ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਜਾਰੀ ਕੀਤੀ 12ਵੀਂ ਜਮਾਤ ਲਈ ਇਤਿਹਾਸ ਦੀ ਕਿਤਾਬ ਵਿੱਚੋ ਸਿੱਖ ਇਤਿਹਾਸ ਨੂੰ ਕੱਡਣ ਦਾ ਮਾਮਲਾ ਪੰਜਾਬ ਭਰ ਵਿੱਚ ਚਲ ਰਿਹਾ ਹੈ। ਇਸ ਸਬੰਧੀ ਸਿੱਖ ਸਿਆਸਤ ਵੱਲੋ ਡਾ. ਗੁਰਮੀਤ ਸਿੰਘ (ਮੁਖੀ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਮਹਿਕਮਾ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨਾਲ ਖਾਸ ਗਲਬਾਤ ਕੀਤੀ ਗਈ। ਇਹ ਗਲਬਾਤ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਝੀ ਕਰ ਰਹੇ ਹਾਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਵਲੋਂ ਕੀਤੀ ਗਈ। ੳੁਨ੍ਹਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦਾ ਮਹਾਨ ਕੋਸ਼ ਪੰਜਾਬੀ ਬੋਲੀ ਦੀ ਅਜ਼ੀਮ ਰਚਨਾ ਹੈ।
ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਐਤਵਾਰ 16 ਜੁਲਾਈ, 2017 ਨੂੰ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਮਰਹੂਮ ਡਾ. ਗੁਰਮੀਤ ਸਿੰਗ ਔਲਖ ਦੀ ਯਾਦ ਵਿਚ ਵੱਡਾ ਪੰਥਕ ਇਕੱਠ ਹੋਇਆ। ਜਿਸ ਵਿਚ ਲੰਬੇ ਸਮੇਂ ਤੋਂ ਖ਼ਾਲਿਸਤਾਨ ਦੀ ਅਜ਼ਾਦੀ ਲਈ ਸੰਘਰਸ਼ ਕਰਨ ਵਾਲੇ ਡਾ. ਗੁਰਮੀਤ ਸਿੰਘ ਔਲਖ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ।
ਸਿਖਾਂ ਦੇ ਆਜ਼ਾਦ ਮੁਲਕ ਲਈ ਅਰੰਭੇ ਸੰਘਰਸ਼ ਦੇ ਮੁਢਲੇ ਸੰਘਰਸ਼ਸ਼ੀਲ ਆਗੂ ਡਾ. ਗੁਰਮੀਤ ਸਿੰਘ ਔਲਖ ਜੀ ਪਿਛਲੇ ਦਿਨੀ ਆਪਣੀ ਸੰਸਾਰਕ ਯਾਤਰਾ ਪੂਰਨ ਕਰਦੇ ਹੋਏ ਅਕਾਲ ਪੁਰਖੁ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਊਨਾ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਨਾਲ ਸਿੱਖ ਪੰਥ ਨੂੰ ਕਦੇ ਵੀ ਨਾ ਪੂਰਨ ਹੋਣ ਵਾਲਾ ਘਾਟਾ ਪਿਆ ਹੈ।