ਖਾਲਸਾ ਪੰਥ ਦੇ ਜੋੜ ਮੇਲਿਆਂ ਮੌਕੇ ਬਣਦੇ ਜਾ ਰਹੇ ਆਮ ਦੁਨਿਆਵੀ ਮਾਹੌਲ ਨੂੰ ਸਿੱਖ ਰਿਵਾਇਤ ਅਨੁਸਾਰੀ ਸਾਰਥਕ ਮੋੜ ਦੇਣ ਵਾਸਤੇ ਸਥਾਨਕ ਸਿੱਖ ਜਥਿਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪ੍ਰਗਟ ਦਿਵਸ ਮੌਕੇ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਤਿਹਾਸਕ ਗੁਰੂਸਰ ਸਰੋਵਰ ਦੀ ਕਾਰਸੇਵਾ ਕੱਲ ਸ਼ੁਰੂ ਕੀਤੀ ਗਈ।ਕਾਰਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਇੱਥੇ ਸਥਿਤ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ ਵਿਖੇ ਪਿਛਲੇ ਦੋ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਕੀਰਤਨ ਕੀਤਾ।
ਤਲਵੰਡੀ ਸਾਬੋ (14 ਅਪ੍ਰੈਲ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਖਾਲਸਾ ਪੰਥ ਦੀ ਸਾਜਨਾ ਦੇ ਦਿਹਾੜੇ ਮੌਕੇ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ਕੀ) ਦੀ ਇਤਿਹਾਸਕ ਧਰਤੀ ਉੱਤੇ ਪੰਥਕ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿਚ ਪੰਚ ਪ੍ਰਧਾਨੀ ਤੋਂ ਇਲਾਵਾ ਏਕ ਨੂਰ ਖਾਲਸਾ ਫੌਜ, ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ, ਮਾਤਾ ਗੁਜਰੀ ਸਹਾਰਾ ਟ੍ਰਸਟ, ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ।
ਤਲਵੰਡੀ ਸਾਬੋ (22 ਨਵੰਬਰ, 2009): ਪੰਥਕ ਜਥੇਬੰਦੀਆਂ ਵਲੋਂ ਹਰ ਐਤਵਾਰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮਰਜੀਵੜੇ ਗਿਆਰਾ ਸਿੰਘਾਂ ਦਾ ਜਥਾ ਗ੍ਰਿਫਤਾਰੀ ਲਈ ਲਗਾਤਾਰ ਭੇਜਿਆ ਜਾ ਰਿਹਾ ਹੈ।