ਨਵੀਂ ਦਿੱਲੀ: ਹੁਣ ਰਿਸ਼ਵਤ ਲੈਣ ਵਾਲਿਆਂ ਨੂੰ ਹੀ ਨਹੀਂ, ਸਗੋਂ ਦੇਣ ਵਾਲਿਆਂ ਨੂੰ ਵੀ ਸੱਤ ਸਾਲ ਤੱਕ ਕੈਦ ਦੀ ਸਜ਼ਾ ਹੋ ਸਕੇਗੀ। ਇਸ ਸਬੰਧੀ ਸੰਸਦ ...
ਏਸ਼ੀਆ ਮਹਾਂਦੀਪ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਰਤ ਪਹਿਲੇ ਸਥਾਨ 'ਤੇ ਹੈ। ਸਰਵੇਖਣ 'ਚ ਪਤਾ ਲੱਗਿਆ ਕਿ ਭਾਰਤ 'ਚ ਰਿਸ਼ਵਤਖੋਰੀ ਦੀ ਦਰ 69 ਪ੍ਰਤੀਸ਼ਤ ਹੈ। ਫੋਰਬਸ ਵਲੋਂ ਕੀਤੇ ਗਏ 18 ਮਹੀਨੇ ਲੰਬੇ ਸਰਵੇਖਣ 'ਚ ਭਾਰਤ ਨੂੰ ਟਾਪ 5 ਦੇਸ਼ਾਂ ਵਿਚ ਪਹਿਲਾ ਸਥਾਨ ਦਿੱਤਾ ਗਿਆ ਹੈ।
‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਨੇ ਮੰਗਲਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਮਾਰਚ ਦੌਰਾਨ ਪੁਲਿਸ ਨੇ ਵਿਧਾਇਕਾਂ ਨੂੰ ਸੈਕਟਰ-2 ਤੇ 3 ਦੇ ਚੌਕ ਨੇੜੇ ਹਿਰਾਸਤ ’ਚ ਲੈ ਲਿਆ। ‘ਆਪ’ ਅਤੇ ਲੋਕ ਇਨਸਾਫ ਪਾਰਟੀ ਨੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮਾਈਨਿੰਗ ਦੀ ਬੋਲੀ ਦੇ ਮਾਮਲੇ ਵਿੱਚ ਵਜ਼ਾਰਤ ’ਚੋਂ ਕੱਢਣ ਅਤੇ ਰਾਣਾ ਦੇ ਖਾਨਸਾਮਿਆਂ ਵੱਲੋਂ ਮਾਈਨਿੰਗ ਦੀਆਂ ਖੱਡਾਂ ਖਰੀਦਣ ਦੇ ਮਾਮਲੇ ਦੀ ਜਾਂਚ ਲਈ ਜਸਟਿਸ ਜੇਐੱਸ ਨਾਰੰਗ ਦੀ ਅਗਵਾਈ ਹੇਠ ਬਣਾਏ ਕਮਿਸ਼ਨ ਨੂੰ ਰੱਦ ਕਰਕੇ ਕਿਸੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਦਾ ਪ੍ਰੋਗਰਾਮ ਸੀ।
ਦਿੱਲੀ ਦੀ ਹਾਈਕੋਰਟ 'ਚ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਦਾਇਰ ਮਾਣਹਾਨੀ ਦਾ ਇਕ ਕੇਸ ਚੱਲ ਰਿਹਾ ਹੈ। ਇਹ ਕੇਸ ਅਰੁਣ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਚਾਰ ਹੋਰ ਆਗੂਆਂ 'ਤੇ ਕੀਤਾ ਹੈ।
ਪੰਜਾਬ ਦੇ ਪ੍ਰਸੋਨਲ ਵਿਭਾਗ ਨੇ ਪਟਿਆਲਾ ਸ਼ਹਿਰ ਵਿੱਚ ਹੋਏ ਜ਼ਮੀਨ ਘੁਟਾਲੇ ਵਿੱਚ ਨਾਮਜ਼ਦ ਆਈਏਐਸ ਅਧਿਕਾਰੀ ਵਿਕਾਸ ਗਰਗ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਸੋਨਲ ਵਿਭਾਗ ਵੱਲੋਂ ਲਿਖੇ ਤਾਜ਼ਾ ਪੱਤਰ ਰਾਹੀਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਗਿਆ ਹੈ ਕਿ ਵਿਕਾਸ ਗਰਗ ਵਿਰੁੱਧ ਦਰਜ ਭ੍ਰਿਸ਼ਟਾਚਾਰ ਤੇ ਧੋਖਾਧੜੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਕੇਸ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ।
ਬਾਦਲ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ‘ਘੁਬਾਇਆ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ’ ਤਕਰੀਬਨ 28 ਲੱਖ ਰੁਪਏ ਦਾ ਡਿਫਾਲਟਰ ਹੈ, ਜਿਸ ਦਾ ਪਾਵਰਕੌਮ ਨੇ ਕੁਨੈਕਸ਼ਨ ਕੱਟ ਦਿੱਤਾ ਹੈ। ਐਕਸੀਅਨ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਕਾਲਜ ਵੱਲ ਕਾਫ਼ੀ ਸਮੇਂ ਤੋਂ ਬਕਾਇਆ ਖੜ੍ਹਾ ਸੀ, ਜਿਸ ਦਾ ਕਨੈਕਸ਼ਨ ਕੱਟ ਦਿੱਤਾ ਗਿਆ ਹੈ। ਜਲਾਲਾਬਾਦ ਦਾ ਸਰਕਾਰੀ ਕਾਲਜ ਵੀ ਚਾਰ ਲੱਖ ਰੁਪਏ ਦਾ ਡਿਫਾਲਟਰ ਹੈ।
ਕੇਂਦਰੀ ਮੰਤਰੀ ਸਿਮਰਤੀ ਇਰਾਨੀ ਦੀ ਵਿਦਿਅਕ ਯੋਗਤਾ ਨੂੰ ਲੈ ਕੇ ਜਾਰੀ ਵਿਵਾਦ ਦੇ ਦਰਮਿਆਨ ਸਕੂਲ ਆਫ ਓਪਨ ਲਰਨਿੰਗ (SOL) ਨੇ ਕੇਂਦਰੀ ਸੂਚਨਾ ਕਮੀਸ਼ਨ ਨੂੰ ਦੱਸਿਆ ਕਿ ਇਰਾਨੀ ਨੇ ਇਕ ਆਰ.ਟੀ.ਆਈ. ਅਰਜ਼ੀ 'ਤੇ ਦਿੱਲੀ ਯੂਨੀਵਰਸਿਟੀ ਨੂੰ ਆਪਣੀ ਵਿਦਿਅਕ ਯੋਗਤਾ ਦਾ ਖੁਲਾਸਾ ਨਾ ਕਰਨ ਲਈ ਕਿਹਾ ਹੈ। ਕਮੀਸ਼ਨ ਨੇ ਸਕੂਲ ਆਫ ਓਪਨ ਲਰਨਿੰਗ ਨੂੰ ਇਰਾਨੀ ਦੇ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਵਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਗਿਆ ਕਿ ਦਰਬਾਰੀ ਲਾਲ ਜੋ ਕਿ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਕੇਂਦਰੀ ਤੋਂ ਉਮੀਦਵਾਰ ਸਨ ਦੀ ਟਿਕਟ ਉਨ੍ਹਾਂ ਉਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਰੱਦ ਕੀਤੀ ਗਈ ਹੈ। ਪਾਰਟੀ ਉਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਆਪਣੀ ਸਥਿਤੀ ਸਪਸ਼ਟ ਕਰਨ ਲਈ ਬੁਲਾ ਰਹੀ ਸੀ ਪਰੰਤੂ ਉਹ ਪਾਰਟੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਹਾਜ਼ਰ ਨਹੀਂ ਹੋਏ। ਇਸ ਪਿਛੋਂ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨਵੇਂ ਉਮੀਦਵਾਰ ਦਾ ਐਲਾਨ ਛੇਤੀ ਹੀ ਕਰੇਗੀ।
ਜਲੰਧਰ ਦੇ ਰਹਿਣ ਵਾਲੇ ਇਕ ਆਦਮੀ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਰੱਦ ਹੋਈ ਈ-ਟਿਕਟ ਦੀ ਵਰਤੋਂ ਕਰਨ ਕਰਕੇ ਹਿਰਾਸਤ 'ਚ ਲਿਆ ਗਿਆ ਹੈ। ਏਅਰਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਵੀ. ਸਿੰਘ ਨਾਂ ਦੇ ਇਸ ਆਦਮੀ ਨੂੰ ਸੀ.ਆਈ.ਐਸ.ਐਫ. ਦੇ ਮੁਲਾਜ਼ਮਾਂ ਨੇ ਬੀਤੀ ਰਾਤ ਟਰਮੀਨਲ ਖੇਤਰ 'ਚ 'ਸ਼ੱਕੀ ਵਿਵਹਾਰ' ਦੇ ਚੱਲਦਿਆਂ ਫੜ੍ਹ ਲਿਆ।
ਥਾਣਾ ਖਨੌਰੀ ਪੁਲਿਸ ਨੇ ਪੁਰਾਣੀ ਕਰੰਸੀ ਦੀ ਥਾਂ ਨਵੀਂ ਕਰੰਸੀ ਬਦਲਣ ਆਏ ਵਿਅਕਤੀਆਂ ਨੂੰ ਫਿਲਮੀ ਅੰਦਾਜ਼ ਵਿੱਚ ਲੁੱਟਣ ਦੀ ਯੋਜਨਾ ਦੇ ਮਾਮਲੇ ਵਿੱਚ ਆਬਕਾਰੀ ਯੂਨਿਟ ਸੰਗਰੂਰ ਵਿੱਚ ਤਾਇਨਾਤ ਇੱਕ ਥਾਣੇਦਾਰ ਸਮੇਤ ਅੱਠ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਥਾਣਾ ਖਨੌਰੀ ਦੇ ਦੋ ਹੌਲਦਾਰ ਵੀ ਸ਼ਾਮਿਲ ਹਨ। ਡੀ.ਐਸ.ਪੀ. ਮੂਨਕ ਅਜੇਪਾਲ ਸਿੰਘ ਨੇ ਦੱਸਿਆ ਕਿ ਐਸ.ਐਚ.ਓ. ਖਨੌਰੀ ਇੰਸਪੈਕਟਰ ਗੁਰਪ੍ਰਤਾਪ ਸਿੰਘ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ ਸੀ ਕਿ ਰਾਜਵੀਰ ਸਿੰਘ ਵਾਸੀ ਪਿੰਡ ਬੱਦੋਵਾਲ ਧਰਮਗੜ੍ਹ ਥਾਣਾ ਸਦਰ ਨਰਵਾਣਾ ਜ਼ਿਲ੍ਹਾ ਜੀਂਦ (ਹਰਿਆਣਾ), ਜੋ ਹਰਿਆਣਾ ਪੁਲਿਸ ਵਿੱਚ ਮੁਲਾਜ਼ਮ ਹੈ ਅਤੇ ਵਿਜੀਲੈਂਸ ਯੂਨਿਟ ਜੀਂਦ ਵਿੱਚ ਨੌਕਰੀ ਕਰਦਾ ਹੈ, ਇਓਨ ਗੱਡੀ ਨੰਬਰ ਐਚ.ਆਰ. 32 ਐਚ 5544 ਵਿੱਚ ਲੱਖਾਂ ਰੁਪਏ ਦੇ ਨਵੀਂ ਕਰੰਸੀ ਦੇ ਨੋਟ ਲੈ ਕੇ ਆ ਰਿਹਾ ਸੀ।
Next Page »