ਮੀਡੀਆ ਰਿਪੋਰਟਾਂ ਮੁਤਾਬਕ ਖੇਤੀ ਵਿਕਾਸ ਬੈਂਕਾਂ ਦੀ ‘ਗੁਪਤ ਰਿਪੋਰਟ’ ਨੇ ਵੱਡੇ ਆਗੂ ਬੇਪਰਦ ਕਰ ਦਿੱਤੇ ਹਨ ਜਿਨ੍ਹਾਂ ਬੈਂਕਾਂ ਦੇ ਕਰੋੜਾਂ ਰੁਪਏ ਨੱਪੇ ਹੋਏ ਹਨ। ਸਾਰੀਆਂ ਸਿਆਸੀ ਧਿਰਾਂ ਦੇ ਆਗੂਆਂ ਦੇ ਨਾਮ ਇਸ ‘ਗੁਪਤ ਰਿਪੋਰਟ’ ’ਚ ਸ਼ਾਮਿਲ ਹਨ। ਸਾਬਕਾ ਵਿਧਾਇਕਾਂ, ਵਜ਼ੀਰਾਂ ਤੇ ਸਾਬਕਾ ਸੰਸਦ ਮੈਂਬਰਾਂ ਖ਼ਿਲਾਫ਼ ਪਹਿਲੀ ਦਫ਼ਾ ਬੈਂਕ ਪ੍ਰਬੰਧਕਾਂ ਨੇ ਸਖਤੀ ਦਿਖਾਈ ਹੈ। ਮਿਲੇ ਵੇਰਵਿਆਂ ਅਨੁਸਾਰ ਬਾਦਲ ਦਲ ਦੀ ਸਰਕਾਰ ’ਚ ਟਰਾਂਸਪੋਰਟ ਮੰਤਰੀ ਰਹੇ ਰਘਬੀਰ ਸਿੰਘ ਕਪੂਰਥਲਾ ਦਾ ਨਾਮ ਇਸ ਰਿਪੋਰਟ ’ਚ ਉਭਰਿਆ ਹੈ ਜਿਨ੍ਹਾਂ ਸਿਰ ਖੇਤੀ ਵਿਕਾਸ ਬੈਂਕ ਕਪੂਰਥਲਾ ਦੇ 61 ਲੱਖ ਰੁਪਏ ਦਾ ਕਰਜ਼ਾ ਖੜ੍ਹਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੱਲ੍ਹ (7 ਨਵੰਬਰ, 2017) ਚੰਡੀਗੜ੍ਹ ਵਿਖੇ ਸੱਦੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਮੀਟਿੰਗ ਵਿਚੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਸਣੇ 6 ਵਿਧਾਇਕ ਗੈਰ-ਹਾਜ਼ਰ ਰਹੇ, ਜਦਕਿ 14 ਵਿਧਾਇਕ ਖਹਿਰਾ ਦੀ ਹਮਾਇਤ ਵਿਚ ਖੜ੍ਹੇ ਹੋਏ।
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅਦਾਲਤ ਨੂੰ ਵੱਖ-ਵੱਖ ਪਹਿਲੂਆਂ ਦੀਆਂ ਬਰੀਕੀਆਂ ਅਤੇ ਅਸਲੀਅਤ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕਰ ਦਿੱਤੀ। ਉਨ੍ਹਾਂ ਆਪਣੇ ਵਕੀਲ ਰਾਜੇਸ਼ ਗੁਪਤਾ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ 20 ਪੰਨਿਆਂ ਦੀ ਪਟੀਸ਼ਨ ਦਾਇਰ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਪੁੱਛਿਆ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਤਿੰਨ ਨਿੱਜੀ ਥਰਮਲ ਪਲਾਂਟਾਂ ਅਤੇ ਪੇਡਾ ਰਾਹੀਂ ਗੈਰ ਰਵਾਇਤੀ ਊਰਜਾ ਪ੍ਰੋਜੈਕਟ ਕੰਪਨੀਆਂ ਨਾਲ ਬੇਹੱਦ ਮਹਿੰਗੀਆਂ ਦਰਾਂ ‘ਤੇ ਬਿਜਲੀ ਖ਼ਰੀਦਣ ਸੰਬੰਧੀ ਕੀਤੇ ਸਮਝੌਤਿਆਂ ਨੂੰ ਰੱਦ ਕਰ ਕੇ ਵਾਜਬ ਦਰਾਂ ਉੱਤੇ ਨਵੇਂ ਸਿਰਿਓਂ ਸਮਝੌਤੇ ਕਰਨ ਵਾਲੇ ਆਪਣੇ ਚੋਣ ਵਾਅਦੇ ਤੋਂ ਕਿਉਂ ਭੱਜ ਰਹੀ ਹੈ?
ਏਸ਼ੀਆ ਮਹਾਂਦੀਪ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਰਤ ਪਹਿਲੇ ਸਥਾਨ 'ਤੇ ਹੈ। ਸਰਵੇਖਣ 'ਚ ਪਤਾ ਲੱਗਿਆ ਕਿ ਭਾਰਤ 'ਚ ਰਿਸ਼ਵਤਖੋਰੀ ਦੀ ਦਰ 69 ਪ੍ਰਤੀਸ਼ਤ ਹੈ। ਫੋਰਬਸ ਵਲੋਂ ਕੀਤੇ ਗਏ 18 ਮਹੀਨੇ ਲੰਬੇ ਸਰਵੇਖਣ 'ਚ ਭਾਰਤ ਨੂੰ ਟਾਪ 5 ਦੇਸ਼ਾਂ ਵਿਚ ਪਹਿਲਾ ਸਥਾਨ ਦਿੱਤਾ ਗਿਆ ਹੈ।
ਰੇਤੇ ਦੀਆਂ ਖੱਡਾਂ ਦੀ ਨਿਲਾਮੀ ’ਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਜਸਟਿਸ ਜੇ.ਐਸ. ਨਾਰੰਗ ਕਮਿਸ਼ਨ ਨੇ ਵੀਰਵਾਰ (10 ਅਗਸਤ) ਨੂੰ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ। ਮੁੱਖ ਮੰਤਰੀ ਦਫਤਰ ਅਤੇ ਹੋਰਨਾਂ ਨੇ ਰਿਪੋਰਟ ਬਾਰੇ ਚੁੱਪ ਵੱਟ ਲਈ ਹੈ, ਪਰ ਕਮਿਸ਼ਨ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਆਸਾਰ ਹਨ।
ਸਿਹਤ ਵਿਭਾਗ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਅਤੇ ਖੂਨ ਦੀ ਕਮੀ, ਕਮਜ਼ੋਰੀ ਆਦਿ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਮੇਂ ’ਤੇ ਵੰਡੀਆਂ ਜਾਂਦੀਆਂ ਡੀ-ਵੌਰਮਿੰਗ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਜਦੋਂ ਕਈ ਸਕੂਲਾਂ ਨੂੰ ਦਿੱਤੀਆਂ ਉਦੋਂ ਗੋਲੀਆਂ ਦੀ ਵਰਤੋਂ ਤਰੀਕ ਨਿਕਲ ਚੁੱਕੀ ਸੀ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ 10 ਅਗਸਤ ਨੂੰ ਡੀ-ਵੌਰਮਿੰਗ ਦੀ ਖੁਰਾਕ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਮੀਡੀਆ 'ਚ ਛਪੀਆਂ ਖ਼ਬਰਾਂ ਸੁਰੇਸ਼ ਕੁਮਾਰ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ। ਸੁਰੇਸ਼ ਕੁਮਾਰ ਨੇ ਆਪਣੇ ਖਿਲਾਫ ਹਾਈਕੋਰਟ ਵਿੱਚ ਕੇਸ ਜਾਣ ਤੋਂ ਬਾਅਦ ਦਫਤਰੀ ਕੰਮਕਾਜ਼ ਰੋਕ ਦਿੱਤਾ ਹੈ। ਉਹ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ।
ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ ਪੱਤਰ ਸੌਂਪਦਿਆਂ ਫਾਸਟਵੇਅ ਵਿਰੁੱਧ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ‘ਫਾਸਟਵੇਅ ਟਰਾਂਸਮਿਸਨਜ਼ ਪ੍ਰਾਈਵੇਟ ਲਿਮੀਟਿਡ’ ਤੋਂ 20 ਹਜ਼ਾਰ ਕਰੋੜ ਰੁਪਏ ਦੀ ਟੈਕਸ ਚੋਰੀ ਦੀ ਉਗਰਾਹੀ ਬਾਰੇ ਫੈਸਲੇ ਵਾਸਤੇ ਮੁੱਖ ਮੰਤਰੀ ਦਫ਼ਤਰ ਨੂੰ ਕਿਹਾ ਹੈ। ਬੁੱਧਵਾਰ (2 ਅਗਸਤ) ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਭਗਤ ਵੱਲੋਂ ਮੁਹੱਈਆ ਕਰਵਾਏ ਅੰਕੜਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਤਮ ਸਿੱਟੇ ਤੱਕ ਪਹੁੰਚਾਉਣਗੇ।
Next Page »