ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿੱਚ ਘਿਰੇ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ (5 ਦਸੰਬਰ, 2017) ਆਪਣੀ ਪਲੇਠੀ ਦਫਤਰੀ ਫੇਰੀ ਮੌਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਮੇਟੀ ਦੇ ਦਫਤਰ 'ਚ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਇਸ ਸਭ ਨੂੰ ਮੀਡੀਆ ਤੋਂ ਦੂਰ ਹੀ ਰੱਖਿਆ ਗਿਆ।
ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਅਮਰੀਕਾ ਦੌਰੇ ’ਤੇ ਵਿਰੋਧ ਕੀਤਾ ਜਾਵੇਗਾ ਅਤੇ ਉਸ ਨੂੰ ਸਟੇਜਾਂ ਤੋਂ ਬੋਲਣ ਤੋਂ ਰੋਕਿਆ ਜਾਵੇਗਾ। ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ
ਡੇਰਾ ਸਿਰਸਾ ਪਾਸ ਵੋਟਾਂ ਮੰਗਣ ਜਾਣ ਦੇ ਮਾਮਲੇ 'ਤੇ ਯੂ-ਟਰਨ ਲੈਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੀ ਉਸ ਜਾਂਚ ਕਮੇਟੀ ਨੂੰ ਵੀ ਝੂਠਾ ਕਰ ਸਕਣਗੇ ਜਿਸਦੀ ਜਾਂਚ ਦੇ ਆਧਾਰ 'ਤੇ ਗਿਆਨੀ ਗੁਰਬਚਨ ਸਿੰਘ ਅਤੇ ਹੋਰਾਂ ਨੇ ਉਸਨੂੰ ਸਪੱਸ਼ਟੀਕਰਨ ਲਈ ਸੱਦਿਆ ਅਤੇ ਤਨਖਾਹ ਲਗਾਈ?
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕਲ੍ਹ (1 ਦਸੰਬਰ) ਐਲਾਨ ਕੀਤਾ ਸੀ ਕਿ ਉਹ ਵਿਧਾਨ ਸਭਾ ਚੋਣਾਂ 2017 ਮੌਕੇ ਡੇਰਾ ਸਿਰਸਾ ਵੋਟਾਂ ਮੰਗਣ ਨਹੀਂ ਗਏ ਸਨ ਬਲਕਿ ਸਿਰਫ ਅਕਾਲ ਤਖਤ ਸਾਹਿਬ ਵਲੋਂ ਤਲਬ ਕਰਨ 'ਤੇ ਪੇਸ਼ ਹੋਏ ਸਨ। ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਇਹ ਕਹਿਕੇ ਕਿ ਗੋਬਿੰਦ ਸਿੰਘ ਲੌਂਗੋਵਾਲ ਆਪਣੀ ਗਲਤੀ ਮੰਨ ਕੇ ਤਨਖਾਹ ਲਵਾ ਚੁਕੇ ਹਨ, ਨੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ ਕਿ ਦੋਵਾਂ ਵਿਚੋਂ ਸਹੀ ਕੌਣ ਹੈ?
ਦੁਨੀਆ ਭਰ ਵਿੱਚ ਸਿੱਖਾਂ ਦੇ ਹੱਕਾਂ ਲਈ ਲੜਨ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਤ ਮੈਂਬਰਾਨ ਨੇ ਕਮੇਟੀ ਅਹੁਦੇਦਾਰਾਂ ਬਾਰੇ ਫੈਸਲਾ ਲੈਣ
ਪੰਥਕ ਫਰੰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 29 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਣ ਵਾਲੀ ਚੋਣ ਵਿੱਚ ਬਾਦਲਾਂ ਦੇ ਉਮੀਦਵਾਰਾਂ ਨੂੰ ਟੱਕਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਥਕ ਫਰੰਟ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਤਖਤਾਂ ’ਤੇ ਭਾਰੂ ਪਰਿਵਾਰਵਾਦ ਤੋਂ ਵੀ ਕੌਮ ਦਾ ਖਹਿੜਾ ਛੁਡਾਉਣ ਦਾ ਫ਼ੈਸਲਾ ਕੀਤਾ ਹੈ।
ਬੀਤੇ ਦਿਨੀਂ ਭਾਈ ਸੁਖਦੇਵ ਸਿੰਘ ਭੌਰ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਕਾਇਮ ਕੀਤੇ ਪੰਥਕ ਫ਼ਰੰਟ ਦੇ ਮੁੱਖ ਬੁਲਾਰੇ ਤੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕੱਲ੍ਹ (19 ਨਵੰਬਰ, 2017) ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਨੂੰ
ਪੰਜਾਬ ਕਾਂਗਰਸ ਦੇ ਸਕੱਤਰ ਸ਼ੁਭਦੀਪ ਸਿੰਘ ਬਿੱਟੂ ਦੇ ਸਾਥੀ ਗੁਰਮੀਤ ਸਿੰਘ ’ਤੇ ਐਤਵਾਰ ਰਾਤ ਨੂੰ ਮਲੋਟ ਦੀ ਪੁੱਡਾ ਕਲੋਨੀ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ’ਚ ਮਲੋਟ ਸਿਟੀ ਪੁਲਿਸ ਨੇ ਬੀਤੇ ਕੱਲ੍ਹ (24 ਅਕਤੂਬਰ, 2017) ਸ਼੍ਰੋਮਣੀ ਕਮੇਟੀ ਮੈਂਬਰ ਅਤੇ ਬਾਦਲ ਦਲ ਦੇ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ, ਉਸ ਦੇ ਪੁੱਤਰ ਪਰਮਿੰਦਰ ਸਿੰਘ, ਭਤੀਜੇ ਪਰਦੀਪ ਅਤੇ ਬਾਦਲ ਦਲ ਦੇ ਦੋ ਹੋਰ ਹਮਾਇਤੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਇਸ ਕੇਸ ’ਚ ਨਵਜਿੰਦਰ ਸਿੰਘ ਅਤੇ ਹਰਦੀਪ ਸਿੰਘ ਉਰਫ਼ ਦੀਪਾ, ਜੋ ਦਿਆਲ ਸਿੰਘ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ, ਨੂੰ ਵੀ ਨਾਮਜ਼ਦ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 323, 506, 427, 148, 149, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੰਜਾਬ ਦੀ ਬਾਦਲ ਸਰਕਾਰ ਸਮੇਂ ਮੰਤਰੀ ਰਹੇ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲਗਾਹ ਵਿਰੁੱਧ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ (ਅਫ਼ੀਮ ਰੱਖਣ) ਦੇ ਦੋਸ਼ਾਂ ਤਹਿਤ ਫ਼ੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਪੁਲਿਸ ਅਫ਼ਸਰ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਲੰਗਾਹ ਵਿਰੁੱਧ 18, 61, 59 ਅਤੇ 68 ਐਨ.ਡੀ.ਪੀ.ਐਸ. ਐਕਟ ਦੇ ਦੋਸ਼ਾਂ ਦੀ ਪੜਤਾਲ ਚੱਲ ਰਹੀ ਹੈ। ਇਸ ਮਾਮਲੇ ਸਬੰਧੀ ਪੀੜਤ ਧਿਰ ਕਲਾਨੌਰ ਵਾਸੀ ਸੰਦੀਪ ਕੁਮਾਰ, ਜਿਸ ਖ਼ਿਲਾਫ਼ ਲੰਗਾਹ ਨੇ ਬਾਦਲ-ਭਾਜਪਾ ਹਕੂਮਤ ਵੇਲੇ ਅੱਧਾ ਕਿੱਲੋ ਅਫ਼ੀਮ ਰੱਖਣ ਦਾ ਕੇਸ ਦਰਜ ਕਰਾਇਆ ਸੀ, ਨੇ ਪੁਲਿਸ ਤੱਕ ਪਹੁੰਚ ਕੀਤੀ ਹੈ।
ਗੁਰੂ ਘਰਾਂ ਤੇ ਗੁਰ ਸੰਗਤ ਵਲੋਂ ਭੇਟਾਵਾਂ ਦੀ ਸਾਂਭ ਸੰਭਾਲ ਤੇ ਪਰਬੰਧ ਲਈ ਚੌਥੇ ਨਾਨਕ ਸ੍ਰੀ ਗੁਰੂ ਰਾਮਦਾਸ ਜੀ ਨੇ ਮਸੰਦ ਪ੍ਰਥਾ ਸਥਾਪਤ ਕੀਤੀ ਸੀ ਜੋ ਕਿ ਦੁਨਿਆਵੀ ਪ੍ਰਬੰਧ ਕਰਨ ਦੀ ਇਕ ਪ੍ਰਣਾਲੀ ਸੀ ਅਤੇ ਸਮਾਂ ਪੈ ਕੇ ਇਸ ਵਿਚ ਭ੍ਰਿਸ਼ਟਾਚਾਰ ਭਾਰੂ ਹੋ ਗਿਆ
Next Page »