ਭਾਵੇਂ ਕਿ ਭਾਰਤੀ ਸੁਪਰੀਮ ਕੋਰਟ ਕਹਿੰਦਾ ਆ ਰਿਹਾ ਹੈ ਕਿ ‘ਕਿਸੇ ਵੀ ਕੰਮ ਲਈ ਅਧਾਰ ਕਾਰਡ ਨੂੰ ਲਾਜਮੀ ਨਹੀਂ ਕੀਤਾ ਜਾ ਸਕਦਾ’ ਪਰ ਦੂਜੇ ਬੰਨੇ ਸਰਕਾਰ ਨੇ ਇਸ ਨੂੰ ਤਕਰੀਬਨ ਸਭ ਪਾਸੇ ਹੀ ਲਾਗੂ ਕਰ ਦਿੱਤਾ ਹੈ।
ਆਧਾਰ ਡੇਟਾ ’ਚ ਸੰਨ੍ਹ ਲਾਉਣ ਦੇ ਮਾਮਲੇ ਵਿੱਚ ਅਮਰੀਕੀ ਵ੍ਹਿਸਲਬਲੋਅਰ ਐਡਵਰਡ ਸਨੋਡਨ ਨੇ ਕਿਹਾ ਕਿ ਦਿ ਟ੍ਰਿਿਬਊਨ ਦੀ ਰਿਪੋਰਟਰ ਰਚਨਾ ਖਹਿਰ ਜਿਸ ਨੇ ਆਧਾਰ ਡੇਟਾ ’ਚ ਸੰਨ੍ਹ ਦਾ ਖ਼ੁਲਾਸਾ ਕੀਤਾ ਸੀ, ਇਨਾਮ ਦੀ ਹੱਕਦਾਰ ਹੈ ਨਾ ਕੇ ਉਸ ਦੇ ਕੰਮ ਲਈ ਸਰਕਾਰੀ ਜਾਂਚ (ਐਫਆਈਆਰ) ਹੋਣੀ ਚਾਹੀਦੀ ਹੈ। ਕੇਂਦਰੀ ਖ਼ੁਫ਼ੀਆ ਏਜੰਸੀ (ਸੀਆਈਏ) ਦੇ ਸਾਬਕਾ ਮੁਲਾਜ਼ਮ ਸਨੋਡਨ, ਜਿਸ ਨੇ ਫੋਨ ਅਤੇ ਇੰਟਰਨੈੱਟ ਸੰਚਾਰ ਰਾਹੀਂ ਅਮਰੀਕੀ ਨਿਗਰਾਨੀ ਦਾ ਪਰਦਾਫ਼ਾਸ਼ ਕੀਤਾ ਸੀ, ਨੇ ਕਿਹਾ ਕਿ ਜੇਕਰ ਸਰਕਾਰ ਨਿਆਂ ਦੀ ਹਾਮੀ ਭਰਦੀ ਹੈ ਤਾਂ ਉਨ੍ਹਾਂ ਨੂੰ ਨੀਤੀਆਂ ’ਚ ਸੁਧਾਰ ਕਰਨਾ ਚਾਹੀਦਾ ਹੈ। ਸਿਰਫ਼ ਜ਼ਿੰਮੇਵਾਰ ਵਿਅਕਤੀਆਂ ਨੂੰ ਹੀ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਆਧਾਰ ਡੇਟਾ ’ਚ ਸੰਨ ਲਾਉਣ ਦੀ ਖ਼ਬਰ ਨਸ਼ਰ ਕਰਨ ਦੇ ਮਾਮਲੇ ’ਚ ‘ਦਿ ਟ੍ਰਿਿਬਊਨ’ ਦੀ ਪੱਤਰਕਾਰ ਖਿਲਾਫ ਐਫ.ਆਈ.ਆਰ. ਦਰਜ ਕਰਨ ਵਿਰੁੱਧ ਪੱਤਰਕਾਰ ਭਾਈਚਾਰੇ ਦੇ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ।
ਜਲੰਧਰ ਨੇੜੇ ਰਾਮਾ ਮੰਡੀ ਵਿੱਚ ਆਪਣੀ ਨਿੱਕੀ ਜਿਹੀ ਦੁਕਾਨ ਦੇ ਮਾਲਕ ਭਾਰਤ ਭੂਸ਼ਣ ਗੁਪਤਾ (32) ਯੂ.ਆਈ.ਡੀ.ਏ.ਆਈ. ਨੇ ਆਧਾਰ ਡੇਟਾ ਤੱਕ ਖੁੱਲ੍ਹੀ ਪਹੁੰਚ ਦਾ ਮਾਮਲਾ ‘ਟ੍ਰਿਿਬਊਨ’ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸ ਤੋਂ ਬਾਅਦ ਅਖ਼ਬਾਰ ਨੇ ਆਪਣੇ ਪੱਧਰ ’ਤੇ ਇਸ ਦੀ ਜਾਂਚ ਕੀਤੀ ਅਤੇ ਮਗਰੋਂ ਉਸ ਨੂੰ ਆਪਣੇ ਪਾਠਕਾਂ ਨਾਲ ਸਾਂਝਾ ਕੀਤਾ। ਗੁਪਤਾ ਨੇ ਪਹਿਲਾਂ ਇਹ ਮਾਮਲਾ ਯੂਆਈਡੀਏਆਈ ਦੇ ਧਿਆਨ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ।
ਨਵੰਬਰ 2017 ਵਿੱਚ ਯੂ.ਆਈ.ਡੀ.ਏ.ਆਈ. (ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ) ਨੇ ਜ਼ੋਰ ਦੇ ਕਿਹਾ ਸੀ ਕਿ ਆਧਾਰ ਦਾ ਡੇਟਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਵਿੱਚ ਕਿਸੇ ਤਰ੍ਹਾਂ ਦੀ ਲੀਕੇਜ ਨਹੀਂ ਹੈ। ਪਰ ਮੀਡੀਏ ਤੋਂ ਲਿਮੀ ਜਾਣਕਾਰੀ ਅਨੁਸਾਰ 'ਦਿ ਟਿ੍ਬਿਊਨ' ਨੇ ਅੱਜ ਵਟਸਐਪ ’ਤੇ ਇਕ ਅਣਪਛਾਤੇ ਏਜੰਟ ਤੋਂ ਇਕ ਅਰਬ ਤੋਂ ਵਧ ਆਧਾਰ ਕਾਰਡਾਂ ਤਕ ਪਹੁੰਚ ਦੀ ਸੇਵਾ ਖਰੀਦ ਕੇ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ।
ਆਧਾਰ ਕਾਰਡ ਜਾਰੀ ਕਰਨ ਵਾਲੀ ਸੰਸਥਾ ਭਾਰਤੀ ਵਿਸ਼ੇਸ਼ ਪਹਿਚਾਣ ਅਥਾਰਟੀ (ਯੂ.ਆਈ.ਡੀ.ਏ.ਆਈ.) ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਹੀ 200 ਤੋਂ ਵੱਧ ਵੈੱਬਸਾਈਟਾਂ ਨੇ ਆਧਾਰ ਕਾਰਡ ਲਾਭਪਾਤਰੀਆਂ ਦੇ ਨਾਂਅ ਅਤੇ ਪਤੇ ਵਰਗੀਆਂ ਜਾਣਕਾਰੀਆਂ ਜਨਤਕ ਕਰ ਦਿੱਤੀਆਂ ਹਨ।
ਭਾਰਤ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਮੌਤ ਦੀ ਰਜਿਸਟਰੇਸ਼ਨ ਲਈ ਆਧਾਰ ਨੰਬਰ ਦੇਣਾ ਜ਼ਰੂਰੀ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (3 ਅਗਸਤ) ਨੂੰ ਦੱਸਿਆ ਕਿ ਇਹ ਹੁਕਮ ਜੰਮੂ ਕਸ਼ਮੀਰ, ਅਸਾਮ ਤੇ ਮੇਘਾਲਿਆ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਦੇ ਵਸਨੀਕਾਂ ਉਤੇ ਲਾਗੂ ਹੋਵੇਗਾ। ਇਨ੍ਹਾਂ ਤਿੰਨ ਸੂਬਿਆਂ ਬਾਰੇ ਫੈਸਲਾ ਆਉਂਦੇ ਸਮੇਂ ਵਿਚ ਲਿਆ ਜਾਵੇਗਾ।
ਭਾਰਤ ਦੀ ਕੇਂਦਰ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਨੂੰ 22 ਜੁਲਾਈ ਨੂੰ ਦੱਸਿਆ ਕਿ ਭਾਰਤੀ ਸੰਵਿਧਾਨ ਅੰਦਰ ਨਿੱਜ਼ਤਾ ਵਿਅਕਤੀ ਦੇ ਮੁੱਢਲੇ ਅਧਿਕਾਰਾਂ ਦੇ ਘੇਰੇ ਅੰਦਰ ਨਹੀ ਆਉਂਦੀ।