Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

DGP Suresh Aora

DGP Suresh Aora

ਪੰਜਾਬ ਪੁਲਿਸ ਦੇ ਮੁਖੀ ਨੇ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਖਿਲਾਫ ਅੱਤਵਾਦ ਦੇ ਦੌਰਾਨ ਕਤਲ, ਅਗਵਾ, ਤਸ਼ੱਦਦ, ਪੈਸੇ ਵਸੂਲਣ, ਸਬੂਤੀ ਦਸਤਾਵੇਜਾਂ ਨੂੰ ਬਦਲਣ ਅਤੇ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਲਾਵਾਰਿਸ ਕਰਾਰ ਦੇਕੇ ਸਾੜਨ ਦੇ ਦੋਸ਼ਾਂ ਤਹਿਤ ਚਲ ਰਹੇ ਕੇਸ ਹਮਦਰਦੀ ਵਜੋਂ ਵਾਪਿਸ ਲੈ ਲਏ ਜਾਣ ਦੇ ਦਿੱਤੇ ਬਿਆਨ ਤੇ ਟਿਪਣੀ ਕਰਦਿਆਂ ਪੰਜਾਬ ਡਾਕੂਮੈਨਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜੇਸ਼ਨ, ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਕਮੇਟੀ ਫਾਰ ਕੋਆਰਡੀਨੇਸ਼ਨ ਆਨ ਡਿਸਅਪੀਅਰੈਂਸਜ਼ ਇਨ ਪੰਜਾਬ ਨੇ ਕਿਹਾ ਹੈ ਕਿ ਅਜੇਹੇ ਅਦਾਲਤੀ ਮਾਮਲਿਆਂ ਵਿੱਚ ਸਰਕਾਰ ਦਖਲ ਨਹੀ ਦੇ ਸਕਦੀ।

ਚੰਡੀਗੜ੍ਹ: ਪੰਜਾਬ ਦੀ ਵਿਧਾਨ ਸਭਾ ਵਿਚ ਬੀਤੇ ਦਿਨੀਂ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਸਬੰਧੀ ਵੱਡੀ ਬਹਿਸ ਹੋਈ ਸੀ, ਜਿਸ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਪੰਜਾਬ ਪੁਲਿਸ ਵਲੋਂ ਮਨੁੱਖੀ ਹੱਕਾਂ ਦੇ ਕੀਤੇ ਘਾਣ ਦੀਆਂ ਕਹਾਣੀਆਂ ਬਿਆਨੀਆਂ ਸਨ। ਪਰ ਪੰਜਾਬ ਦੇ ਡੀਜੀਪੀ ਇਸ ਪੁਲਸੀਆ ਹੈਂਕੜਬਾਜ਼ੀ ਅਤੇ ਕਤਲੋਗਾਰਤ ਨੂੰ ਰੋਕਣ ਦੀ ਬਜਾਏ ਅਜਿਹੇ ਗੈਰਮਨੁੱਖੀ ਕਾਰੇ […]

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਉੱਤੇ ਮੋਗਾ ਦੇ ਇਕ ਬੰਦੇ ਨੂੰ ਕਥਿਤ ਤੌਰ ‘ਤੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਮਾਮਲੇ ‘ਚ ਅਦਾਲਤ ਵਿਚ ਜਵਾਬ ਦਰਜ ਨਾ ਕਰਾਉਣ ਦੇ ਚਲਦਿਆਂ 25,000 ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਹਾਈ ਕੋਰਟ ਨੇ ਸੁਰੇਸ਼ ਅਰੋੜਾ ਨੂੰ ਕਿਹਾ ਸੀ ਕਿ ਉਹ ਮਾਮਲੇ ਵਿਚ […]

ਪੰਜਾਬ ਪੁਲਿਸ ਦੇ ਦਾਅਵੇ ਮੁਤਾਬਕ ਪੰਜਾਬ ਵਿੱਚ ਹਿੰਦੂ ਆਗੂਆਂ ਦੇ ਕਤਲਾਂ ਦੀ ਵਾਰਦਾਤ ਵਿੱਚ ਸ਼ਾਮਲ ਹਰਦੀਪ ਸਿੰਘ ਸ਼ੇਰਾ ਪੁੱਤਰ ਦਲਜੀਤ ਸਿੰਘ (23) ਵਾਸੀ ਪਿੰਡ ਮਾਜਰੀ, ਥਾਣਾ ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਕੱਲ੍ਹ (10 ਨਵੰਬਰ, 2017) ਸਵੇਰੇ ਫਤਿਹਗੜ੍ਹ ਸਾਹਿਬ ਵਿੱਚ ਬਾਜਵਾ ਜਿੰਮ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ।
30 ਅਕਤੂਬਰ, 2017 ਨੂੰ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ ਦੀ 'ਅਸਲ ਕਹਾਣੀ' ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੀ ਵਿਪਿਨ ਸ਼ਰਮਾ ਦੇ ਘਰ ਪਾਈ ਫੇਰੀ ਤੋਂ ਬਾਅਦ ਵੀ ਬੁਝਾਰਤ ਹੀ ਬਣੀ ਰਹੀ।
ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ਖ਼ਾਲਿਸਤਾਨੀ ਫੇਸਬੁੱਕ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਰਹੇ ਹਨ। ਇਸ ਦਾ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਸੋਸ਼ਲ ਮੀਡੀਆ ’ਤੇ ਬਾਜ਼ ਅੱਖ ਰੱਖੇਗੀ।
ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਸ਼ਨੀਵਾਰ (29 ਜੁਲਾਈ) ਨੂੰ ਕਪੂਰਥਲਾ ਵਿਖੇ ਕਿਹਾ ਕਿ ਪਾਦਰੀ ਕਤਲ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਟੀਮ ਕਤਲ ਕਾਂਡ ਦੀ ਜਾਂਚ ਕਰਨ ਦੇ ਸਮਰੱਥ ਹੈ।
ਲੁਧਿਆਣਾ ਸ਼ਨੀਵਾਰ ਦੀ ਰਾਤ ਗਿਰਜਾਘਰ ਦੇ ਬਾਹਰ ਪਾਦਰੀ ਸੁਲਤਾਨ ਮਸੀਹ ਦੇ ਕਤਲ ਮਾਮਲੇ ਵਿੱਚ ਮੰਗਲਵਾਰ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਪਾਦਰੀ ਦੇ ਪਰਿਵਾਰ ਨਾਲ ਬੰਦ ਕਮਰਾ ਮੁਲਾਕਾਤ ਵੀ ਕੀਤੀ। ਘਟਨਾ ਸਥਾਨ ਦਾ ਦੌਰਾ ਕਰਨ ਉਪਰੰਤ ਡੀਜੀਪੀ ਨੇ ਕਿਹਾ ਕਿ ਇਸ ਕਤਲ ਪਿੱਛੇ ਪਾਕਿਸਤਾਨ ਤੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਹੈ ਤੇ ਪੁਲਿਸ ਵੱਲੋਂ ਜਾਂਚ ਦੌਰਾਨ ਇਸ ਤੱਥ ਨੂੰ ਵੀ ਵਿਚਾਰਿਆ ਜਾ ਰਿਹਾ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਮੌੜ ਮੰਡੀ 'ਚ ਹੋਏ ਦੋਹਰੇ ਧਮਾਕਿਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 6 ਹੋ ਗਈ ਹੈ। ਮਰਨ ਵਾਲਿਆਂ 'ਚ ਵਿਵਾਦਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣਾਂ 'ਚ ਮਦਦ ਕਰਨ ਵਾਲਾ ਹਰਪਾਲ ਸਿੰਘ (40), ਅਸ਼ੋਕ ਕੁਮਾਰ (35) ਅਤੇ ਉਸਦੀ ਪੁੱਤਰੀ ਬਰਖਾ ਰਾਣੀ(7), ਸੌਰਵ ਸਿੰਗਲਾ (13), ਰਿਪਨਦੀਪ ਸਿੰਘ (9) ਅਤੇ ਜਪ ਸਿਮਰਨ ਸਿੰਘ (26) ਸ਼ਾਮਲ ਹਨ। ਧਮਾਕੇ 'ਚ ਮਾਰੇ ਗਏ ਲੋਕਾਂ ਦੇ ਸ਼ੋਕ 'ਚ ਬੁੱਧਵਾਰ (1 ਫਰਵਰੀ) ਨੂੰ ਮੌੜ ਮੰਡੀ ਦੇ ਸਾਰੇ ਕਾਰੋਬਾਰ ਬੰਦ ਰਹੇ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਬਦਲਿਆ ਜਾਵੇ। ਪਾਰਟੀ ਦਾ ਕਹਿਣਾ ਹੈ ਕਿ ਉਹ ਸੁਖਬੀਰ ਬਾਦਲ ਦੇ ਹਿਤਾਂ ਮੁਤਾਬਕ ਕੰਮ ਕਰ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।