ਸੱਜਣ ਕੁਮਾਰ ਦੇ ਜੇਲ੍ਹ ਅੰਦਰ ਹੋਣ ਤੋਂ ਬਾਅਦ ਹੀ ਅਦਾਲਤੀ ਫੈਸਲੇ ਦਾ ਸਵਾਗਤ ਕਰਾਂਗੇ: ਦਲ ਖਾਲਸਾ

“ਅਸੀਂ ਇਸ ਅਤਿ ਜਰੂਰੀ ਤੱਥ ਨੂੰ ਅੱਖੋਂ ਪਰੋਖਿਆਂ ਨਹੀਂ ਕਰ ਸਕਦੇ ਕਿ ਅਦਾਲਤ ਨੇ ਦੋਸ਼ੀ ਤੈਅ ਹੋ ਚੁੱਕੇ ਬੰਦੇ ਨੂੰ ਆਤਮ ਸਮਰਪਣ ਲਈ 2 ਹਫਤਿਆਂ ਦਾ ਸਮਾਂ ਦਿੱਤਾ ਹੈ ਜੋ ਕਿ ਜਮਾਨਤ ਲਈ ਸੁਪਰੀਮ ਕੋਰਟ ਤੀਕ ਪਹੁੰਚਣ ਅਤੇ ਹੋਰਨਾਂ ਆਰਜੀ ਰਾਹਤਾਂ ਲਈ ਵਾਧੂ ਹੈ”
70ਵੇਂ ਮਨੁੱਖੀ ਹੱਕਾਂ ਦੇ ਦਿਹਾੜੇ ਮੌਕੇ ਦਲ ਖਾਲਸਾ ਨੇ ਜੁਝਾਰੂ ਦੌਰ ਵੇਲੇ ਲਾਪਤਾ ਕੀਤੇ ਗਏ ਨੌਜਵਾਨਾਂ ਨੂੰ ਕੀਤਾ ਯਾਦ

ਦਲ ਖਾਲਸਾ ਵਲੋਂ ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜਬਰੀ ਲਾਪਤਾ ਕੀਤੇ ਨੌਜਵਾਨਾਂ, ਝੂਠੇ ਪੁਲਿਸ ਮੁਕਾਬਲਿਆਂ ਅਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਬਠਿੰਡਾ ਵਿਖੇ ਰੋਸ ਮਾਰਚ ਕੀਤਾ ਗਿਆ।
ਸਿੱਖ ਨਸਲਕੁਸ਼ੀ ਨੂੰ ਯਾਦ ਕਰਦਿਆਂ ਦਲ ਖਾਲਸਾ ਵਲੋਂ 3 ਨਵੰਬਰ ਨੂੰ ਕੱਢਿਆ ਜਾਵੇਗਾ ਮਸ਼ਾਲ ਮਾਰਚ

ਸਿੱਖ ਆਜਾਦੀ ਲਈ ਜੱਦੋ-ਜਹਿਦ ਕਰ ਰਹੀ ਜਥੇਬੰਦੀ ਦਲ ਖਾਲਸਾ ਨੇ ਨਵੰਬਰ 1984 ਕਤਲੇਆਮ ਦੀ 34ਵੀਂ ਮੌਕੇ ਕਤਲ ਕੀਤੇ ਗਏ ਬੇਦੋਸ਼ੇ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਅਤੇ ਸਿੱਖ ਕੌਮ ਦੀ ਆਜ਼ਾਦੀ ਤੇ ਇਨਸਾਫ ਦੀ ਲੋਅ ਨੂੰ ਮੱਘਦਾ ਰੱਖਣ ਲਈ 3 ਨਵੰਬਰ ਨੂੰ ਅੰਮ੍ਰਿਤਸਰ ਵਿਖੇ ‘ਮਸ਼ਾਲ ਮਾਰਚ’ ਕਰਨ ਦਾ ਫੈਸਲਾ ਕੀਤਾ ਹੈ।
ਸਿੱਖ ਜਥੇਬੰਦੀਆਂ 20-21 ਅਕਤੂਬਰ ਨੂੰ ਬੇਅਦਬੀ ਮਾਮਲੇ ਤੇ “ਪੰਥਕ ਅਸੈਂਬਲੀ” ਚ ਵਿਚਾਰ ਕਰਨਗੀਆਂ

ਲੰਘੇ ਦਿਨ ਜਲੰਧਰ ਵਿਖੇ ਇਕ ਪੱਤਰਕਾਰ ਮਿਲਣੀ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ “ਪੰਥਕ ਅਸੈਂਬਲੀ” ਨਾਂ ਹੇਠ ਇਕ ਇਕੱਤਰਤਾ ਕਰਕੇ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਿੱਖ ਨਜ਼ਰੀਏ ਤੋਂ ਵਿਚਾਰ ਕਰਨ ਦਾ ਐਲਾਨ ਕੀਤਾ ਹੈ।
ਬਾਮਸੇਫ, ਸ਼੍ਰੋ. ਅ. ਦ. (ਅ) ਤੇ ਹਮਖਿਆਲੀ ਜਥੇਬੰਦੀਆਂ ਨੇ ਤਖਤ ਕੇਸਗੜ੍ਹ ਸਾਹਿਬ ਤੋਂ ਤਬਦੀਲੀ ਯਾਤਰਾ ਦੀ ਸ਼ੁਰੂਆਤ ਕੀਤੀ

ਮੂਲ ਨਿਵਾਸੀ ਭਾਰਤੀਆਂ ਨੂੰ ਬ੍ਰਾਹਮਣਵਾਦੀ ਤਾਕਤਾਂ ਦੀ ਸਮਾਜ ਵੰਡ ਘਾੜਤ ਮਨੁ ਸਮ੍ਰਿਤੀ ਦੇ ਜਾਲਮ ਫੰਦੇ ਚੋਂ ਅਜਾਦ ਕਰਾਉਣ ਲਈ ਅੱਜ ਖਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਦੀ ਪਾਵਨ ਧਰਤ ਪ੍ਰੀਵਰਤਣ ਯਾਤਰਾ ਦੀ ਸ਼ੁਰੂਆਤ ਹੋਈ ।
ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਕਰਵਾਏ ਪਰਚੇ ‘ਚ ਬਾਬਾ ਹਰਦੀਪ ਸਿੰਘ ਤੇ ਹੋਰ ਸਿੰਘ ਬਰੀ

ਬਠਿੰਡਾ: ਬਠਿੰਡਾ ਦੀ ਅਦਾਲਤ ਨੇ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਕਰਵਾਏ ਝੂਠੇ ਪਰਚਿਆਂ ਵਿੱਚੋਂ ਸਿੱਖ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਦੋ ਹੋਰ ਸਿੰਘਾਂ ਨੂੰ ਬਾਇੱਜਤ ਬਰੀ ਕਰ ਦਿੱਤਾ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਨੇ ਕਿਹਾ ਕਿ ਇਹ ਸਭ ਕੁਝ ਬਾਦਲਾਂ ਨੇ ਡੇਰੇ ਵਾਲਿਆਂ ਤੋਂ ਵੋਟਾਂ ਲੈਣ ਤੇ […]
ਦਰਬਾਰ ਸਾਹਿਬ ਦਰਸ਼ਨਾਂ ਲਈ ਆ ਰਹੇ ਯੂ. ਐਨ. ਮੁਖੀ ਨੂੰ ਦਲ ਖਾਲਸਾ ਨੇ ਸਵੈ-ਨਿਰਣੇ ਦੇ ਹੱਕ ਵਿੱਚ ਖੜ੍ਹਨ ਲਈ ਕਿਹਾ

ਅੰਮ੍ਰਿਤਸਰ: ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਵਲੋਂ 3 ਅਕਤੂਬਰ ਨੂੰ ਆਪਣੀ ਭਾਰਤ ਫੇਰੀ ਦੌਰਾਨ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਦੇ ਫੈਸਲੇ ਉਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਿੱਖ ਦਿਲ ਦੀ ਗਹਿਰਾਈਆਂ ਤੋਂ ਮਿਸਟਰ ਅੰਟੋਨਿਓ ਗੁੱਟਰਸ ਦਾ ਗੁਰੂਆਂ ਦੀ ਪਵਿੱਤਰ ਧਰਤੀ ਅਤੇ ਆਪਣੇ ਸਭ ਤੋਂ ਪਵਿੱਤਰ ਸਥਾਨ ਤੇ ਆਉਣ ਦਾ ਸਵਾਗਤ ਕਰਦੇ […]
ਸਿੱਖ ਜਥੇਬੰਦੀਆਂ ਦੇ ਵਿਰੋਧ ਮਗਰੋਂ ਸਿਨੇਮਾ ਨੇ ‘ਮਨਮਰਜ਼ੀਆਂ’ ਫਿਲਮ ਬੰਦ ਕੀਤੀ

ਹੁਸ਼ਿਆਰਪੁਰ: ਵਿਵਾਦਤ ਫ਼ਿਲਮ ‘ਮਨਮਰਜ਼ੀਆਂ’ ਜਿਸ ਵਿੱਚ ਸਿੱਖ ਕਿਰਦਾਰ ਨੂੰ ਗਲਤ ਤਰੀਕਿਆਂ ਨਾਲ ਫ਼ਿਲਮਾਇਆ ਗਿਆ ਹੈ ਦਾ ਸਖ਼ਤ ਵਿਰੋਧ ਕਰਦਿਆਂ ਸਿੱਖ ਯੂਥ ਆਫ ਪੰਜਾਬ ਅਤੇ ਦਲ ਖਾਲਸਾ ਦੀਆਂ ਹੁਸ਼ਿਆਰਪੁਰ ਇਕਾਈਆਂ ਨੇ ਸਥਾਨਕ ਸਿਨੇਮਾ ਘਰਾਂ ਵਿੱਚ ਮੰਗ ਪੱਤਰ ਦੇ ਕੇ ਇਹ ਅਪੀਲ ਕੀਤੀ ਕਿ ਉਹ ਫ਼ਿਲਮ ‘ਮਨਮਰਜ਼ੀਆਂ’ ਦੀ ਸਕਰੀਨਿੰਗ ਤੁਰਤ ਬੰਦ ਕਰਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ […]
ਅਕਾਲੀਆਂ ਵਾਂਗ, ਕਾਂਗਰਸ ਸਰਕਾਰ ਵੀ ਦਾਗੀ ਅਫਸਰਾਂ ਖਿਲਾਫ ਕਾਰਵਾਈ ਦਾ ਹੀਆ ਨਹੀ ਰੱਖਦੀ: ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਪੰਜਾਬ ਸਰਕਾਰ ਉਤੇ ਗੰਭੀਰ ਦੋਸ਼ ਲਾਏ ਹਨ ਕਿ ਉਸਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪਾਏ ਗਏ ਪੁਲਿਸ ਅਫਸਰਾਂ ਨੂੰ ਸੋਚ-ਸਮਝ ਕੇ ਖੁਲਾ ਮੌਕਾ ਦਿੱਤਾ ਕਿ ਉਹ ਕੋਰਟ ਕੋਲ ਪਹੁੰਚ ਕਰਕੇ ਰਾਹਤ ਲੈ ਸਕਣ। ਹਾਈ ਕੋਰਟ ਵਲੋਂ ਚਰਨਜੀਤ ਸ਼ਰਮਾ, ਰਘਬੀਰ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਵਿਰੁੱਧ […]
ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਸਰਕਾਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਰਵਾਈ ਕਰੇ: ਦਲ ਖਾਲਸਾ

ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਠੋਸ ਕਦਮ ਚੁਕਦਿਆਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਨੂੰਨੀ ਕਾਰਵਾਈ ਕਰੇ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ, ਜਥੇਬੰਦਕ ਸਕੱਤਰ ਰਣਬੀਰ ਸਿੰਘ, ਸੂਬੇਦਾਰ ਬਲਦੇਵ ਸਿੰਘ ਅਤੇ ਡਾ. ਅਰਪਾਲ ਸਿੰਘ ਨੇ […]
