ਅਸੀਂ ਸਮੁੱਚੀ ਜਥੇਬੰਦੀ ਇਸ ਪੱਤਰ ਜ਼ਰੀਏ ਸੂਬਾ ਸਰਕਾਰ ਵੱਲੋਂ ਕੋਵਿਡ-19 ਕਰਨ ਦੀ ਨੀਤੀ 'ਤੇ ਆਪਣਾ ਇਤਰਾਜ਼ ਦਰਜ ਕਰਵਾਉਂਦੇ ਹੋਏ ਦੱਸਣਾ ਚਾਹੁੰਦੇ ਹਾਂ ਕਿ ਸੂਬਾ ਸਰਕਾਰ ਅਜਿਹਾ ਕਰਕੇ ਵੱਡੇ ਖਤਰਿਆਂ ਨੂੰ ਸੱਦਾ ਦੇਣ ਜਾ ਰਹੀ ਹੈ ਤੇ ਸਿੱਖ ਜਗਤ ਨੂੰ ਪੀੜ ਦੇ ਰਹੀ ਹੈ।
ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦੇ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ ਹੈ।
ਉਹਨਾਂ ਕਿਹਾ ਕਿ "ਇਸ ਕੇਸ ਵਿਚ ਸੌਦੇ ਸਾਧ ਨੇ ਵੀ ਕੋਰਟ ਚ ਇਕ ਅਪੀਲ ਪਾਈ ਸੀ ਤੇ ਜਿਸਦੇ ਜੁਆਬ ਵਿਚ ਉਸ ਵੇਲੇ ਬਠਿੰਡੇ ਦੇ ਐੱਸਐੱਸਪੀ ਨੌ ਨਿਹਾਲ ਸਿੰਘ ਨੇ ਹੀ ਕੋਰਟ 'ਚ ਇੱਕ ਹਲਫਨਾਮਾ ਦਾਖਲ ਕੀਤਾ ਸੀ ਕਿ ਸਾਧ ਦੇ ਖਿਲਾਫ ਕੇਸ ਜਾਂਚ ਪੜਤਾਲ ਤੋਂ ਬਾਅਦ ਹੀ ਦਰਜ ਕੀਤਾ ਗਿਆ ਸੀ ਪਰ ਇਸ ਕੇਸ ਵਿਚ ਪੌਣੇ ਪੰਜ ਸਾਲ ਪੁਲਿਸ ਨੇ ਚਲਾਨ ਹੀ ਪੇਸ਼ ਨਹੀਂ ਕੀਤਾ ਤੇ ਫਰਵਰੀ 2012 ਦੀਆਂ ਵਿਧਾਨਸਭਾ ਦੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਸਾਧ ਨਾਲ ਸਮਝੌਤੇ ਤਹਿਤ ਬਠਿੰਡੇ ਦੀ ਅਦਾਲਤ ਚ ਕੈਂਸਲੇਸ਼ਨ ਰਿਪੋਰਟ ਪੇਸ਼ ਕਰ ਦਿੱਤੀ ਗਈ।
ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਾਕੇ ਨੂੰ ਯਾਦ ਕਰਦਿਆਂ ਸਿਮਰਨ-ਜਾਪ ਕੀਤਾ। ਅਰਦਾਸ ਤੋਂ ਬਾਅਦ "ਦਰਬਾਰ ਏ ਖਾਲਸਾ" ਦੇ ਮੁੱਖ ਸੇਵਾਦਾਰ ਅਤੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਦਰਬਾਰ ਏ ਖਾਲਸਾ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲਿਖੀ ਗਈ ਖੁੱਲ੍ਹੀ ਚਿੱਠੀ ਨੂੰ ਪੜ੍ਹ ਕੇ ਸੁਣਾਇਆ।
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੀਤੇ ਸਮੇਂ ਦੌਰਾਨ ਗੁਰੂ ਦੀ ਗੋਲਕ ਅਤੇ ਗੁਰ ਸੰਸਥਾਵਾਂ ਦੀ ਦੁਰਵਰਤੋਂ ਪ੍ਰਤੀ ਵਰਤੀ ਚੱੁਪ ਬਦਲੇ ਨਵੀਂ ਬਣੀ ਸਿੱਖ ਸੰਸਥਾ ਦਰਬਾਰ-ਏ–ਖਾਲਸਾ ਨੇ ...