Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Delhi Sikh massacre 1984

Delhi Sikh massacre 1984

ਅਮਰੀਕਾ ਵਿੱਚ ਵੱਸਦੇ ਸਿੱਖਾਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਤੋਂ ਸਹਾਇਤਾ ਮੰਗੀ ਹੈ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ 'ਚ ਅਸਫਲ ਰਹਿਣ ਵਾਲੇ ਭਾਰਤ ਨੂੰ ਸੰਯੁਕਤ ਰਾਸ਼ਟਰ ਦੀ ਕਚਹਿਰੀ ਵਿਚ ਖੜਾ ਕਰਨ ਲਈ ਦਲ ਖਾਲਸਾ ਸਮੇਤ ਹੋਰਨਾਂ ਪੰਥਕ ਜੱਥੇਬੰਦੀਆਂ ਅਤੇ ਦੇਸ਼ ਭਰ ਵਿਚ ਹਕੂਮਤਾਂ ਦੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਕਰਨ ਵਾਲੀਆਂ ਵੱਖ ਵੱਖ ਕੌਮਾਂ ਦੇ ਨੁਮਾਇੰਦਿਆਂ ਵੱਲੋਂ ਦਿੱਲੀ ਵਿਖੇ ਸਥਿਤ ਸੰਯੁਕਤ ਰਾਸ਼ਟਰ ਦੇ ਦਫ਼ਤਰ ਵਿਚ ਯਾਦ ਪੱਤਰ ਸੌਾਪਿਆ ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਜੂਨ 1984 ਹੋਏ ਭਾਰਤੀ ਫੌਜ ਵੱਲੋਂ ਹਮਲੇ ਤੋਂ ਬਾਅਦ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 'ਚ ਹੋਏ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਈ ਸਿੱਖ ਨਸਲਕੁਸ਼ੀ ਦੀ ਜਾਂਚ ਲਈ 1990 'ਚ ਗਠਿਤ ਦਿੱਲੀ ਪੁਲਿਸ ਦੇ 'ਦੰਗਿਆਂ ਨਾਲ ਨਿਪਟਣ ਵਾਲੇ ਵਿੰਗ' ਨੇ 255 ਮਾਮਲੇ ਦਰਜ ਕੀਤੇ ਸੀ।
ਆਮ ਆਦਮੀ ਪਾਰਟੀ ਦੇ ਮੈਂਬਰ ਲੋਕ ਸਭਾ ਦੇ ਅਗਲੇ ਇਜਲਾਸ ਵਿਚ 30 ਸਾਲ ਪਹਿਲਾਂ ਉਦੋਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਪਿੱਛੋਂ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੰਧ ਵਿਚ ਨਿੰਦਾ ਮਤਾ ਲਿਆਉਣਗੇ।
ਭਾਰਤ ਦੀ ਸਾਬਨਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਦਿੱਲੀ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈ ਸਿੱਖ ਨਸਲਕੁਸ਼ੀ ਦੀ 30ਵੀ ਵਰੇਗੰਢ ਮੌਕੇ ਪੰਜਾਬ ਨਾਲ ਸਬੰਧਤ ਕੁਝ ਸਿਆਸਤਦਾਨਾਂ ਵੱਲੋਂ ਦਿੱਲੀ ਅਤੇ ਦੇਸ਼ ਦੇ ਹੋਰਨਾਂ ਸ਼ਹਿਰਾਂ ਵਿੱਚ ਸਿੱਖ ਕਤਲੇਆਮ ਬਾਰੇ ਪਾਰਲੀਮੈਂਟ ਵਿੱਚ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।
ਨਵੰਬਰ 1984 ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸਹਿਰਾਂ ਵਿੱਚ ਭਾਰਤ ਸਰਕਾਰ ਦੀ ਛਤਰ ਛਾਇਆ ਹੇਠ ਕੀਤੀ ਗਈ ਸਿੱਖਾਂ ਦੀ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ, ਜਿਸ ਵਿੱਚ 30,000 ਤੋਂ ਵੱਧ ਸਿੱਖਾਂ ਦਾ ਦਿਨ ਦਿਹਾੜੈ ਭਾਰਤੀ ਕਾਨੂੰਨ ਦੇ ਰਖਵਾਲਿਆਂ ਦੀ ਮਿਲੀ ਭੁਗਤ ਨਾਲ ਕਤਲ ਕੀਤਾ ਗਿਆ, ਸਿੱਖ ਬੀਬੀਆਂ ਦੀਆਂ ਇੱਜ਼ਤਾਂ ਰੋਲੀਆਂ ਗਈਆਂ, ਸਿੱਖਾਂ ਦੇ ਗੁਰਦਆਰਾ ਸਾਹਿਬਾਨ ਸਾੜੇ ਗਏ, ਪਰ ਸਰਕਾਰ ਵੱਲੋਂ ਦੋਸ਼ੀਆਂ ਦੀ ਕੀਤੀ ਪੁਸ਼ਤਪਨਾਹੀ ਕਾਰਣ ਕਿਸੇ ਨੂੰ ਵੀ ਸਜ਼ਾ ਨਹੀਂ ਮਿਲੀ।
ਅੱਜ ਤੋਂ ਤੀਹ ਸਾਲ ਪਹਿਲਾਂ ਦਿੱਲੀ ਸਮੇਤ ਵਿੱਚ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਲਈ ਇਨਸਾਫ ਲਈ ਕੀਤੇ ਜਾ ਰਹੇ ਇਨਸਾਫ ਮਾਰਚ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਦਲ ਖਾਲਸਾ ਆਗੂ ਭਾਈ ਹਰਚਰਨਜੀਤ ਸਿੰਘ ਧਾਮੀ, ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ ਤੇ ਭਾਈ ਕੰਵਰਪਾਲ ਸਿੰਘ ਨੇ ਅੱਜ ਇਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ 3 ਨਵੰਬਰ ਸੋਮਵਾਰ ਨੂੰ ਇਹ ਮਾਰਚ ਸਵੇਰੇ 9 ਵਜੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੱਲ ਕੇ 11 ਵਜੇ ਜੰਤਰ-ਮੰਤਰ ਪੁੱਜੇਗਾ, ਜਿਥੇ ਰੈਲੀ ਕੀਤੀ ਜਾਵੇਗੀ। ਇਸ ਉਪਰੰਤ ਸੰਯੁਕਤ ਰਾਸ਼ਟਰ (ਯੂ. ਐਨ. ਓ.) ਦੇ ਦੂਤ ਘਰ ਦੇ ਅਧਿਕਾਰੀਆਂ ਨੂੰ ਯਾਦ-ਪੱਤਰ ਸੌਾਪਿਆ ਜਾਵੇਗਾ।
ਸਮੁੱਚੀ ਸਿੱਖ ਕੌਮ ਵਿੱਚ ਵਿਸ਼ੇਸ਼ ਸਤਿਕਾਰਤ ਸਥਾਨ ਰੱਖਦੇ ਅਜੌਕੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਵੱਲੋਂ ਨਵੰਬਰ 1984 ਸਿੱਖ ਨਸਲਕੁਸੀ ਦੇ ਖਿਲਾਫ਼ ਲੜੇ ਜਾ ਰਹੇ ਸੰਘਰਸ਼ ਨੂੰ ਪੂਰਨ ਇਕਜੁੱਟਤਾ ਨਾਲ ਕਾਮਯਾਬ ਕਰਨ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਨਵੰਬਰ 1984 ਸਿੱਖ ਨਸਲਕੁਸੀ ਦੇ ਪੀੜਤ ਪ੍ਰੀਵਾਰਾ, ਵਿਧਵਾਵਾ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕੀਤੀ ਜਾ ਰਹੀ ਹੈ
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ 30 ਸਾਲ ਪਹਿਲਾਂ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਦੀ ਹੋਈ ਨਸਲਕੁਸ਼ੀ ਅਤੇ 30 ਸਾਲ ਬੀਤ ਜਾਣ ਦੇ ਬਾਅਦ ਵੀ ਭਾਰਤੀ ਨਿਆਇਕ ਢਾਂਚੇ ਵੱਲੋਂ ਪੀੜਤਾਂ ਨੂੰ ਇਨਸਾਫ ਨਾ ਦੇਣਾ ਦਾ ਮੁੱਦਾ ਕੌਮਾਂਤਰੀ ਪੱਧਰ 'ਤੇ ਉੱਠਦਾ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।