ਜਗਤਾਰ ਸਿੰਘ ਜੱਗੀ ਜੌਹਲ ਨੂੰ ਰਾਜਦੂਤੀ ਸੁਰੱਖਿਆ ਦੇਵੇ ਬਰਤਾਨਵੀ ਸਰਕਾਰ: ਸਿੱਖ ਫੈਡਰੇਸ਼ਨ (ਯੂ.ਕੇ.)

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ ਬਰਤਾਨੀਆ ਅਤੇ ਭਾਰਤ ਵਿਚਕਾਰ ਰਸਮੀ ਰਾਜ-ਤੋਂ-ਰਾਜ ਕਾਨੂੰਨੀ ਵਿਵਾਦ ਦਾ ਰੂਪ ਲੈ ਸਕਦਾ ਹੈ।
੮੧ਵੀਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੌਰਾਨ ਸਿੱਖਾਂ ਦੇ ਸਵੈ-ਨਿਰਣੇ ਦਾ ਮੁੱਦਾ ਉਠਾਇਆ

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖਾਂ ’ਤੇ ਅੰਤਰਰਾਸ਼ਟਰੀ ਜਬਰ ਦੀ ਯੂ.ਐਨ. ਮਾਹਰਾਂ ਤੋਂ ਜਾਂਚ ਹੋਵੇ: ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਤੇ ਬਾਕੂ ਇਨੀਸ਼ੀਏਟਿਵ ਗਰੁੱਪ

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ ‘ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ ਇਜਲਾਸ ਦੌਰਾਨ ਇੱਕ ਅਹਿਮ ਰਿਪੋਰਟ ਜਾਰੀ ਕੀਤੀ ਹੈ।
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਭਾਰਤ ਦੌਰਾ: ‘ਅੰਤਰਰਾਸ਼ਟਰੀ ਦਮਨ’ ਦੇ ਮੁੱਦੇ ‘ਤੇ ਸਾਖ ਦਾਅ ‘ਤੇ

ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ ‘ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ ਹੋ ਰਹੇ ‘ਅੰਤਰਰਾਸ਼ਟਰੀ ਦਮਨ’ ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ ਤਾਂ ਜੋ ਕਨੇਡਾ ਦੀ ਪ੍ਰਭੂਸੱਤਾ ਬਰਕਰਾਰ ਰੱਖੀ ਜਾ ਸਕੇ।
ਵੁਲਵਰਹੈਂਪਟਨ: ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ‘ਤੇ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਖਿਲਾਫ਼ ਦੋਸ਼ ਤੈਅ

ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ‘ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ ਪੁਲਿਸ ਨੇ ਇਹਨਾਂ ਤਿੰਨਾਂ ‘ਤੇ ਦੋਸ਼ ਪੱਤਰ (ਚਾਰਜ) ਦਾਖਲ ਕਰਨ ਤੋਂ ਬਾਅਦ ਫਿਲਹਾਲ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ।
UK ਵਿਚ ਸਿੱਖਾਂ ਨੂੰ ਖਰੀਦਣ ਅਤੇ ਮਾਰਨ ਬਾਰੇ ਅਹਿਮ ਖੁਲਾਸੇ; ਭਾਰਤ ਦੇ ਵਿਦੇਸ਼ੀ ਜ਼ਬਰ ਬਾਰੇ UK ਪਾਰਲੀਮੈਂਟ ਦੀ ਰਿਪੋਰਟ

ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ‘ਤੇ ਗੰਭੀਰ ਚਿੰਤਾ ਜਤਾਈ ਹੈ, ਜਿਸ ਵਿੱਚ ਭਾਰਤ ਵੀ ਸ਼ਾਮਲ ਹੈ।
ਇੰਡੀਆ ਯੂ.ਕੇ. ਵਿਚ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਕਰ ਰਿਹੈ: ਨਵੀਂ ਰਿਪੋਰਟ ਵਿਚ ਖੁਲਾਸਾ

ਬਰਤਾਨਵੀ ਸੰਸਦ ਦੀ ਮਨੁੱਖੀ ਹੱਕਾਂ ਬਾਰੇ ਸਾਂਝੀ ਕਮੇਟੀ ਵਲੋਂ 30 ਜੁਲਾਈ 2025 ਨੂੰ ਜਾਰੀ ਕੀਤੀ ਇੱਕ ਨਵੀਂ ਰਿਪੋਰਟ ਵਿੱਚ ਯੂ.ਕੇ. ਦੀ ਧਰਤੀ ’ਤੇ ਵਧ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਲੇਖੇ ਵਿੱਚ ਇੰਡੀਆ ਨੂੰ ਉਹਨਾਂ 12 ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਹਨਾ ਵਿਚੋਂ ਯੂ.ਕੇ. ਵਿਚ ਵਿਦੇਸ਼ੀ ਜ਼ਬਰ ਕਰਨ ਦੇ ਸਬੂਤ ਸਾਹਮਣੇ ਆਏ ਹਨ।
ਜੂਨ 1984 ਦੇ ਹਮਲਿਆਂ ‘ਚ ਇੰਗਲੈਂਡ ਦੀ ਸਰਕਾਰ ਦਾ ਕਿੰਨਾ ਹੱਥ ਸੀ? ਇੰਗਲੈਂਡ ਦਾ ਸਿੱਖ ਭਾਈਚਾਰਾ ਜਾਂਚ ਕਿਉਂ ਮੰਗ ਰਿਹੈ?

ਸਾਲ 2014 ਵਿਚ ਇੰਗਲੈਂਡ ਦੀ ਸਰਕਾਰ ਨੇ 30 ਸਾਲਾ ਨਿਯਮ ਤਹਿਤ ਕੁਝ ਖੂਫੀਆ ਦਸਤਾਵੇਜ਼ ਜਨਤਕ ਕੀਤੇ ਸਨ ਜਿਹਨਾ ਤੋਂ ਇਹ ਗੱਲ ਸਾਹਮਣੇ ਆਈ ਸੀ ਕਿ ਇੰਗਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਸੰਬੰਧੀ ਸਲਾਹ ਤੇ ਸਿਖਲਾਈ ਦਿੱਤੀ ਸੀ।
ਜੂਨ 1984 ਦੇ ਹਮਲਿਆਂ ‘ਚ ਇੰਗਲੈਂਡ ਦੀ ਸਰਕਾਰ ਦਾ ਕਿੰਨਾ ਹੱਥ ਸੀ? ਇੰਗਲੈਂਡ ਦਾ ਸਿੱਖ ਭਾਈਚਾਰਾ ਜਾਂਚ ਕਿਉਂ ਮੰਗ ਰਿਹੈ?

ਸਾਲ 2014 ਵਿਚ ਇੰਗਲੈਂਡ ਦੀ ਸਰਕਾਰ ਨੇ 30 ਸਾਲਾ ਨਿਯਮ ਤਹਿਤ ਕੁਝ ਖੂਫੀਆ ਦਸਤਾਵੇਜ਼ ਜਨਤਕ ਕੀਤੇ ਸਨ ਜਿਹਨਾ ਤੋਂ ਇਹ ਗੱਲ ਸਾਹਮਣੇ ਆਈ ਸੀ ਕਿ ਇੰਗਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਸੰਬੰਧੀ ਸਲਾਹ ਤੇ ਸਿਖਲਾਈ ਦਿੱਤੀ ਸੀ।
ਇੰਗਲੈਂਡ ਦੇ ਸਿੱਖ ਕਾਰੋਬਾਰੀਆਂ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਲਈ 500 ਮਿਲੀਅਨ ਪੌਂਡ ਦੇਣ ਦਾ ਵੱਡਾ ਐਲਾਨ

ਇੰਗਲੈਂਡ ਦੇ ਸਿੱਖਾਂ ਵੱਲੋਂ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਮਾਇਕ ਪੱਖੋਂ ਵੱਡਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਗਿਆ ਹੈ।
