• ਨਵੇਂ ਭਾਰਤੀ ਫੌਜ ਐਮ. ਐਮ. ਮੁਖੀ ਨਰਵਾਣੇ ਨੇ ਕਿਹਾ ਕਿ ਚੀਨ ਤੇ ਭਾਰਤੀ ਸਰਹੱਦ ਹਾਲੀ ਤਹਿ ਨਹੀਂ ਹੋਈ • ਚੀਨ ਤੇ ਭਾਰਤ ਦਰਮਿਆਨ ਸਰਹੱਦ ਨਹੀਂ 'ਲਾਈਨ ਆਪ ਐਕਚੁਅਲ ਕੰਟਰੋਲ' (ਅਸਲ ਕਬਜੇ ਵਾਲੀ ਲੀਕ) ਹੈ • ਕਿਹਾ ਜੇ ਇਸ ਲੀਕ 'ਤੇ ਸ਼ਾਂਤੀ ਤੇ ਸਦਭਾਵਨਾ ਰੱਖੀਏ ਤਾਂ ਸਮਾਂ ਪਾ ਕੇ ਸਰਹੱਦ ਦਾ ਮਾਮਲਾ ਹੱਲ ਹੋਣ ਦੇ ਅਸਾਰ ਬਣ ਸਕਦੇ ਹਨ
● ਅਸਾਮ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਨੇਤਾ ਤਰੁਨ ਗੋਗੋਈ ਨੇ ਕਿਹਾ ਮੋਦੀ ਝੂਠਾ ਹੈ ਜੋ ਕਹਿ ਰਿਹਾ ਕਿ ਕੋਈ ਨਜਰਬੰਦ ਕੇਂਦਰ ਨਹੀਂ ਹੈ ● ਗੋਗੋਈ ਨੇ ਕਿਹਾ 2018 ਵਿੱਚ ਮੋਦੀ ਸਰਕਾਰ ਨੇ ਅਸਾਮ ਦੇ ਗਵਾਲਪਾੜਾ ਵਿੱਚ ਨਜਰਬੰਦ ਕੇਂਦਰ ਬਣਾਉਣ ਲਈ 46 ਕਰੋੜ ਰੁਪਏ ਜਾਰੀ ਕੀਤੇ ਸਨ
ਇੰਡੀਆ ਹਿਸਟਰੀ ਕਾਨਫਰੰਸ ਦੌਰਾਨ ਅੱਜ ਕੇਰਲਾ ਦੇ ਗਵਰਨਰ ਆਰਿਫ਼ ਮੁਹੰਮਦ ਖ਼ਾਨ ਨੂੰ ਉਸ ਵੇਲੇ ਆਪਣਾ ਉਦਘਾਟਨੀ ਭਾਸ਼ਣ ਰੋਕਣਾ ਪਿਆ ਜਦੋਂ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਨੁਮਾਇੰਦਿਆਂ ਨੇ ਕਸ਼ਮੀਰ ਅਤੇ ਨਾਗਰਿਕਤਾ ਸੋਧ ਕਾਨੂੰਨ ਮਾਮਲੇ ਨੂੰ ਲੈ ਕੇ ਗਵਰਨਰ ਦੇ ਭਾਸ਼ਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਮਨੁੱਖੀ ਹੱਕਾਂ ਲਈ ਕੰਮ ਕਰਨ ਵਾਲੀ ਨਾਮਵਰ ਜਥੇਬੰਦੀ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ (ਪੀ. ਯੂ.ਡੀ.ਆਰ) ਵੱਲੋਂ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਖੇ ਦਿੱਲੀ ਪੁਲਿਸ ਵੱਲੋਂ 13 ਅਤੇ 15 ਦਸੰਬਰ ਨੂੰ ਵਿਦਿਆਰਥੀਆਂ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਇੱਕ ਖਾਸ ਜਾਂਚ ਲੇਖਾ ਪੇਸ਼ ਕੀਤਾ ਗਿਆ ਹੈ।
ਜਿੱਥੇ ਕੁਝ ਦਿਨ ਪਹਿਲਾਂ ਜਰਮਨੀ ਦੇ ਇੱਕ ਵਿਦਿਆਰਥੀ ਨੂੰ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਮੁਜਾਹਰੇ ਵਿੱਚ ਹਿੱਸਾ ਲੈਣ ਕਾਰਨ ਭਾਰਤੀ ਉਪ-ਮਹਾਂਦੀਪ ਛੱਡਣ ਲਈ ਕਿਹਾ ਗਿਆ ਸੀ ਉੱਥੇ ਹੁਣ ਨਾਰਵੇ ਦੀ ਇੱਕ ਨਾਗਰਿਕ ਨੂੰ ਵੀ ਅਜਿਹਾ ਹੀ ਹੁਕਮ ਸੁਣਾਇਆ ਗਿਆ ਹੈ।
ਭਾਰਤੀ ਉਪ-ਮਹਾਂਦੀਪ ਵਿੱਚ ਜਿੱਥੇ ਫੌਜ ਨੂੰ ਅੰਦਰੂਨੀ ਮਸਲਿਆਂ ਵਿੱਚ ਵਰਤਣ ਦਾ ਰੁਝਾਨ ਤਾਂ ਪਹਿਲਾਂ ਹੀ ਪ੍ਰਚੱਲਤ ਸੀ ਹੁਣ ਫੌਜ ਵੱਲੋਂ ਅੰਦਰੂਨੀ ਮਾਮਲਿਆਂ ਉੱਤੇ ਟੀਕਾ-ਟਿੱਪਣੀ ਦਾ ਅਮਲ ਵੀ ਸ਼ੁਰੂ ਹੋ ਗਿਆ ਹੈ।
ਜਾਦਵਪੁਰ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵੱਖਰੇ ਤਰੀਕੇ ਨਾਲ ਵਿਰੋਧ ਵਿਖਾਵਾ ਕੀਤਾ ਗਿਆ।
ਸਿੱਟੇ ਵਜੋਂ ਵੇਖਿਆ ਜਾ ਸਕਦਾ ਹੈ ਕਿ ਸੁਹਿਰਦ ਪੱਤਰਕਾਰਾਂ ਅਤੇ ਚਿੰਤਕਾਂ ਵਲੋਂ ਨਾਗਰਕਿਤਾ ਕਾਨੂੰਨ ਦੀਆਂ ਜੜ੍ਹਾਂ ਤੱਕ ਨਹੀਂ ਪਹੁੰਚਿਆ ਜਾ ਰਿਹਾ ਬਲਕਿ ਉਹ ਇਸ ਨੂੰ ਇਕ ਸਿਆਸੀ ਧੜੇ ਦੀਆਂ ਲੋੜਾਂ ਤੱਕ ਪਰਿਭਾਸ਼ਤ ਕਰ ਰਹੇ ਹਨ। ਇਸ ਤੋਂ ਪਰੇ ਦਮਿਤ ਧਿਰਾਂ ਅਤੇ ਕੌਮਾਂਤਰੀ ਚਿੰਤਕਾਂ ਵਲੋਂ ਇਸ ਦੀ ਰਮਜ ਫੜੀ ਜਾ ਰਹੀ ਹੈ। ਉਹ ਇਸ ਸਾਰੇ ਘਟਨਾਕ੍ਰਮ ਨੂੰ ਨਾਜੀਆਂ ਵਾਂਗ ਕੀਤੀ ਜਾਣ ਵਾਲੀ ਨਸਲਕੁਸ਼ੀ ਦੇ ਇਕ ਪੜਾਅ ਵਜੋਂ ਵੇਖਦੇ ਹਨ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ (22 ਦਸੰਬਰ, 2019) ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਕਰਨਾਟਕਾ ਦੇ ਭਾਜਪਾ ਮੰਤਰੀ ਸ਼ਰੇਆਮ ਧਮਕੀ ਦਿੱਤੀ; ਕਿਹਾ ਕਿ ਜੇ ਬਹੁਸੰਖਿਆ (ਹਿੰਦੂਆਂ) ਦੇ ਸਬਰ ਬੰਨ੍ਹ ਟੁੱਟ ਗਿਆ ਤਾਂ ਗੋਧਰਾ ਕਾਂਡ ਦੁਹਰਾ ਦੇਵਾਂਗੇ...
ਭਾਰਤ ਵਿੱਚ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਤੋਂ ਬਾਅਦ, ਭਾਰਤ ਭਰ ਵਿੱਚ ਜ਼ੋਰਦਾਰ ਰੋਸ ਵਿਖਾਵੇ ਹੋ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਕਰਨਾਟਕ ਵਿੱਚ ਪੁਲਿਸ ਵਲੋਂ ਚਲਾਈ ਗੋਲੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਗ੍ਰਿਫਤਾਰੀਆਂ ਦਾ ਸਿਲਸਿਲਾ ਵੀ ਜਾਰੀ ਹੈ। ਦਿੱਲੀ ਵਿੱਚ ਜਾਮਾ ਮਿਲੀਆ ਯੂਨੀਵਰਸਿਟੀ ਅਤੇ ਯੂ. ਪੀ. ਵਿੱਚ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪੁਲਿਸ ਨੇ ਯੂਨੀਵਰਸਿਟੀਆਂ ਦੇ ਕੈਂਪਸ ਵਿੱਚ ਵੜ ਕੇ ਬੜੀ ਬੇਰਹਿਮੀ ਨਾਲ ਮਾਰਿਆ ਕੁੱਟਿਆ। ਭਾਰਤ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ, ਜਿਨ੍ਹਾਂ ਵਿੱਚ ਬੰਬਈ, ਲਖਨਊ, ਕਲਕੱਤਾ, ਪਟਨਾ ਸਾਹਿਬ, ਬੰਗਲੌਰ, ਗੋਹਾਟੀ ਆਦਿ ਸ਼ਹਿਰਾਂ ਦੀਆਂ ਵੱਡੀਆਂ ਯੂਨੀਵਰਸਿਟੀਆਂ ਸ਼ਾਮਲ ਹਨ, ਦੇ ਵਿਦਿਆਰਥੀਆਂ ਨੇ ਜ਼ੋਰਦਾਰ ਮੁਜ਼ਾਹਰੇ ਕੀਤੇ ਹਨ।
« Previous Page — Next Page »