4 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ ਨੂੰ ਭਾਵੇਂ 33 ਸਾਲ ਬੀਤ ਚੁੱਕੇ ਹਨ ਪਰ ਇਸ ਘਟਨਾ ਵਿਚ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੇ ਪਰਵਾਰ ਹਾਲੀ ਵੀ ਨਿਆਂ ਲਈ ਜਦੋ-ਜਹਿਦ ਕਰ ਰਹੇ ਹਨ।
ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ ਵਲੋਂ ਕਤਲ ਕੀਤੇ ਦੋ ਸਿਖਾਂ ਦੇ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।