ਪੰਜਾਬੀ ਅਦਾਕਾਰ ਅਤੇ ਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਅੰਤਿਮ ਅਰਦਾਸ 24 ਫਰਵਰੀ, 2022 ਨੂੰ ਦੀਵਾਨ ਟੋਡਰ ਮੱਲ ਹਾਲ, ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਦੀਪ ਸਿੱਧੂ ਦੀ 15 ਫਰਵਰੀ ਨੂੰ ਕੇ.ਐਮ.ਪੀ. ਰੋਡ 'ਤੇ ਇੱਕ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ।
26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਦੇ ਸਬੰਧ 'ਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਨੇ ਅਦਾਲਤ 'ਚ ਇਕ ਅਰਜੀ ਦਾਇਰ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਦੀਪ ਸਿੱਧੂ ਵਕੀਲ ਅਤੇ ਅਦਾਕਾਰ ਹੈ ਅਤੇ ਕਿਸਾਨੀ ਸੰਘਰਸ਼ ਵਿੱਚ ਉਸ ਵੱਲੋਂ ਸ਼ੰਭੂ ਮੋਰਚੇ ਰਾਹੀਂ ਸ਼ਮੂਲੀਅਤ ਦੀ ਸ਼ੁਰੂਆਤ ਕੀਤੀ ਗਈ ਸੀ।
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ ਸੰਘਰਸ਼ ਤੇ ਸ਼ਹਾਦਤ" ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕੀਤੇ ਸਮਾਗਮ ਦੌਰਾਨ ਰਿਲੀਜ਼ ਕੀਤੀ।
ਪੰਜਾਬ ਵਿੱਚ ਕਿਸਾਨੀ ਮੁੱਦਿਆਂ ਉੱਤੇ ਹੋਏ ਉਭਾਰ ਵਿਚ ਪੰਜਾਬ ਦੇ ਵੱਧ ਹੱਕਾਂ ਅਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ...