ਜੂਨ 1984 ਵਿੱਚ ਗੁਰੂ ਖਾਲਸਾ ਪੰਥ ’ਤੇ ਬਿਪਰ ਰਾਜ-ਹਉਂ ਵੱਲੋਂ ਕੀਤੇ ਬਹੁ-ਪਸਾਰੀ ਹਮਲੇ ਨੂੰ, ਸਿੱਖ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੇ ਹਨ। 37 ਵਰ੍ਹੇ ਬੀਤਣ ਤੋਂ ...
ਦਿੱਲੀ ਹਿੰਸਾ ਨੇ ਨਵੰਬਰ '84 ਦੇ "ਸਿੱਖ ਕਤਲੇਆਮ" ਦੀਆਂ ਯਾਦਾਂ ਤਾਜ਼ਾ ਕਰਾ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੁੰਦੀ ਤਾਂ ਅੱਜ ਦਿੱਲੀ ਨੂੰ ਮੁੜ ਹਿੰਸਾ ਨਾ ਦੇਖਣੀ ਪੈਂਦੀ।
ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਖਿਲਾਫ ਚੱਲ ਰਹੀ ਜਾਂਚ ਦੋ ਮਹੀਨਿਆਂ ਤੱਕ ਮੁਕੰਮਲ ਕਰਕੇ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਅੱਜ ਸੀ. ਬੀ. ਆਈ. ਵੱਲੋਂ 1984 'ਚ ਹੋਈ ਸਿੱਖ ਨਸਲਕੁਸ਼ੀ, ਜਿਸ ਸਬੰਧੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਏਜੰਸੀ ਵੱਲੋਂ ਕਲੀਨ ਚਿੱਟ ਦਿੱਤੀ ਗਈ ਸੀ।
ਭਾਰਤ ਦੀ ਮੌਜੂਦਾ ਭਾਜਪਾ ਸਰਕਾਰ ਵੱਲੋਂ ਸਿੱਖ ਨਸਲਕੁਸ਼ੀ ਨਾਲ ਸਬੰਧਿਤ ਮਾਮਲਿਆਂ ਦੀ ਨਵੇਂ ਸਿਰਿਓੁਂ ਜਾਂਚ ਕਰਨ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਭਾਰਤੀ ਸੁਪਰੀਨ ਕੋਰਟ ਨੇ ਦੋ ਹਫਤਿਆਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਗੁਰਲਾਡ ਸਿੰਘ ਕਾਹਲੋਂ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਚੀਫ ਜਸਟਿਸ ਟੀ. ਐਸ. ਠਾਕੁਰ ਦੀ ਅਗਵਾਈ ਵਾਲੀ ਬੈਂਚ ਨੇ ਇਹ ਹੁਕਮ ਜਾਰੀ ਕੀਤਾ।
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸਮਝੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ‘ਤੇ ਇੱਕ ਵਿਆਹ ਸਮਾਗਮ ਵਿੱਚ ਸਹਿਜ ਉਮੰਗ ਸਿੰਘ ਨਾਂਅ ਦੇ ਸਿੱਖ ਨੌਜਵਾਨ ਨੇ ਬਹਿਸ ਕਰਨ ਤੋਂ ਬਾਅਦ ਕੱਚ ਦੇ ਗਲਾਸ ਨਾਲ ਹਮਲਾ ਕਰ ਦਿੱਤਾ।ਹਾਲਾਂਕਿ ਇਸ ਹਮਲੇ ਦੌਰਾਨ ਉਨਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ।
ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਦਾ ਕੰਮ ਆਰੰਭ ਹੋ ਗਿਆ ਹੈ।ਗੁਰਦੁਆਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਨੇੜੇ ਰਕਾਬ ਗੰਜ ਸੜਕ ਵੱਲ ਤੇ ਦਫ਼ਤਰ ਦੇ ਵਿਚਕਾਰੀ ਥਾਂ ਉਪਰ ਇਹ ਯਾਦਗਾਰ ਉਸਾਰੀ ਜਾਣੀ ਹੈ।
ਨਵੰਬਰ 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੀ ਮਿਲੀਭੁਗਤ ਨਾਲ ਸਿੱਖਾਂ ਦੀ ਯੋਜਨਾਬੰਦੀ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਦੀ 31ਵੀਂ ਵਰੇਗੰਢ ਮੋਖੇ ਇੱਥੇ ਸਿੱਖਾਂ ਨੇ ਬੇਵਰਲੀ ਹਿੱਲਜ਼ ਵਿਚ ਮਾਰਚ ਕੀਤਾ, ਜਿਸ ਵਿੱਚ ਸਥਾਨਿਕ ਰਾਜਸੀ ਆਗੂਆਂ ਨੇ ਵੀ ਭਾਗ ਲਿਆ।
ਦਿੱਲੀ ਸਿੱਖ ਕਤਲੇਆਮ ਤੇ ਸਿਆਸੀ ਰੋਟੀਆਂ ਸੇਕਣ ਅਤੇ ਕਤਲੇਆਮ ਦੇ ਦੋਸ਼ੀਆਂ ਖਿਲਾਫ ਕਰਵਾਈ ਨਾ ਕਰਨ ‘ਤੇ ਆਲੋਚਨਾ ਦ ਸ਼ਿਕਾਰ ਹੋ ਰਹੀ ਭਾਜਪਾ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦਿੱਲੀ ਸਰਕਾਰ ਦੇ ਕਾਨੂੰਨ ਵਿਭਾਗ ਤੇ ਪੁਲਿਸ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਸੱਦਣ ਲਈ ਕਿਹਾ ਹੈ ਤੇ ਇਹ ਯਕੀਨੀ ਬਣਾਇਆ ਜਾਵੇ ਕਿ 1984 ਸਿੱਖ ਕਤਲੇਆਮ ਨਾਲ ਸਬੰਧਿਤ ਪੀੜਤਾਂ ਦੀਆਂ ਐਫਆਈਆਰ ਤੇ ਚਾਰਜ ਸੀਟ ਸਬੰਧਿਤ ਅਦਾਲਤਾਂ 'ਚ ਪੇਸ਼ ਕੀਤੀਆਂ ਗਈਆਂ ਹਨ।
ਦਿੱਲੀ ਦੀ ਕੜਕੜਡੂਮਾ ਦੀ ਅਦਾਲਤ ਵਿੱਚ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਸੀਬੀਆਈ ਵੱਲੋ ਦਇਰ ਕੇਸ ਬੰਦ ਕਰਨ ਦੀ ਰਿਪੋਰਟ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਵਧੀਕ ਚੀਫ ਮੈਟਰੋਪੋਲਿਟਨ ਮੈਜਿਸਟ੍ਰੇਟ ਐਸ.ਪੀ.ਐਸ. ਲਰੇਰੇ ਦੀ ਅਦਾਲਤ ਵਿੱਚ ਸੁਣਵਾਈ ਹੋਈ ਤੇ ਅਦਾਲਤ ਨੇ ਸੀਬੀਆਈ ਤੋਂ ਪੁੱਛਿਆ ਕਿ ਜਗਦੀਸ਼ ਟਾਈਟਲਰ ਵਿਰੁੱਧ ਗਵਾਹਾਂ ਨੂੰ ਪੈਸੇ ਨਾਲ ਪ੍ਰਭਾਵਤ ਕਰਨ ਤੇ ਹਵਾਲਾ ਰਾਹੀਂ ਪੈਸੇ ਵਿਦੇਸ਼ ਭੇਜਣ ਬਾਰੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਨੂੰ ਲੈ ਕੇ ਜਾਂਚ ਏਜੰਸੀ ਨੇ ਕੀ ਕਾਰਵਾਈ ਕੀਤੀ ਹੈ?
ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਬਾਦਲ ਸਿੰਘ ਨੂੰ ਕਤਲ ਕਰਨ ਦੇ ਮਾਮਲੇ ਵਿਚ ਕਾਂਗਰਸ ਆਗੂ ਜਗਦੀਸ਼ ਟਾਇਟਲਰ ਨੂੰ ਸੀ.ਬੀ.ਆਈ ਦੁਆਰਾ ਦੋਸ਼ ਮੁਕਤ ਕਰਨ ਵਿਰੁੱਧ ਦਾਇਰ ਪੀੜਤਾਂ ਦੀ ਅਪੀਲ 'ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ ।
Next Page »