ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਦਰਜ ਕੀਤੀਆਂ ਖ਼ੁਦਕੁਸ਼ੀਆਂ ਤੋਂ ਬਿਨਾਂ ਜਿਹੜੇ ਕਿਸਾਨਾਂ ਨੇ ਘਰੋਂ ਲਾਪਤਾ ਹੋ ਕੇ ਆਪਣੀ ਜ਼ਿੰਦਗੀ ਸਮਾਪਤ ਕੀਤੀ ਅਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਲਾਵਾਰਸਾਂ ਵਜੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ
ਪਿਛਲੇ ਕਾਫ਼ੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਨ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰ ਕੇ ਬੇਲਗਾਮ ਮੰਡੀ (ਤੇਲ ਕੰਪਨੀਆਂ) ਦੇ ਹਵਾਲੇ ਕਰਨ ਦੇ ਨਤੀਜੇ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਆਇਆ ਹੈ।
ਬਠਿੰਡਾ ਜ਼ਿਲ੍ਹੇ ਦੇ ਪਿੰਡ ਜੱਸੀ ਪੌ ਵਾਲੀ ਦੇ ਕਿਸਾਨ ਵੱਲੋਂ 2 ਲੱਖ ਰੁਪਏ ਦਾ ਕਰਜ਼ਾ ਨਾ ਚੁਕਾ ਸਕਣ ਕਾਰਨ ਅਦਾਲਤ ਵੱਲੋਂ ਉਸ ਨੂੰ ਇੱਕ ਸਾਲ ਦੀ ਕੈਦ ਅਤੇ 4 ਲੱਖ ਰੁਪਏ ਅਦਾ ਕਰਨ ਦੇ ਹੁਕਮ ਨੇ ਪੰਜਾਬ ਦੇ ਕਿਸਾਨਾਂ ਦੀ ਭਾਰਤ ਨੂੰ ਦੇਣ, ਉਨ੍ਹਾਂ ਸਿਰ ਕਰਜ਼ੇ ਅਤੇ ਉਨ੍ਹਾਂ ਨੂੰ ਕਰਜ਼ਾ ਨਾ ਮੋੜ ਸਕਣ ਕਾਰਨ ਦਿੱਤੀ ਜਾਣ ਵਾਲੀ ਸਜ਼ਾ ਤੇ ਜੁਰਮਾਨੇ ਬਾਰੇ ਸਰਕਾਰ ਤੇ ਸਮਾਜ ਨੂੰ ਜਾਗਣ ਦਾ ਸੁਨੇਹਾ ਦਿੱਤਾ ਤਾਂ ਕਿ ਇਸ ਸਬੰਧੀ ਦੇਰ ਨਾ ਹੋ ਜਾਵੇ, ਤੇ ਨਤੀਜੇ ਵਜੋਂ ਭਾਰਤ ਦੇ ਲੋਕਾਂ ਨੂੰ ਇਸ ਦੀ ਨਾਮੋਸ਼ੀ ਅਤੇ ਸਜ਼ਾ ਭੁਗਤਣੀ ਪਵੇ।
ਪੰਜਾਬ ਯੂਨੀਵਰਸਿਟੀ ਵਿਚ ‘ਪੰਜਾਬ ਖੇਤੀਬਾੜੀ ਸੰਕਟ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਪੰਜਾਬ ਦੀ ਨਿਘਰਦੀ ਜਾ ਰਹੀ ਖੇਤੀਬਾੜੀ ਆਰਥਿਕਤਾ, ਕਿਸਾਨ-ਖੇਤ ਮਜ਼ਦੂਰ ਕਰਜੇ, ਪੌਣ-ਪਾਣੀ ਦੇ ਹੋ ਰਹੇ ਨੁਕਸਾਨ ਅਤੇ ਜ਼ਮੀਨ ਦੀ ਮਰ ਰਹੀ ਉਪਜਾਊ ਤਾਕਤ ਬਾਰੇ ਵਿਚਾਰਾਂ ਕੀਤੀਆਂ ਗਈਆਂ।
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਪੱਤਰਕਾਰ ਹਮੀਰ ਸਿੰਘ ਅਤੇ ਡਾ. ਗਿਆਨ ਸਿੰਘ ਨਾਲ ਕਿਸਾਨਾਂ ਦੇ ਮੁੱਦਿਆਂ ਅਤੇ ਕਰਜ਼ਿਆਂ ਦੇ ਸਬੰਧ 'ਚ ਗੱਲ ਕੀਤੀ।