10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਤਖ਼ਤ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਅੱਜ ਦੋ ਸਾਲਾਂ ਬਾਅਦ ਅਸਤੀਫਾ ਦੇ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਰਿਪੋਰਟ ਮੁਤਾਬਕ ਰਾਜਸਥਾਨ ਦੀ ਇਕ ਔਰਤ ਬੰਨੋ ਪਤਨੀ ਮੰਗੂ ਨੇ ਗੁਰਬਾਣੀ ਦੀ ਪੋਥੀ ਆਪਣੀ ਸਾੜੀ ਵਿਚ ਛੁਪਾਉਣ ਦੀ ਕੋਸ਼ਿਸ਼ ਕੀਤੀ। ਉਸਦੀ ਸ਼ੱਕੀ ਗਤੀਵਿਧੀਆਂ ਦੇਖ ਕੇ ਸੇਵਾਦਾਰਾਂ ਨੇ ਉਸਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਸਿੱਖ ਪੰਥ ਪਿੱਛਲੇ ਲੰਮੇ ਸਮੇਂ ਤੋਂ ਕੋਸ਼ਿਸ਼ਾਂ ਕਰ ਰਿਹਾ ਹੈ, ਪਰ ਪੰਜਾਬ ਦੀ ਆਪਣੇ ਆਪ ਨੂੰ ਪੰਥਕ ਕਹਾਉਂਦੀ ਬਾਦਲ ਸਰਕਾਰ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਮਸਲੇ ਨੂੰ ਮੁਕਾਤਿਬ ਹੋਣ ਤੋਂ ਪਾਸਾ ਵੱਟ ਰਹੀ ਹੈ ਅਤੇ ਇਸ ਲਈ ਬੇਤੁਕੇ ਬਹਾਨੇ ਘੜੇ ਜਾ ਰਹੇ ਹਨ।
ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜੇ ‘ਤੇ ਹਿੰਦੂ ਫ਼ਿਰਕੂ ਜਥੇਬੰਦੀਆਂ ਸ਼ਿਵ ਸੈਨਾ ਅਤੇ ਕਰਨ ਸੈਨਾ ਵੱਲੋਂ ਅੱਜ ਇਥੇ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜੇ ਜਾਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਫਿਰਕੂ ਜੱਥੇਬੰਦੀਆਂ ਦੇ ਮੈਂਬਰ ਦੁਪਿਰਹ ਤੋਂ ਬਾਅਦ ਹਾਲ ਹੇਟ ‘ਤੇ ਇੱਕੱਠੇ ਹੋਏ।ਹਿੰਦੂ ਜਥੇਬੰਦੀਆਂ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਲਈ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਮੌਕੇ ’ਤੇ ਪੁੱਜ ਗਏ ਸਨ ਪਰ ਦੋਵਾਂ ਧਿਰਾਂ ਨੂੰ ਆਹਮੋ ਸਾਹਮਣੇ ਆਉਣ ਤੋਂ ਰੋਕਣ ਲਈ ਪੁਲੀਸ ਨੇ ਤਕਰੀਬਨ 9 ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ।