Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

DGPC

DGPC

ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਮਨਪ੍ਰੀਤ ਕੌਰ ਨੂੰ ਸ਼ਾਲ, 1 ਲੱਖ ਰੁਪਏ ਦਾ ਚੈਕ, ਨਾਨਕਸ਼ਾਹੀ ਸਿੱਕੇ ਦਾ ਸੈਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਕੌਮ ਦਾ ਨਾਂ ਰੌਸ਼ਨ ਕਰਨ ਲਈ ਧੰਨਵਾਦ ਕੀਤਾ।

ਨਵੀਂ ਦਿੱਲੀ: ਦਿੱਲੀ ਦੇ ਸਕਰਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਮਤਰੇਏ ਵਿਵਹਾਰ ’ਤੇ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪੰਜਾਬੀ ਭਾਸ਼ਾ ਦੀ ਬਦਹਾਲੀ ਦੇ ਖਿਲਾਫ਼ ਦਿੱਲੀ ਹਾਈ ਕੋਰਟ ’ਚ ਦਾਇਰ ਕੀਤੀ ਗਈ ਲੋਕਹਿੱਤ ਪਟੀਸ਼ਨ ’ਤੇ ਅੱਜ ਸੁਣਵਾਈ […]

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮ ਦੇ ਮਹਾਨ ਜਰਨੈਲ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ 2018 ’ਚ ਆ ਰਹੀ ਤੀਜ਼ੀ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਸਮਾਗਮ ਦੀ ਸ਼ੁਰਆਤ ਕੀਤੀ। ਸਾਲ ਭਰ ਚਲਣ ਵਾਲੇ ਸਮਾਗਮਾਂ ਦੀ ਲੜੀ ’ਚ ਪਹਿਲਾ ਸਮਾਗਮ ਕਮੇਟੀ ਵੱਲੋਂ ਦੁਸ਼ਟ ਦਮਨ ਸੇਵਕ ਜਥੇ ਦੇ ਸਹਿਯੋਗ ਨਾਲ ਮੋਤੀ ਨਗਰ ਵਿਖੇ ਕਰਵਾਇਆ ਗਿਆ। ਇਸ ਮੌਕੇ ਜਥੇ ਵੱਲੋਂ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਫ਼ਤਹਿ ਨਗਰ ਨੂੰ ਭਾਈ ਘਨਈਆ ਜੀ ਅਤੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੂੰ ਗਿਆਨੀ ਦਿੱਤ ਸਿੰਘ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।
ਜੰਮੂ-ਕਸ਼ਮੀਰ ਦੇ ਸਕੂਲਾਂ ਚੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਤੋਂ ਬਾਹਰ ਕਰਨ ਦੀ ਆਈਆਂ ਖ਼ਬਰਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਇਤਰਾਜ ਦਰਜ ਕਰਵਾਉਂਦੇ ਹੋਏ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ,( 9ਮਈ 2014):- ਬੀਬੀਆਂ ਨੂੰ ਦਿੱਲੀ ‘ਚ ਦੋਪਹੀਆਂ ਵਾਹਨ ਚਲਾਉਣ ਜਾਂ ਪਿੱਛਲੀ ਸੀਟ ਤੇ ਸਵਾਰੀ ਕਰਨ ਵੇਲੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਹੈਲਮੇਟ ਪਾਉਣ ਨੂੰ ਜਰੂਰੀ ਕਰਨ ਦੇ ਕੱਢੇ ਗਏ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਠੀ ਰਾਹੀਂ ਤਿੱਖਾ ਵਿਰੋਧ ਦਰਜ ਕਰਵਾਇਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਪਰਾਜਪਾਲ ਨੂੰ ਲਿੱਖੀ ਚਿੱਠੀ ‘ਚ ਇਸ ਮਸਲੇ ਤੇ ਮੁੜ ਗੌਰ ਕਰਨ ਲਈ ਕਈ ਦਲੀਲਾਂ ਵੀ ਦਿੱਤੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।