ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਮਾਲ ਗੱਡੀਆਂ ਚੱਲਣ ਦੇਣ ਉੱਤੇ ਰਾਜੀ ਕਰ ਲਿਆ ਤਾਂ ਉਸੇ ਵੇਲੇ ਦਿੱਲੀ ਤਖਤ ਦੀ ਹਕੁਮਤ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣੀਆਂ ਬੰਦ ਕਰਨ ਦਾ ਐਲਾਨ ਕਰ ਦਿੱਤਾ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਵੇ ਅਤੇ ਸਰਕਾਰ ਉਸਨੂੰ ਨਿਰਦੋਸ਼ਾਂ ਦੇ ਕਾਤਲ ਵਜੋਂ ਅੱਤਵਾਦੀ ਐਲਾਨੇ।
ਦਲ ਖਾਲਸਾ ਨੇ ਐਲਾਨ ਕੀਤਾ ਕਿ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਭਗੌੜੇ ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਦੀ ਭਾਲ ਵਿੱਚ ਪੰਜਾਬ ਭਰ ਵਿੱਚ ਪੋਸਟਰ ਲਗਾਏ ਜਾਣਗੇ। ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਅਤੇ ਕਰਵਾਉਣ ਵਾਲਿਆ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਬਹਾਲ ਕਰਨ ਲਈ ਜ਼ਰੂਰੀ ਹੈ ਕਿ "ਵਰਦੀ ਪਾ ਕੇ ਕਨੂੰਨ ਤੋੜਨ ਵਾਲਿਆ ਨੂੰ ਉਹਨਾ ਦੇ ਗੁਨਾਹਾਂ ਲਈ ਕਨੂੰਨ ਦੇ ਕਟਹਿਰੇ ਵਿੱਚ ਖੜਾ ਕੀਤਾ ਜਾਵੇ"।
ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਅੱਜ ਮੈਕਸੀਮਮ ਸਕਿਓਟਰੀ ਜੇਲ੍ਹ, ਨਾਭਾ ਵਿਚੋਂ ਪੱਕੇ ਤੌਰ ਉੱਤੇ ਰਿਹਾਈ ਹੋ ਗਈ। ਭਾਈ ਲਾਲ ਸਿੰਘ ਲੰਘੇ 28 ਵਰਿ੍ਹਆਂ ਤੋਂ ਇੰਡੀਆ ਦੀ ਕੈਦ ਵਿੱਚ ਸਨ ਤੇ ਬੀਤੇ ਲੰਮੇ ਸਮੇਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ।
ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਖਿਲਾਫ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਪਰਚਾ ਦਰਜ ਹੋਇਆ ਹੈ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਲੰਘੀ 11 ਮਈ ਨੂੰ ਸੁਮੇਧ ਸੈਣੀ ਨੇ ਮੁਹਾਲੀ ਦੀ ਇੱਕ ਅਦਾਲਤ ਵਿੱਚੋਂ ਅਗਾਊਂ ਜ਼ਮਾਨਤ ਹਾਸਲ ਕਰ ਲਈ।
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ। ਇਹ ਵਰਤਾਰਾ ਮੁੱਖ ਮੰਤਰੀ ਦੀ ਜੀਵਨ ਸੈਲੀ ਉਲਟ ਹੈ,ਜੋ ਉਸ ਨੂੰ ਨਰਮ ਵਤੀਰਾ ਧਾਰਨ ਕਰਨਾ ਪਿਆ, ਇਹ ਮੁੱਖ ਮੰਤਰੀ ਲਈ ਨਿਮੋਸ਼ੀ ਦਿਵਾਉਣ ਵਾਲਾ ਵੀ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ, ਅੱਜ ਵੀ ਕੋਈ ਕਾਨੂੰਨੀ ਰਾਹਤ ਹਾਸਲ ਨਹੀ ਕਰ ਸਕੇ? ਲੇਕਿਨ ਜਿਸ ਢੰਗ ਨਾਲ ਸੁਮੇਧ ਸੈਣੀ ਆਪਣੇ ਖਿਲਾਫ ਐਫ.ਆਈ.ਆਰ.ਦਰਜ ਹੁੰਦਿਆਂ ਹੀ ਰਾਤ ਦੇ ਹਨੇਰੇ ਵਿੱਚ ਸੁਰੱਖਿਅਤ ਥਾਂ ਲਈ ਭੱਜ ਨਿਕਲੇ ਇਸਨੇ ਸਵਾਲ ਖੜਾ ਕੀਤਾ ਹੈ ਕਿ ਕੀ ਕਰੋਨਾ ਦੇ ਬਚਾਅ ਲਈ ਦੇਸ਼ ਭਰ ਵਿੱਚ ਲਾਗੂ ਕਰਫਿਊ ਸਿਰਫ ਆਮ ਲੋਕਾਂ ਲਈ ਹੀ ਹੈ?
ਪੰਜਾਬ ਪੁਲੀਸ ਦਾ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਆਖਿਰ ਕਾਨੂੰਨੀ ਗੇੜ ਵਿਚ ਫਸ ਹੀ ਗਿਆ। ਜਦ ਤੱਕ ਵਰਦੀ ਵਿਚ ਸੀ, ਹੋਰ ਗੱਲ ਸੀ, ਬਚਦਾ ਰਿਹਾ ਪਰ ਆਖਿਰ ਕੀਤੀਆਂ ਵਧੀਕੀਆਂ ਦਾ ਖਮਿਆਜ਼ਾ ਭੁਗਤਣ ਦਾ ਵੇਲਾ ਆ ਗਿਆ।
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀਆਂ ਸਿੱਖ ਸੰਗਤਾਂ ਵਿਰੁਧ ਭਾਰਤੀ ਖਬਰਖਾਨੇ ਦੇ ਕਈ ਹਿੱਸਿਆ ਵੱਲੋਂ ਚਲਾਈ ਜਾ ਰਹੀ ਮੁਹਿੰਮ ਬਾਰੇ ਅਕਾਦਮਿਕ, ਸਮਾਜਿਕ, ਪੱਤਰਕਾਰੀ ਅਤੇ ਮਾਹਿਰਾਨਾਂ ਖੇਤਰਾਂ ਵਿਚ ਵਿਚਰਦੇ ਦੋ ਦਰਜ਼ਨ ਲੇਖਕਾਂ, ਵਿਦਵਾਨਾਂ, ਕਾਰਕੁੰਨਾਂ, ਵਕੀਲਾਂ ਅਤੇ ਪੱਤਰਕਾਰਾਂ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਇਹ ਨਫਤਰ ਦੀ ਮੁਹਿੰਮ ਫੌਰੀ ਤੌਰ ਉੱਤੇ ਬੰਦ ਕਰਨ ਲਈ ਕਿਹਾ ਹੈ।
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ ਉਸ ਮੌਕੇ ਕੁਝ ਅਜਿਹੀ ਨਵੀਂ ਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਰਾਹੀਂ ਪੰਜਾਬ ਵਿੱਚ ਕਰੋਨੇ ਦੀ ਲਾਗ ਵਾਲੇ ਮਾਮਲਿਆਂ ਦੀ ਗਿਣਤੀ ਵਧਣ ਨਾਲ ਜੁੜੀ ਗੁੱਥੀ ਸੁਲਝਾਉਣ ਵਿੱਚ ਕਾਫੀ ਮਦਦ ਮਿਲ ਸਕਦੀ ਹੈ।
Next Page »