਾਦੀ ਅਨਸਰਾਂ ਦੇ ਹੱਥ ਹੋਣ ਦੇ ਬਿਆਨ ਦੀ ਸ਼ਲਾਘਾ ਕੀਤੀ ਹੈ। ਸ. ਮਾਨ ਨੇ ਪਾਰਟੀ ਦਫਤਰ ਤੋਂ ਜਾਰੀ ਬਿਆਨ 'ਚ ਕਿਹਾ ਕਿ ਸੁਖਪਾਲ ਖਹਿਰਾ ਦੇ ਦਿੱਤੇ ਬਿਆਨ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।
ਲੁਧਿਆਣਾ ਦੇ ਪੀਰੂ ਬੰਦਾ ਇਲਾਕੇ 'ਚ 'ਦਾ ਟੈਂਪਲ ਆਫ਼ ਗੌਡ ਚਰਚ' ਦੇ ਬਾਹਰ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਪਾਸਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਪਾਸਟਰ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਪਾਸਟਰ ਸੁਲਤਾਨ ਮਸੀਹ (50) ਵਜੋਂ ਕੀਤੀ ਗਈ ਹੈ।
ਯੂਨਾਈਟਿਡ ਸਿੱਖ ਪਾਰਟੀ ਦੇ ਆਗੂਆਂ ਦੇ ਵਫਦ ਨੇ ਸੋਸ਼ਲ ਮੀਡੀਆ 'ਤੇ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਪ੍ਰਤੀ ਅਪਸ਼ਬਦਾਂ ਵਾਲੀ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੀ ਇਸਾਈ ਮਤ ਦੀ ਔਰਤ ਖਿਲਾਫ ਕਾਰਵਾਈ ਲਈ ਐਸ.ਡੀ.ਐਮ. ਰਾਜਪੁਰਾ ਨੂੰ ਮੰਗ ਪੱਤਰ ਸੌਂਪਿਆ।
ਇਸਾਈ ਅਤੇ ਸਿੱਖ ਭਾਈਚਾਰੇ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਵਿਵਾਦ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਅੱਜ ਡਾਇਸਿਸ ਆਫ ਜਲੰਧਰ ਦੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਧਰਮਾਂ ਦੇ ਆਗੂਆ ਵੱਲੋਂ ਵਿਚਾਰ-ਵਟਾਂਦਰੇ ਮਗਰੋਂ ਆਪੋ ਆਪਣੀ ਕੌਮ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ।