ਅਮਰੀਕਾ ਇਸ ਵੇਲੇ ਦੁਨੀਆਂ ਦੀ ਇੱਕੋ-ਇੱਕ ਸੁਪਰ ਪਾਵਰ ਹੈ, ਜਿੱਥੇ 7 ਲੱਖ ਦੇ ਕਰੀਬ ਸਿੱਖਾਂ ਦੀ ਅਬਾਦੀ ਹੈ। ਲਗਭਗ ਤਿੰਨ ਸਾਲ ਪਹਿਲਾਂ ਸਿੱਖਾਂ ਨੇ ਆਪਣੀ ਰਾਜਸੀ ਸ਼ਕਤੀ ਦਾ ਮੁਜ਼ਾਹਰਾ ਕਰਦਿਆਂ, ਅਮਰੀਕਨ ਕਾਂਗਰਸ ਵਿੱਚ ਸਿੱਖ ਹਿੱਤਾਂ ਦੀ ਰਖਵਾਲੀ ਲਈ, ਸਿੱਖ ਦੋਸਤ ਕਾਂਗਰਸਮੈਨਾਂ ’ਤੇ ਆਧਾਰਿਤ ‘ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ’ ਹੋਂਦ ਵਿੱਚ ਲਿਆਂਦੀ ਸੀ।
4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ 117 ਉਮੀਦਵਾਰਾਂ ਦੀ ਚੋਣ ਲਈ ਪੰਜਾਬ ਦੇ ਵੋਟਰ ਆਪਣੇ ਵੋਟ ਦਾ ਹੱਕ ਇਸਤੇਮਾਲ ਕਰਨਗੇ।
26 ਜਨਵਰੀ, 1950 ਨੂੰ ਜਦੋਂ ਭਾਰਤ ਦੇ ਬਹੁਗਿਣਤੀ ਹਿੰਦੂ ਭਾਰਤੀ ਸੰਵਿਧਾਨ ਲਾਗੂ ਹੋਣ ’ਤੇ ਖੁਸ਼ੀਆਂ ਦੇ ਜਸ਼ਨ ਮਨਾ ਰਹੇ ਸਨ, ਉਦੋਂ ਸਿੱਖ ਕੌਮ ਵਲੋਂ ਇਹ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਸੀ। ਕਾਲਾ ਦਿਵਸ ਮਨਾਉਣ ਦਾ ਸੱਦਾ, ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਸੀ, ਜਿਸ ਨੂੰ ਸਿੱਖਾਂ ਨੇ ਪੂਰੀ ਤਰ੍ਹਾਂ ਮੰਨਿਆ ਸੀ। ਇਸ ਤੋਂ ਪਹਿਲਾਂ ਸੰਵਿਧਾਨ-ਘੜਨੀ ਅਸੈਂਬਲੀ (ਕਨਸਟੀਚਿਊਐਂਟ ਅਸੈਂਬਲੀ) ਵਿੱਚ ਅਕਾਲੀ ਦਲ ਦੇ ਦੋਵਾਂ ਨੁਮਾਇੰਦਿਆਂ - ਸ. ਭੁਪਿੰਦਰ ਸਿੰਘ ਮਾਨ ਅਤੇ ਸ. ਹੁਕਮ ਸਿੰਘ ਨੇ ਇਹ ਕਹਿ ਕੇ ਸੰਵਿਧਾਨ ਦੇ ਖਰੜੇ ’ਤੇ ਦਸਤਖਤ ਕਰਨ ਤੋਂ ਨਾਂਹ ਕਰ ਦਿੱਤੀ ਸੀ - ‘ਇਹ ਭਾਰਤੀ ਸੰਵਿਧਾਨ ਦਾ ਦਸਤਾਵੇਜ਼, ਸਿੱਖਾਂ ਨਾਲ ਕੀਤੇ ਧੋਖੇ ਦਾ ਦਸਤਾਵੇਜ਼ ਹੈ। ਇਹ ਸਿੱਖਾਂ ਨਾਲ ਮਾਰੀ ਗਈ ਠੱਗੀ ਹੈ। ਸਿੱਖ ਕੌਮ ਨਾਲ, ਬਹੁਗਿਣਤੀ ਹਿੰਦੂਆਂ ਵਲੋਂ ਕੀਤਾ ਗਿਆ ਵਿਸਾਹਘਾਤ ਹੈ। ਇਸ ਧੋਖਾਧੜੀ ਦੇ ਦਸਤਾਵੇਜ਼ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ। ਅਖੌਤੀ ਭਾਰਤੀ ਸੰਵਿਧਾਨ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ।’ ਇਹ ਇੱਕ ਇਤਿਹਾਸਕ ਤੱਥ ਹੈ ਕਿ ਸਿੱਖਾਂ ਨੇ ਇਸ ਸੰਵਿਧਾਨ ਨੂੰ ਕਦੀ ਵੀ ਮਾਨਤਾ ਨਹੀਂ ਦਿੱਤੀ। ਇਸ ਲਈ ਅਸੀਂ ਭਾਰਤ ਦੇ ਕਿਸੇ ਕਾਇਦੇ-ਕਾਨੂੰਨ ਦੀ ਜੱਦ ਵਿੱਚ ਨਹੀਂ ਹਾਂ।
4 ਫ਼ਰਵਰੀ 1986 ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗੰਥ ਸਾਹਿਬ ਦੇ ਬੇਅਦਬੀ ਦੇ ਵਿਰੋਧ ਵਿੱਚ ਸਿੱਖਾਂ ਦੇ ਪੁਰਅਮਨ ਮਾਰਚ 'ਤੇ ਗੋਲੀਆਂ ਚਲਾ ਕੇ ਪੁਲਿਸ ਵਲੋਂ ਚਾਰ ਨੌਜਵਾਨ ਸ਼ਹੀਦ ਕੀਤੇ ਗਏ ਸਨ, ਜਿਨ੍ਹਾਂ ਨੂੰ ਪੰਥ ਨੇ ਬਹੁਤ ਮਾਣ ਸਨਮਾਨ ਦਿੱਤਾ। ਇਹ ਪਰਿਵਾਰ ਕੇਂਦਰੀ ਸਿੱਖ ਅਜਾਇਬਘਰ ਅੰਮ੍ਰਿਤਸਰ ਵਿਖੇ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਲਵਾਉਣ ਲਈ ਯਤਨ ਕਰ ਰਹੇ ਹਨ।
ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ ਹੇਠ ਨਵੰਬਰ-84 ਦੇ ਸਿੱਖ ਨਸਲਘਾਤ ਨੂੰ ਵਾਪਰਿਆਂ 32 ਵਰ੍ਹੇ ਪੂਰੇ ਹੋ ਗਏ ਹਨ। ਇਹ ਇੱਕ ‘ਪੂਰੇ ਯੁੱਗ’ ਵਰਗਾ ਸਮਾਂ, ਸਿੱਖ ਨਸਲਕੁਸ਼ੀ ਵਿੱਚ ਮਾਰੇ ਗਏ ਸਿੱਖਾਂ ਦੀ ਅੰਸ-ਬੰਸ ਵਿਧਵਾਵਾਂ, ਯਤੀਮ ਬੱਚਿਆਂ, ਮਾਵਾਂ ਅਤੇ ਹੋਰ ਸਬੰਧਿਤ ਸਾਕ-ਸਬੰਧੀਆਂ ਨੇ ਕਿਵੇਂ ਬਿਤਾਇਆ ਹੋਵੇਗਾ, ਇਸ ਦੀ ਕਲਪਨਾ ਕਰਦਿਆਂ ਹੀ ਕੰਬਣੀ ਛਿੜ ਜਾਂਦੀ ਹੈ। ਇਨ੍ਹਾਂ ਬਹੁਤ ਸਾਰਿਆਂ ਨੂੰ ਤਾਂ ਆਪਣੇ ਪਿਆਰਿਆਂ ਦੇ ਅੰਤਮ-ਦਰਸ਼ਨ ਨਸੀਬ ਹੀ ਨਹੀਂ ਹੋਏ ਕਿਉਂਕਿ ਕਾਤਲਾਂ ਨੇ ਜਿਊਂਦੇ ਸਾੜੇ ਗਏ ਇਨ੍ਹਾਂ ਸਿੱਖਾਂ ਦੀ ਸਵਾਹ ਵੀ ਸਫਾਏ ਹਸਤੀ ’ਤੇ ਨਹੀਂ ਰਹਿਣ ਦਿੱਤੀ। ਸੈਂਕੜਿਆਂ ਸਿੱਖ ਔਰਤਾਂ, ਉਨ੍ਹਾਂ ਨਾਲ ਹਿੰਦੂ ਭੀੜਾਂ ਵਲੋਂ ਕੀਤੇ ਗਏ ਜਬਰ-ਜਨਾਹ ਦੇ ਪੀੜਾਂ ਭਰੇ ਜ਼ਖਮ ਅਜੇ ਵੀ ਆਪਣੇ ਸੀਨੇ ਵਿੱਚ ਲਈ ਜ਼ਖਮੀ ਪੰਛੀਆਂ ਵਾਂਗ ਕੁਰਲਾ ਰਹੀਆਂ ਹਨ।
ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਕਹਿੰਦੇ ਨੇ ਕਿ ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ ਤੇ ਇਵੇਂ ਸੜ ਕੇ ਸੁਆਹ ਹੋ ਜਾਂਦਾ ਹੈ। ਜਦੋਂ ਉਸ ਦੀ ਸੁਆਹ ਨੂੰ ਫਰੋਲਿਆ ਜਾਂਦਾ ਹੈ ਤਾਂ ਉਸ ਵਿੱਚੋਂ ਇੱਕ ਅੰਡਾ ਨਿੱਕਲਦਾ ਹੈ ਜਿਸ ਵਿੱਚੋਂ ਫੀਨਿਕਸ ਪੰਛੀ ਨਿੱਕਲ ਕੇ ਅਕਾਸ਼ ਵਿੱਚ ਉਡਾਰੀ ਮਾਰ ਜਾਂਦਾ ਹੈ। ਇਹ ਕਹਾਣੀ ਤਾਂ ਮਿਥਿਹਾਸਕ ਹੈ ਪਰ ਦੁਨੀਆ ਦੇ ਇਤਿਹਾਸ ਦੇ ਅੰਦਰ ਇੱਕ ਜਿਊਂਦੀ ਜਾਗਦੀ ਕੌਮ-ਸਿੱਖ ਕੌਮ ਹੈ, ਜਿਸ ਦਾ ਜਨਮ ਹੀ ਖੰਡੇ ਦੀ ਧਾਰ ਤੋਂ ਹੋਇਆ ਹੈ। ਜਿਸ ਸਿੱਖੀ ਸਕੂਲ ਅੰਦਰ ਦਾਖਲੇ ਦੀ ਫੀਸ ਸੀਸ ਭੇਟ ਹੈ, ਭਾਵ ਜ਼ਿੰਦਗੀ ਦੀ ਕੁਰਬਾਨੀ ਦੇ ਸੰਕਲਪ ’ਚੋਂ ਹੀ ਸਿੱਖ ਦੀ ਅਸਲ ਜ਼ਿੰਦਗੀ ਦੀ ਸ਼ੁਰੂਆਤ ਹੁੰਦੀ ਹੈ। ਵੈਸੇ ਤਾਂ ਵਰ੍ਹੇ ਦਾ ਕੋਈ ਦਿਨ, ਕੋਈ ਪਲ ਐਸਾ ਨਹੀਂ ਹੋਵੇਗਾ, ਜਿਸ ਸਮੇਂ ਕਿਸੇ ਨਾ ਕਿਸੇ ਸਿੰਘ-ਸਿੰਘਣੀ ਨੇ ਆਪਣੀ ਕੁਰਬਾਨੀ ਨਾ ਦਿੱਤੀ ਹੋਵੇ ਪਰ ਪਿਛਲੇ ਲਗਭਗ ਢਾਈ ਦਹਾਕਿਆਂ ਦੌਰਾਨ ਤਾਂ ਸੱਚ ਸ਼ਮਾਂ 'ਤੇ ਕੁਰਬਾਨ ਹੋਣ ਵਾਲੇ ਸਿੱਖ ਪਰਵਾਨਿਆਂ ਦੀ ਨਾ ਮੁੱਕਣ ਵਾਲੀ ਲੰਮੀ ਲਾਈਨ ਹੈ। ਜ਼ੁਲਮ ਕਰਨ ਵਾਲਿਆਂ ਨੇ ਜ਼ੁਲਮ ਦੀ ਅਖੀਰ ਕੀਤੀ ਹੋਈ ਹੈ ਪਰ ਧੰਨ ਹਨ ਗੁਰੂ ਕਲਗੀਧਰ ਦੇ ਲਾਡਲੇ ਸਪੁੱਤਰ-ਸਪੁੱਤਰੀਆਂ, ਜਿਨ੍ਹਾਂ ਨੇ ਕੇਸਰੀ ਨਿਸ਼ਾਨ ਸਾਹਿਬ ਨੂੰ ਉ¤ਚਾ ਹੀ ਉ¤ਚਾ ਰੱਖਿਆ ਹੋਇਆ ਹੈ। 31 ਅਕਤੂਬਰ, 1984 ਨੂੰ ਭਾਈ ਬੇਅੰਤ ਸਿੰਘ ਨੇ ਸ਼ਹੀਦੀ ਜਾਮ ਪੀਤਾ ਅਤੇ 6 ਜਨਵਰੀ, 1989 ਨੂੰ ਕੌਮ ਦੇ ਮਹਾਨ ਸੂਰਬੀਰਾਂ ਭਾਈ ਸਤਵੰਤ ਸਿੰਘ ਤੇ ਭਾਈ ਕਿਹਰ ਸਿੰਘ ਨੇ ਤਿਹਾੜ ਜੇਲ੍ਹ ਵਿੱਚ ਹੱਸ-ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਆਪਣੇ ਗਲੇ ਵਿੱਚ ਪਾ ਕੇ, ਖਾਲਿਸਤਾਨ ਦੇ ਨਿਸ਼ਾਨੇ ਨੂੰ ਹੋਰ ਵੀ ਪ੍ਰਪੱਕ ਕੀਤਾ।
ਯੂ.ਐਸ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ, ਜਿਸ ਵਿੱਚ ਈਸਟ ਕੋਸਟ ਅਮਰੀਕਾ ਦੀਆਂ 45 ਦੇ ਕਰੀਬ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਸ਼ਾਮਲ ਹਨ, ਵੱਲੋਂ ਖਾਲਸਾ ਸਾਜਣਾ ਦਿਵਸ, ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਅਤੇ ਸਿੱਖ ਕੌਮ ਦੀ ਅਜ਼ਾਦੀ ਨੂੰ ਮੁੱਖ ਰੱਖਦਿਆਂ 'ਫ੍ਰੀਡਮ ਮਾਰਚ ਫੌਰ ਸਿੱਖ ਨੇਸ਼ਨ' ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਮਰੀਕਾ ਦੇ ਈਸਟ ਕੋਸਟ ਦੇ ਗੁਰਦੁਆਰਾ ਸਹਿਬਾਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਤੇ ਵੱਖ-ਵੱਖ ਪੰਥਕ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
30 ਮਿਲੀਅਨ ਸਿੱਖ ਕੌਮ ਦੇ ਮੁੱਢਲੇ ਹੱਕਾਂ ਦੇ ਮੁੱਦੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਦੁਨੀਆ ਭਰ ਵਿੱਚ ਵਾਪਰ ਰਹੀਆਂ ਮਨੁੱਖੀ ਅਧਿਕਾਰਾਂ ਦੇ ਹਨਨ ਦੀਆਂ ਘਟਨਾਵਾਂ ਨੂੰ ਸੁਚੱਜੇ ਢੰਗ ਨਾਲ ਸਾਹਮਣੇ ਲਿਆਉਣ ਲਈ ਯੂ.ਐਸ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਟੀਵੀ84 ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਸਿੱਖਾਂ ਦੇ ਕੌਮੀ ਮਸਲਿਆਂ ਅਤੇ ਮਨੁੱਖੀ ਹੱਕਾਂ ਲਈ ਕੰਮ ਕਰ ਰਹੇ ਸਿੱਖ ਟੀਵੀ ਚੈਨਲ ਟੀ. ਵੀ 84 ਲਈ ਮਾਇਆ ਇਕੱਤਰ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਲੋਕ ਆਇਲੈਂਡ ਸਿਟੀ ਸਥਿਤ ਸਾਊਂਡ ਵਿਊ ਬਰੌਡਕਾਸਟਿੰਗ ਕੰਪਨੀ ਕੰਪਲੈਕਸ ਵਿਖੇ ਕੀਤਾ ਗਿਆ।
ਵਾਸ਼ਿੰਗਟਨ ਡੀ.ਸੀ: ਅਮਰੀਕਾ ਦੇ ਈਸਟ ਕੋਸਟ ਦੀਆਂ 40 ਦੇ ਲੱਗਭਗ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਬਣਾਈ ਗਈ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਦੀ ਮਹੀਨਾਵਾਰੀ ਮੀਟਿੰਗ ਅੱਜ ਫੇਅਰ ਫੈਕਸ (ਵਰਜੀਨੀਆ) ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਈ।
« Previous Page — Next Page »