Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Distortion of Sikh History in PSEB Class 12 Books

Distortion of Sikh History in PSEB Class 12 Books

ਕਿਤਾਬ ਦੇ ਪੰਨਾ ਨੰਬਰ ੬੭ ਤੇ ਬਾਦਸ਼ਾਹ ਅਕਬਰ ਦਾ ਗੋਇੰਦਵਾਲ ਸਾਹਿਬ ਆਣ ਦਾ ਜਿਕਰ ਕਰਦਿਆਂ ਦੱਸਿਆ ਗਿਆ ਹੈ ਕਿ 'ਲੰਗਰ ਪ੍ਰਬੰਧ ਨੂੰ ਚਲਾਉਣ ਲਈ ਉਸਨੇ (ਅਕਬਰ) ਨੂੰ ਕੁਝ ਪਿੰਡਾਂ ਦੀ ਜਾਗੀਰ ਦੀ ਪੇਸ਼ਕਸ਼ ਕੀਤੀ।ਗੁਰੂ ਜੀ ਨੇ ਇਸ ਜਾਗੀਰ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ।----ਅਕਬਰ ਨੇ ਇਹ ਜਾਗੀਰ ਗੁਰੂ ਸਾਹਿਬ ਦੀ ਸਪੁੱਤਰੀ ਬੀਬੀ ਭਾਨੀ ਜੀ ਦੇ ਨਾਂ ਲਗਾ ਦਿੱਤੀ ।ਬਾਅਦ ਵਿੱਚ ਇਸੇ ਜਮੀਨ ਤੇ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ ਗਈ ਸੀ'।
ਪੰਜਾਬ ਸਕੂਲ ਸਿਖਿਆ ਬੋਰਡ ਦੀ ਇਤਿਹਾਸ ਵਿਸ਼ੇ ਨਾਲ ਸਬੰਧਤ ਪੁਸਤਕ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਖੁਦ ਹੀ ਸਥਾਪਿਤ ਕੀਤੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰੋਜੈਕਟ ਦੇ ਡਾਇਰੈਕਟਰ ਡਾ:ਕ੍ਰਿਪਾਲ ਸਿੰਘ ਨੂੰ ਬਾਹਰ ਦਾ ਰਸਤਾ ਵਿਖਾਉਣ ਦਾ ਮਾਮਲਾ ਵੀ ਸ਼੍ਰੋਮਣੀ ਕਮੇਟੀ ਤੇ ਇਸਦੇ ਸਿਆਸੀ ਮਾਲਕਾਂ ਲਈ ਗਲੇ ਦੀ ਹੱਡੀ ਬਣ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (ਪੰ.ਸ.ਸਿ.ਬ.) ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸ਼੍ਰੋ.ਗੁ.ਪ੍ਰ.ਕ. ਵਲੋਂ ਬੁਲਾਈ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋ.ਗੁ.ਪ੍ਰ.ਕ. ਵਲੋਂ ਚੰਡੀਗੜ੍ਹ ਵਿਖੇ ਚੱਲ ਰਹੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਕਾਰਜ ਦੇ ਨਿਗਰਾਨ (ਡਾਇਰੈਕਟਰ) ਡਾ. ਕਿਰਪਾਲ ਸਿੰਘ ਨੂੰ ਇਸ ਕਾਰਜ ਦੇ ਸਾਰੇ ਕੰਮਾਂ ਤੋਂ ਲਾਂਭੇ ਕਰ ਦਿੱਤਾ ਹੈ।
ਪੰਜਾਬ ਸਕੂਲ ਸਿਿਖਆ ਬੋਰਡ ਵਲੋਂ +1 ਤੇ +2 ਕਲਾਸਾਂ ਲਈ ਤਿਆਰ ਕਰਵਾਈਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਦਰਜ ਕੁਝ ਜਾਣਕਾਰੀਆਂ ਦਾ ਮੁੱਦਾ ਚੁੱਕਦਿਆਂ ਸੱਤਾਹੀਣ ਬਾਦਲ ਧਿਰ ਪਿਛਲੇ ਇੱਕ ਹਫਤੇ ਤੋਂ ਪੰਜਾਬ ਦੀ ਕੈਪਟਨ ਸਰਕਾਰ ਖਿਲਾਫ ਆਰ ਜਾਂ ਪਾਰ ਦੀ ਜੰਗ ਲੜਨ ਦੇ ਰੌਂਅ ਵਿੱਚ ਨਜਰ ਆ ਰਹੀ ਹੈ।
ਇਹਨੀਂ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਸਕੂਲ ਸਿੱਖਿਆ ਬਰੋਡ (ਪੰ.ਸ.ਸਿ.ਬ) ਦੀਆਂ ਸਕੂਲੀ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਛਾੜ ਦੀ ਡਾਹਢੀ ਚਿੰਤਾ ਹੋ ਰਹੀ ਹੈ। ਲੰਘੀ 25 ਤੀਰਕ ਨੂੰ ਸ਼੍ਰੋ.ਅ.ਦ. (ਬਾਦਲ) ਦੇ ਮੁਖੀ ਨੇ ਟਵਿੱਟਰ ਉੱਤੇ ਲਿਿਖਆ ਕਿ: ਸਕੂਲੀ ਸਿੱਖਿਆ ਕੌਮ ਦਾ ਆਧਾਰ ਹੁੰਦੀ ਹੈ ਅਤੇ ਗੰਧਲਾ ਇਤਿਹਾਸ ਲਿਖ ਕੇ ਕਾਂਗਰਸ ਨੇ ਸਿੱਖ ਕੌਮ ਦੀਆਂ ਜੜ੍ਹਾਂ 'ਤੇ ਹਮਲਾ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਇੱਕ ਸਿੱਖ ਪਰਿਵਾਰ 'ਚ ਜਨਮ ਲੈਣ ਵਾਲੇ ਮੁੱਖ ਮੰਤਰੀ ਦੇ ਹੁੰਦੇ ਹੋਏ ਇਹ ਕੁਝ ਵਾਪਰਿਆ’। ਇਸ ਟਵੀਟ ਨਾਲ ਸੁਖਬੀਰ ਸਿੰਘ ਬਾਦਲ ਨੇ ‘#ਸਿੱਖਵਿਰੋਧੀਕਾਂਗਰਸ’ ਪਉੜੀਤੰਦ (ਹੈਸ਼ਟੈਗ) ਲਾਈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਗਲਤ ਜਾਣਕਾਰੀ ਦੇਣ ਦਾ ਮਸਲਾ ਸਾਹਮਣੇ ਆਉਣ ਤੋਂ ਬਾਅਦ ਹੋਏ ਵਿਰੋਧ ਮਗਰੋਂ ਵਾਪਿਸ ਲਈਆਂ ਗਈਆਂ ਕਿਤਾਬਾਂ ਦੀ ਥਾਂ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਕਾਇਮ ਕਮੇਟੀ ਵੱਲੋਂ ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਵਿਦਿਆਰਥੀਆਂ ਲਈ ਨਵੀਂ ਕਿਤਾਬ ਦੇ ਪਹਿਲੇ ਦੋ ਪਾਠ […]

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ 11ਵੀ ਅਤੇ 12ਵੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜ੍ਹਨ ਸਮੱਗਰੀ ਅਗਲੇ 15 ਦਿਨਾਂ ਵਿੱਚ ਪਾਠਾਂ ਦੀ ਤਰਤੀਬ ਮੁਤਾਬਿਕ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਸਕੂਲ ਸਿੱਖਿਆ ਸਬੰਧੀ ਕੈਬਨਿਟ ਮੰਤਰੀ ਪੰਜਾਬ ਉਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਅੱਜ ਬੋਰਡ […]

ਅੰਮ੍ਰਿਤਸਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪਾਠ ਪੁਸਤਕ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿਤਸਰ ਵਿਖੇ ਕੀਤਾ ਜਾਣ ਵਾਲਾ ਪੰਥਕ ਇਕੱਠ ਰੱਦ ਕਰ ਦਿੱਤਾ ਗਿਆ ਹੈ। ਇਕ ਪ੍ਰੈਸ ਬਿਆਨ ਰਾਹੀਂ ਇਹ […]

ਕਰਮਜੀਤ ਸਿੰਘ ਸੰਪਰਕ: 99150-91063 ਗੱਲ ਵਿੱਚੋਂ ਕੁਝ ਵੀ ਨਹੀਂ ਸੀ। ਆਰੰਭ ਵਿੱਚ ਹੀ ਸੌਖਿਆਂ ਹੀ ਸੁਲਝਾਈ ਜਾ ਸਕਦੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਖ਼ੁਦ ਉਲਝਾ ਦਿੱਤੀ ਗਈ ਜੋ ਆਪ ਇਤਿਹਾਸ ਵਿਸ਼ੇ ਦੇ ਨਾ ਕੇਵਲ ਕਦਰਦਾਨ ਹਨ ਸਗੋਂ ਉਨ੍ਹਾਂ ਨੇ ਸਿੱਖ ਇਤਿਹਾਸ ਦੇ ਇੱਕ ਅਹਿਮ ਦੌਰ ਉਤੇ ਚਰਚਿਤ ਪੁਸਤਕ ਵੀ ਲਿਖੀ ਹੈ। ਇਥੇ ਹੀ ਬਸ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।