ਪੰਜਾਬ ਅੰਦਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪ੍ਰਤੀ ਆਪਣਾ ਸਟੈਂਡ ਅਤੇ ਨੀਤੀ ਸਪਸ਼ਟ ਕਰਦਿਆਂ ਦਲ ਖ਼ਾਲਸਾ ਨੇ ਐਲਾਨ ਕੀਤਾ ਕਿ ਉਹਨਾਂ ਦੀ ਜਥੇਬੰਦੀ ਵਲੋਂ ਭਾਰਤੀ ਨਿਜ਼ਾਮ ਹੇਠ ਹੋ ਰਹੀਆਂ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਲਈ ਪ੍ਰਤੀਬੱਧ ਹਨ।
ਅੱਜ 29 ਅਪ੍ਰੈਲ ਨੂੰ ਖਾਲਿਸਤਾਨ ਐਲਾਨ ਦਿਵਸ ਉੱਤੇ ਭਾਈ ਦਲਜੀਤ ਸਿੰਘ ਇਕ ਬਿਆਨ ਜਾਰੀ ਕੀਤਾ ਗਿਆ ਹੈ।
੨੯ ਅਪ੍ਰੈਲ ਇਕ ਤਵਾਰੀਖੀ ਦਿਹਾੜਾ ਹੈ। ਇਸ ਦਿਨ ਖਾਲਸਾ ਪੰਥ ਨੇ ਸਰਬੱਤ ਦੇ ਭਲੇ ਅਤੇ ਆਪਣੀ ਨਿਆਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬੁਲੰਦ ਰੱਖਣ ਲਈ ਪਿਛਲੀਆਂ ਪੰਜ ਸਦੀ ਤੋਂ ਚਲ ਰਹੇ ਸੰਘਰਸ਼ ਦਾ ਇਕ ਨਵਾਂ ਮੀਲ-ਪੱਥਰ ਗੱਡਿਆ ਸੀ।
ਅਪ੍ਰੈਲ ਮਹੀਨੇ ਦੀ 29 ਤਰੀਕ ਨੂੰ ਦਮਦਮੀ ਟਕਸਾਲ ਦੇ ਚੌਧਵੇਂ ਜਥੇਦਾਰ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਅੱਤ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਸਿਰਜੇ ਗਏ ਕੌਮੀ ਨਿਸ਼ਾਨੇ ਖਾਲਿਸਤਾਨ ਦੇ ਐਲਾਨ ਦੀ ਵਰ੍ਹੇਗੰਢ ਹੈ।
ਕੰਵਰਪਾਲ ਸਿੰਘ ਦਲ ਖ਼ਾਲਸਾ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 547 ਪ੍ਰਕਾਸ਼ਿਤ ਕੀਤਾ ਗਿਆ ਤਾਂ ਉਸ ਵਿੱਚ ਸਿੱਖਾਂ ਦੇ ਅਹਿਮ ਦਿਹਾੜਿਆਂ ਵਿੱਚ 29 ਅਪਰੈਲ 1986 ਦਾ ਜ਼ਿਕਰ ਵੀ ਸੀ ਜਿਸ ਦਿਨ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਪੰਥਕ ਕਮੇਟੀ ਨੇ ਖ਼ਾਲਿਸਤਾਨ ਦੀ ਸਿਰਜਣਾ ਲਈ ਸੰਘਰਸ਼ ਦਾ ਐਲਾਨ ਕੀਤਾ ਸੀ।
-ਐਡਵੋਕੇਟ ਜਸਪਾਲ ਸਿੰਘ ਮੰਝਪੁਰਗੁਰੂ ਨਾਨਕ ਪਾਤਸ਼ਾਹ ਦੇ ਧਰਤੀ ਉੱਤੇ ਪ੍ਰਕਾਸ਼ਮਾਨ ਹੋਣ ਦੇ ਵਰਤਾਰੇ ਨੂੰ ਭਾਈ ਗੁਰਦਾਸ ਜੀ ਨੇ ਇਸ ਤਰ੍ਹਾਂ ਚਿਤਵਿਆ ਹੈ ਕਿ: ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ ॥ (ਭਾਈ ਗੁਰਦਾਸ ਜੀ, ਵਾਰ 1, ਪਉੜੀ 27) ਭਾਵ ਕਿ ਜਿਉਂ ਹੀ ਸੂਰਜ ਨਿਕਲ ਆਇਆ ਤਾਂ ਤਾਰੇ (ਰੋਸ਼ਨੀ ਦੇ ਛੋਟੇ ਸੋਮੇ) ਵੀ ਛਿਪ ਗਏ ਤੇ ਹਨੇਰਾ ਵੀ ਪੂਰੀ ਤਰ੍ਹਾਂ ਖਤਮ ਹੋ ਗਿਆ।
ਦਲ ਦੇ ਚੇਅਰਮੈਨ ਭਾਈ ਦਲਜੀਤ ਸਿੰਘ (ਨਜ਼ਰਬੰਦ ਕੇਂਦਰੀ ਜੇਲ੍ਹ ਅੰਮ੍ਰਿਤਸਰ) ਤੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨਾਂ ਹੇਠ ਜਾਰੀ ਇਸ ਸੰਖੇਪ ਸੰਦੇਸ਼ ਵਿਚ ਕਿਹਾ ਗਿਆ ਹੈ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ 29 ਅਪਰੈਲ 1986 ਨੂੰ ਖ਼ਾਲਸਾ ਪੰਥ ਵਲੋਂ ਜਾਰੀ ਕੀਤਾ ਗਿਆ ਖ਼ਾਲਿਸਤਾਨ ਦਾ ਐਲਾਨਨਾਮਾ ਪੰਥ ਦੀਆਂ ਸੁੱਚੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਅਸੀਂ ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਵੱਖ-ਵੱਖ ਰੂਪਾਂ-ਵੇਸਾਂ ਵਿਚ ਸੰਘਰਸ਼ ਕਰ ਰਹੇ ਹਾਂ ਤੇ ਕਰਦੇ ਰਹਾਂਗੇ ਤਾਂ ਕਿ ਸਾਡੀ ਮੰਜਿਲੇ-ਮਕਸੂਦ ਸਰ-ਜ਼ਮੀਨੇ ਖ਼ਾਲਸਾ ਉੱਤੇ ਗੁਰੂ ਗ੍ਰੰਥ ਸਾਹਿਬ ਜੀ ਦੁਆਰਾ ਦਰਸਾਏ ਸਿਧਾਂਤਾਂ ਦਾ ਰਾਜ ਸਥਾਪਤ ਹੋ ਸਕੇ।
1984 ਤੋਂ ਬਾਅਦ ਜਿੱਥੇ ਸਿੱਖਾਂ ਨੂੰ ਸਰੀਰਿਕ ਰੂਪ ਵਿਚ ਖਤਮ ਕਰਨ ਦੀਆਂ ਨੀਤੀਆਂ ਅਪਣਾਈਆਂ ਗਈਆਂ ਉੱਥੇ ਨਾਲ ਹੀ ਅਗਲੀਆਂ ਨਸਲਾਂ ਨੂੰ ਅਪਾਣੇ ਵਿਰਸੇ ਨਾਲੋਂ ਤੋੜ ਕੇ ਨਸ਼ਿਆਂ, ਅਨੈਤਿਕਤਾ ਦੇ ਗੁਲਾਮ ਤੇ ਪੰਥਕ ਪਰੰਪਰਾਵਾਂ ਉੱਤੇ ਕਿੰਤੂ-ਪਰੰਤੂ ਕਰਨ ਦੀ ਸੋਚ ਪ੍ਰਸਾਰੀ ਜਾ ਰਹੀ ਹੈ। ਉਹਨਾਂ ਨੂੰ ਆਪਣੀ ਬੋਲੀ, ਸੱਭਿਆਚਾਰ, ਵਿੱਲਖਣ ਪਛਾਣ ਤੋਂ ਇਕ ਸਾਜ਼ਿਸ਼ ਤਹਿਤ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਦਾ ਆਪਣੇ ਸਿੱਖ ਹੋਣ ਦਾ ਮਾਣ ਗਵਾਚ ਜਾਵੇ ਤੇ ਉਹ ਦਿੱਲੀ ਦੀ ਝੋਲੀ ਵਿਚ ਪੈ ਜਾਣ।
ਪੰਜਾਬੀ ਦੇ ਰੋਜਾਨਾ ਅਖਬਾਰ ਪਹਿਰੇਦਾਰ ਦੀ 29 ਅਪ੍ਰੈਲ, 2011 ਦੀ ਸੰਪਾਦਕੀ ਧੰਨਵਾਰ ਸਹਿਤ ਇਥੇ ਮੁੜ ਛਾਪੀ ਜਾ ਰਹੀ ਹੈ। – ਜਸਪਾਲ ਸਿੰਘ ਹੇਰਾਂ* ਅੱਜ ਤੋਂ ...
Next Page »