ਸਿੱਖ ਸਿਆਸਤ ਵੱਲੋਂ ਬੀਤੇ ਦਿਨੀਂ ਪਾਠਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ “ਮੌਤ ਦੀ ਲਾਜਮੀ ਸਜਾ” ਵਾਲਾ ਕਾਨੂੰਨ ਰੱਦ ਕਰਨ ਬਾਰੇ ਭਾਰਤੀ ਸੁਪਰੀਮ ਕੋਰਟ ਦੇ ਆਏ ਫੈਸਲੇ ਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਬਾਰੇ ਵਿਸਤਾਰ ਵਿਚ ਜਾਣਕਾਰੀ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝੀ ਕੀਤੀ ਜਾਵੇਗੀ। ਅਦਾਲਤ ਦੇ ਫੈਸਲੇ ਦੀ ਨਕਲ ਹਾਸਲ ਕਰਨ ਤੇ ਇਸ ਨੂੰ ਘੋਖਣ ਵਿਚ ਖਚਤ ਹੋਏ ਸਮੇਂ ਕਾਰਨ ਇਹ ਜਾਣਕਾਰੀ ਪਾਠਕਾਂ ਨਾਲ ਸਾਂਝੀ ਕਰਨ ਵਿਚ ਕੁਝ ਦਿਨਾਂ ਦੀ ਦੇਰੀ ਹੋਈ ਹੈ, ਜਿਸ ਦਾ ਸਾਨੂੰ ਅਫਸੋਸ ਹੈ। ਸਿੱਖ ਸਿਆਸਤ ਵੱਲੋਂ ਸਾਡੀ ਇਹ ਕੋਸ਼ਿਸ਼ ਰਹੇਗੀ ਕਿ ਆਮ ਰੁਝਾਨ ਤੋਂ ਕੁਝ ਹਟਵੀਂ ਤੇ ਅਹਿਮ ਮਸਲਿਆਂ ਬਾਰੇ ਤੱਥ ਤੇ ਖੋਜ ਭਰਪੂਰ ਜਾਣਕਾਰੀ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ: ਸੰਪਾਦਕ।
( 13 ਦਿਸੰਬਰ 2001 ਨੂੰ ਭਾਰਤੀ ਸੰਸਦ ਉੱਤੇ ਹਮਲੇ ਦੇ ਦੋਸ਼ ਵਿਚ ਫਾਂਸੀ ਦੀ ਉਡੀਕ ਕਰ ਰਹੇ ਕਸ਼ਮੀਰੀ ਨਾਗਰਿਕ ਮੁਹੰਮਦ ਅਫ਼ਜ਼ਲ ਨਾਲ ਇਹ ਮੁਲਾਕਾਤ ਵਿਨੋਦ ...
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੀ ਤਰੀਕ ਕੱਲ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਮਿਲਣ ਉਪਰੰਤ ਅੰਮ੍ਰਿਤਸਰ ਵਿਖੇ ਐਲਾਨੀ ਜਾਵੇਗੀ।
ਪਟਿਆਲਾ (28 ਮਈ, 2011): “ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਨੂੰ ਬਰਕਰਾਰ ਰੱਖਣ ਨਾਲ ਭਾਰਤ ਸਰਕਾਰ ਨੇ ਸਿੱਖਾਂ ਨਾਲ ਵਧੀਕੀਆਂ ਦਾ ਨਵਾਂ ਦੌਰ ਸ਼ੁਰੂ ਕੀਤਾ ਹੈ ਅਤੇ ਘੱਟਗਿਣਤੀ ਕੌਮਾਂ ਪ੍ਰਤੀ ਭਾਰਤ ਸਰਕਾਰ ਦੇ ਪੱਖਪਾਤੀ ਵਤੀਰੇ ਦੀ ਇਹ ਸਭ ਤੋਂ ਤਾਜਾ ਮਿਸਾਲ ਹੈ।”
ਦਿੱਲੀ (26 ਮਈ, 2011): ਭਾਰਤ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਭਾਰਤ ਸਰਕਾਰ ਦੇ ਫੈਸਲੇ ਅਨੁਸਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਲਗਾ ਦੇਣ ਦੀ ਮਨਜੂਰੀ ਦੇ ਦਿੱਤੀ ਹੈ। "ਇਕਨਾਮਿਕਸ ਟਾਈਮਜ਼" ਦੀ ਖਬਰ ਅਨੁਸਾਰ ਰਾਸ਼ਟਰਪਤੀ ਭਵਨ ਦੇ ਬੁਲਾਰਿਆਂ ਨੇ ਇਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ।
ਭਾਈ ਦਵਿੰਦਰਪਾਲ ਸਿੰਘ ਭੁੱਲਰ ਇਸ ਵਕਤ ਦਿੱਲੀ ਦੀ ਤਿਹਾੜ ਜੇਲ ਵਿਚ ਨਜ਼ਰਬੰਦ ਹੈ। ਪ੍ਰੋ. ਭੁੱਲਰ ਬੰਬ-ਧਮਾਕੇ ਕੇਸ ਵਿਚ ਫਾਂਸੀ ਦੀ ਸੁਣਾਈ ਗਈ ਹੈ। ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਦਰਖਾਸਤ ਭਾਰਤੀ ਰਾਸ਼ਟਰਪਤੀ ਕੋਲ ਵਿਚਾਰਾਧੀਨ ਹੈ। ਸ. ਮਨਪ੍ਰੀਤ ਸਿੰਘ ਵੱਲੋਂ ਪ੍ਰੋ. ਭੁੱਲਰ ਨਾਲ ਕੀਤੀ ਮੁਲਾਕਾਤ ਦੇ ਕੁਝ ਚੋਣਵੇਂ ਅੰਸ਼ ਪਾਠਕਾਂ ਨਾਲ ਰੂ-ਬ-ਰੂ ਕਰ ਰਹੇ ਹਾਂ:
ਪਟਿਆਲਾ (17 ਫਰਵਰੀ, 2010): ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਇਕਾਈ ਵੱਲੋਂ ਅੱਜ ਯੂਨੀਵਰਸਿਟੀ ਕਾਲਜ ਔਵ ਇੰਜੀਨੀਅਰਿੰਗ ਵਿਖੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਪੰਜ ਹੋਰਾਂ ਦੀ ਫਾਂਸੀ ਰੱਦ ਕਰਵਾਉਣ ਲਈ ਦਸਤਖਤੀ ਮੁਹਿੰਮ ਚਲਾਈ ਗਈ।
ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਵਿਖੇ 25 ਦਸੰਬਰ 2009 ਨੂੰ ਦਸਤਖਤ ਕਰਦੇ ਹੋਏ ਪ੍ਰੋ. ਭੁੱਲਰ ਦੇ ਮਾਤਾ ਉਪਕਾਰ ਕੌਰ।
ਪਟਿਆਲਾ (24 ਦਸੰਬਰ, 2009): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪਿਛਲੇ 14 ਸਾਲਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਮੁੱਖ ਜੱਜ ਵੱਲੋਂ ਬਰੀ ਕੀਤੇ ਜਾਣ ਦੇ ਬਾਵਜ਼ੂਦ ਉਨ੍ਹਾਂ ਨੂੰ ਫਾਂਸੀ ਦੀ ਸਜਾ ਸੁਣਾਈ ਗਈ ਹੈ। ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਦਸਤਖਤੀ ਮੁਹਿੰਮ ਚਲਾਈ ਜਾ ਰਹੀ ਹੈ|
ਮੈਲਬੌਰਨ (29 ਨਵੰਬਰ, 2009): ਸਿੱਖ ਫੈਡਰੇਸ਼ਨ ਆੱਫ ਆਸਟ੍ਰੇਲੀਆ ਵੱਲੋਂ ਗੁਰੂਦੁਆਰਾ ਸ਼੍ਰੀ ਗਰੂ ਸਿਂਘ ਸਭਾ ਮੈਲਬੋਰਨ, ਵਿਖੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਅੱਜ ਦਸਤਖਤੀ ਮੁਹਿੰਮ ਚਲਾਈ ਗਈ ਜਿਸ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
« Previous Page — Next Page »