ਭਾਰਤੀ ਫੌਜ ਦੇ ਹਮਲੇ ਦੇ ਰੋਸ ਵਜੋਂ ਪੂਰਨ ਬੰਦ ਰਿਹਾ ਅੰਮ੍ਰਿਤਸਰ ਸ਼ਹਿਰ

ਅੰਮ੍ਰਿਤਸਰ: ਘੱਲੂਘਾਰਾ ਜੂਨ 1984 ਦੀ 34ਵੀਂ ਬਰਸੀ ਮੌਕੇ ਰੋਸ ਵਜੋਂ ਦਲ ਖਾਲਸਾ ਜਥੇਬੰਦੀ ਵੱਲੋਂ ਅੱਜ ਲਈ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਮੁੱਚੇ ਸ਼ਹਿਰ ਵਿੱਚ ਲਗਭਗ ਸਾਰਾ ਦਿਨ ਦੁਕਾਨਾਂ ਅਤੇ ਕਾਰੋਬਾਰ ਆਪਣੇ ਆਪ ਹੀ ਲੋਕਾਂ ਵੱਲੋਂ ਬੰਦ ਰੱਖੇ ਗਏ। ਗੌਰਤਲਬ ਹੈ ਕਿ ਬੀਤੇ ਕੁਝ ਸਾਲਾਂ ਤੋਂ ਦਲ ਖ਼ਾਲਸਾ ਵਲੋਂ […]

ਘੱਲੂਘਾਰਾ 1984 ਦੀ ਯਾਦ ਵਿਚ ਮਾਰਚ ਕਰਕੇ ਸਿਖਾਂ ਨੇ ਅਜ਼ਾਦੀ ਦਾ ਸੰਕਲਪ ਮੁੜ ਦੁਹਰਾਹਿਆ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉੱਤੇ, ਦਲ ਖਾਲਸਾ ਵਲੋਂ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਗਿਆ। ਜੂਨ ’84 ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਚੋਂ […]

ਘੱਲੂਘਾਰਾ ਯਾਦਗਾਰੀ ਸਮਾਗਮ ਸਾਂਝੇ ਤੌਰ ‘ਤੇ ਮਨਾਉਣਗੀਆਂ ਪੰਥਕ ਜਥੇਬੰਦੀਆਂ

ਚੰਡੀਗੜ੍ਹ: ਦਰਬਾਰ ਸਾਹਿਬ ਉੱਤੇ ਜੂਨ 1984 ਵਿਚ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਦੀ ਯਾਦ ਵਿਚ ਹੋ ਰਹੇ ਘੱਲੂਘਾਰਾ ਸਮਾਗਮਾਂ ਨੂੰ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਬਰਗਾੜੀ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਅਕਾਲੀ ਦਲ 1920 ਅਤੇ ਅਕਾਲੀ ਦਲ ਸੁਤੰਤਰ ਦੇ ਆਗੂਆਂ ਦੀ […]

ਬਿਆਸ ਦਰਿਆ ਪ੍ਰਦੂਸ਼ਣ ਖਿਲਾਫ ਬੋਲਣ ‘ਤੇ ਗ੍ਰਿਫਤਾਰ ਕੀਤੇ ਬਾਬਾ ਮਹਿਰਾਜ ਅਤੇ ਲੱਖਾ ਸਿਧਾਣਾ ਨੂੰ 6 ਜੂਨ ਤਕ ਜੇਲ੍ਹ ਭੇਜਿਆ

ਬਠਿੰਡਾ: ਪੰਜਾਬ ਦੀਆਂ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਖਿਲਾਫ ਪ੍ਰਦਰਸ਼ਨ ਕਰਨ ਲਈ ਸ਼ਾਹਕੋਟ ਜਾਣ ਮੌਕੇ ਗ੍ਰਿਫਤਾਰ ਕੀਤੇ ਗਏ ਦਲ ਖਾਲਸਾ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਮਹਿਰਾਜ ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਆਗੂ ਲੱਖਾ ਸਿਧਾਣਾ ਨੂੰ 25 ਮਈ ਨੂੰ ਤਲਵੰਡੀ ਸਾਬੋ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਅਮਨਦੀਪ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ […]

ਦਲ ਖਾਲਸਾ ਵਲੋਂ ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ

ਦਲ ਖਾਲਸਾ ਵਲੋਂ 6 ਜੂਨ ਨੂੰ ਦਰਬਾਰ ਸਾਹਿਬ ਹਮਲੇ ਦੇ ਰੋਸ ਅਤੇ ਰੋਹ ਵਜੋਂ, ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ ਵਿਰੁੱਧ ਅਤੇ ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾਂ ਦੇ ਕਤਲੇਆਮ ਦੀ ਅੰਤਰਰਾਸ਼ਟਰੀ ਸੰਸਥਾ ਵਲੋਂ ਜਾਂਚ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਗਿਆ ਹੈ।

ਕਾਂਗਰਸ ਸਰਕਾਰ ਸਿੱਖ ਨੌਜਵਾਨਾਂ ਨੂੰ ਸਾਜਿਸ਼ ਤਹਿਤ ਨਿਸ਼ਾਨਾ ਬਣਾਉਣਾ ਬੰਦ ਕਰੇ: ਦਲ ਖ਼ਾਲਸਾ

ਫਰੀਦਕੋਟ: ਫਰੀਦਕੋਟ ਪੁਲਿਸ ਵਲੋਂ ਅੰਮ੍ਰਿਤਸਰ ਸਾਹਿਬ ਤੋਂ ਆ ਰਹੇ ਸਿੱਖ ਨੌਜਵਾਨ ਸੰਦੀਪ ਸਿੰਘ ਤੇ ਅਮਰ ਸਿੰਘ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਸਬੰਧ ਵਿਚ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਲ ਖ਼ਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਨੇ ਕਿਹਾ ਕਿ ਅੰਮ੍ਰਿਤਧਾਰੀ ਸਮਾਜਿਕ ਕਾਰਕੁੰਨ ਸਿੱਖ ਨੌਜਵਾਨਾਂ ਨੂੰ ਕਾਂਗਰਸ ਹਕੂਮਤ ਵਲੋਂ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ […]

ਭਾਈ ਹਰਮਿੰਦਰ ਸਿੰਘ ਮਿੰਟੂ ਦੀ ਹਿਰਾਸਤ ਵਿਚ ਹੋਈ ਮੌਤ ਸ਼ੱਕੀ: ਦਲ ਖਾਲਸਾ

ਦਲ ਖਾਲਸਾ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਹਿਰਾਸਤ ਵਿਚ ਹੋਈ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਮਿੰਟੂ ਦੀ ਅਚਾਨਕ ਮੌਤ ਕਈ ਸਵਾਲ ਖੜੇ ਕਰਦੀ ਹੈ ਅਤੇ ਇਸ ਸਾਰੇ ਮਾਮਲੇ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ।

ਨਾਨਕ ਸ਼ਾਹ ਫਕੀਰ ਫਿਲਮ ‘ਤੇ ਰੋਕ ਲਗਾਉਣ ਸਬੰਧੀ ਸਿੱਖ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ: ਅੱਜ ਇਥੇ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਤੇ ਰੋਕ ਲਗਾਉਣ ਸਬੰਧੀ ਜਥਾ ਸਿਰਲੱਥ ਖ਼ਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਦਲ ਖ਼ਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਦਮਦਮੀ ਟਕਸਾਲ ਗਤਕਾ ਅਖਾੜਾ ਅਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। […]

ਪੰਜਾਬ-ਪਾਕਿਸਤਾਨ ਸਰਹੱਦ ਖੁੱਲ੍ਹਣ ਅਤੇ ਪਾਣੀਆਂ ਦਾ ਹੱਕ ਮਿਲਣ ਨਾਲ ਹੀ ਕਿਸਾਨੀ ਖੁਸ਼ਹਾਲ ਹੋਵੇਗੀ: ਦਲ ਖ਼ਾਲਸਾ

ਜੇਕਰ ਪੰਜਾਬ-ਪਾਕਿਸਤਾਨ ਬਾਰਡਰ ਵਪਾਰ ਲਈ ਖੁੱਲ ਜਾਏ ਅਤੇ ਪੰਜਾਬ ਦਾ ਦਰਿਆਈ ਪਾਣੀ ਪੰਜਾਬ ਲਈ ਹੀ ਵਰਤਿਆ ਜਾਏ ਤਾਂ ਯਕੀਨਨ ਪੰਜਾਬ ਦਾ ਕਿਸਾਨ ਖੁਸ਼ਹਾਲ ਹੋਵੇਗਾ। ਇਕੱਠ ਨੇ ਫਸਲਾਂ ਦਾ ਭਾਅ ਹੋਰ ਇੰਡਸਟਰੀ ਵਾਂਗ ਕਿਸਾਨਾ ਨੂੰ ਆਪ ਤਹਿ ਕਰਨ ਦੇ ਹੱਕ ਦੀ ਪ੍ਰੋੜਤਾ ਕੀਤੀ।

ਬਾਬਾ ਬਘੇਲ ਸਿੰਘ ਵਲੋਂ ਕੀਤੀ ਗਈ ਦਿੱਲੀ ਫਤਿਹ ਸਬੰਧੀ 15 ਮਾਰਚ ਨੂੰ ਕਰਵਾਈ ਜਾਵੇਗੀ ਕਾਨਫਰੰਸ

ਚੰਡੀਗੜ੍ਹ: ਦਲ ਖਾਲਸਾ ਵਲੋ ਸਿੱਖ ਜਰਨੈਲ ਬਾਬਾ ਬਘੇਲ ਸਿੰਘ ਦੀ ਅਗਵਾਈ ਵਿਚ ਮਾਰਚ 1783 ਵਿਚ ਦਿੱਲੀ ਦੇ ਇਤਿਹਾਸਿਕ ਲਾਲ ਕਿਲ੍ਹੇ ਤੇ ਖਾਲਸਈ ਨਿਸ਼ਾਨ ਸਾਹਿਬ ਝਲਾਉਣ ਦੀ ਮਾਣਮੱਤੀ ਘਟਨਾ ਦੀ ਯਾਦ ਵਿੱਚ 15 ਮਾਰਚ ਨੂੰ 11 ਵਜੇ ਗੁਰਦੁਆਰਾ ਸਿੰਘ ਸਭਾ ਪਿੱਪਲਾਵਾਲਾ ਹੁਸ਼ਿਆਰਪੁਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਾਰੇ ਦੱਸਦਿਆਂ ਦਲ ਖਾਲਸਾ ਦੇ ਕੌਮੀ ਜਥੇਬੰਦਕ […]