ਬੀਤੇ ਦਿਨੀਂ ਭਾਰਤੀ ਉਪਮਹਾਂਦੀਪ ਵਿਚਲੀ ਹਿੰਦੂਤਵੀ ਸਰਕਾਰ ਦੇ ਇਸ਼ਾਰੇ ਉੱਤੇ ਦਿੱਲੀ ਦੇ ਤੁਗਲਕਾਬਾਦ ਵਿਚ ਲਗਭਗ 500 ਸਾਲ ਪੁਰਾਣਾ ਭਗਤ ਰਵਿਦਾਸ ਮੰਦਿਰ ਢਾਹੇ ਜਾਣ ਦੀਆਂ ਖਬਰਾਂ ਨੇ ਜਿੱਥੇ ਬਹੁਜਨ ਭਾਈਚਾਰੇ ਦੇ ਦਿਲਾਂ ਨੂੰ ਭਾਰੀ ਢੇਸ ਪਹੁੰਚਾਈ ਹੈ ਉੱਥੇ ਸਿੱਖ ਭਾਈਚਾਰੇ ਵਿਚ ਵੀ ਇਸਦਾ ਵੱਡਾ ਰੋਸ ਪਾਇਆ ਜਾ ਰਿਹਾ ਹੈ।