ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ ਬਾਹਰੀ ਹਾਲਤ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਸਿੱਖ ਸਮਾਜ ਦੇ ਅੰਦਰੂਨੀ ਅਤੇ ਬਾਹਰੀ ਹਾਲਾਤ ਮੁਤਾਬਕ ਮੁੜ ਲੀਹਾਂ-ਤਰਜੀਹਾਂ ਤੇ ਰਣਨੀਤੀ ਵਿਚਾਰਨ ਤੇ ਵਿਓਂਤਣ ਦੀ ਲੋੜ ਹੈ ਤਾਂ ਹੀ ਇਨ੍ਹਾਂ ਮਾਮਲਿਆਂ ਬਾਰੇ ਕੋਈ ਠੋਸ ਤੇ ਕਾਰਗਰ ਕਦਮ ਚੁੱਕੇ ਜਾ ਸਕਣਗੇ।
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ ਠੋਸ ਕਾਰਵਾਈ ਨਾ ਹੋਣ ’ਤੇ ਪੰਜਾਬ ਦੇ ਮੁੱਖ ਅਮਰਿੰਦਰ ਸਿੰਘ ਉੱਤੇ ਗੰਭਰ ਸਵਾਲ ਚੁੱਕੇ ਹਨ।
ਬੇਅਦਬੀ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਜੇਲ੍ਹ ਵਿੱਚ ਹੋਈ ਮੌਤ ਤੇ ਟਿਪਣੀ ਕਰਦਿਆਂ ਸਾਬਕਾ ਉਪ ਮੁਖ ਮੰਤਰੀ ਤੇ ਫਿਰੋਜਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਕਿਹਾ ਹੈ ਕਿ ‘ਇਹ ਕਤਲ ਭਾਵਨਾਵਾਂ ਦੇ ਵਹਿਣ ਤਹਿਤ ਕੀਤੀ ਕਾਰਵਾਈ ਹੈ’। ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਸ਼ੈਅ ਨਹੀ ਹੈ ਬੱਸ ਹਰ ਕਿਸੇ ਨੁੰ ਕੁਰਸੀ ਦੀ ਪਈ ਹੋਈ ਹੈ’।
ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22 ਜੂਨ) ਦੀ ਸ਼ਾਮ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਗੁਰੂ ਦੋਖੀ ਮਹਿੰਦਰਪਾਲ ਬਿੱਟੂ ਨੂੰ ਜੇਲ੍ਹ ਵਿਚ ਹੀ ਨਜ਼ਰਬੰਦ ਦੋ ਹੋਰਨਾਂ ਕੈਦੀਆਂ ਵੱਲੋਂ ਮਾਰਿਆ ਗਿਆ।
ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦੇ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ ਹੈ।
ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਾਮ ਚੰਦਰ ਛਤਰਪਤੀ ਦੇ ਕਤਲ ਲਈ ਬੀਤੇ ਦਿਨ ਤਿੰਨ ਹੋਰਨਾਂ ਨਾਲ ਸਜਾ ਸੁਣਾਈ ਗਈ। ਅੱਜ ਦੇ ਕਈ ਅਖਬਾਰਾਂ ਨੇ ਆਪਣੀਆਂ ਸੁਰਖੀਆਂ ਵਿਚ ਇਹ ਗੱਲ ਲਿਖੀ ਹੈ ਕਿ ਅਦਾਲਤ ਨੇ ਰਾਮ ਰਾਹੀਮ ਨੂੰ ਮੌਤ ਤੱਕ ਉਮਰ ਕੈਦ ਦੀ ਸਜਾ ਸੁਣਾਈ ਹੈ।
ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ ਉਹ ਬੀਤੇ 9 ਸਾਲਾਂ ਤੋਂ ਸ਼ੂਗਰ ਦਾ ਮਰੀਜ਼ ਹੈ।
ਪੰਜਾਬ ਪੁਲੀਸ ਦੀ ਖਾਸ ਜਾਂਚ ਟੀਮ (ਸਿੱਟ) ਨੇ ਪਿੰਡ ਗੁਰੂਸਰ ਜਲਾਲ ਵਿਖੇ ਸਾਲ 2015 ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਦੇ ਹਵਾਈ ਅੱਡੇ ਤੋਂ ਭਗਤਾ ਭਾਈ ਵਾਸੀ ਤੇ ਡੇਰਾ ਸੌਦਾ ਸਿਰਸਾ ਦੇ ਪੈਰੋਕਾਰ ਜਤਿੰਦਰਬੀਰ ਅਰੋੜਾ ਉਰਫ਼ ਜਿੰਮੀ ਨੂੰ ਗ੍ਰਿਫ਼ਤਾਰ ਕਰਨ ਦੀਆਂ ਖਬਰਾਂ ਆ ਰਹੀਆਂ ਹਨ। ਖਬਰਾਂ ਹਨ ਕਿ ਪੁਲਿਸ ਨੇ ਤਿੰਨ ਹੋਰ ਡੇਰਾ ਪੈਰੋਕਾਰਾਂ ਨੂੰ ਵੀ ਭਗਤਾ ਤੋਂ ਹਿਰਾਸਤ ’ਚ ਲਿਆ ਹੈ ਜਿਸ ਬਾਰੇ ਪੁਲੀਸ ਅਧਿਕਾਰੀ ਚੁੱਪ ਹਨ। ਪੰਜਾਬੀ ਟ੍ਰਿਿਬਊਨ ਵਿੱਚ ਛਪੀ ਇਕ ਖਬਰ ਮੁਤਾਬਕ ਬੇਅਦਬੀ ਦੇ ਮਾਮਲਿਆਂ ਵਿਚ ਗ੍ਰਿਫਤਾਰੀ ਤੋਂ ਬਚਣ ਲਈ ਜਤਿੰਦਰਬੀਰ ਜਿੰਮੀ ਵਿਦੇਸ਼ ਚਲਾ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇ ਮਾਮਲੇ ਵਿੱਚ ਸੰਗਤੀ ਰੋਹ ਤੇ ਰੋਸ ਦਾ ਸ਼ਿਕਾਰ ਹੋਏ ਗਿਆਨੀ ਗੁਰਬਚਨ ਸਿੰਘ ਹਾਜਰ ਸਨ ਉਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੀ ਮੌਜੂਦ ਸਨ।
Next Page »