Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Dr. Gurmeet Singh Sidhu

Dr. Gurmeet Singh Sidhu

ਮੌਲਿਕ ਚਿੰਤਨ ਦੇ ਖੇਤਰ ਵਿਚ ਆਪਣੀਆਂ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਉੱਘੇ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਦੇ ਲੇਖਾਂ ਦੀ ਕਿਤਾਬ 18 ਅਪਰੈਲ, 2019 ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ਕੀਤੀ ਗਈ। “ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ)” ਸਿਰਲੇਖ ਹੇਠ ਛਪੀ ਇਹ ਕਿਤਾਬ ਪ੍ਰਸਿੱਧ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਿਤ ਕੀਤੀ ਗਈ ਹੈ।
ਮਾਡਰਨ ਜੀਵਨ ਸ਼ੈਲੀ ਅਪਣਾਉਣ ਨਾਲ ਸਿੱਖਾਂ ਦੇ ਇਕ ਖਾਸ ਵਰਗ ਨੇ ਸਿੱਖ ਪਛਾਣ ਦੇ ਚਿੰਨ੍ਹਾਂ ਦਾ ਤਿਆਗ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿੱਖਾਂ ਵਿਚ ਪੈਦਾ ਹੋ ਰਿਹਾ ਇਹ ਰੁਝਾਨ ਇਸ ਕਰਕੇ ਹੋਰ ਗੰਭੀਰ ਬਣ ਜਾਂਦਾ ਹੈ ਕਿਉਂਕਿ ਇਹ ਵਰਗ ਆਪਣੇ ਆਪ ਨੂੰ ਸਿੱਖ ਸਿਧਾਂਤਾਂ ਮੁਤਾਬਕ ਸਹੀ ਸਿੱਧ ਕਰਨ ਦੀ ਵਕਾਲਤ ਵੀ ਕਰਦਾ ਹੈ। ਜਦੋਂ ਕਿ ਸਿੱਖਾਂ, ਖਾਸ ਕਰਕੇ ਨੌਜਵਾਨਾਂ ਵਿਚੋਂ ਜਿਹਨਾਂ ਨੇ ਆਪਣੇ ਕੇਸ ਕਟਵਾਏ ਹੋਏ ਹਨ ਉਹ ਜਿਆਦਾਤਰ ਫੈਸ਼ਨ ਜਾਂ ਵੇਖੋ-ਵੇਖੀ ਵਿਚ ਅਜਿਹਾ ਕਰਦੇ ਹਨ ਪ੍ਰੰਤੂ ਇਸ ਬਾਰੇ ਪੁੱਛਣ 'ਤੇ ਉਹ ਬਹਾਨੇ ਜਾਂ ਤੁੱਛ ਜਿਹੇ ਕਾਰਨ ਦੱਸਦੇ ਹਨ।
ਪੰਜਾਬ ਵਿਚ ਨਸ਼ਾ ਨਵਾਂ ਨਹੀਂ ਹੈ ਪਰ ਨਸ਼ੇ ਬਦਲ ਗਏ ਹਨ। ਸਮੇਂ ਦੇ ਬਦਲਾਅ ਨਾਲ ਨਸ਼ੇ ਦੀ ਵਰਤੋਂ ਕਰਨ ਵਾਲਾ ਵਰਗ ਅਤੇ ਇਨ੍ਹਾਂ ਦੇ ਤਸਕਰ ਵੀ ਬਦਲ ਗਏ ਹਨ। ਨਵੇਂ ਨਸ਼ੇ ਜਿੰਨੇ ਭਿਆਨਕ ਹਨ ਓਨਾ ਹੀ ਵੱਡਾ ਇਨ੍ਹਾਂ ਦਾ ਕਾਰੋਬਾਰ ਹੈ। ਪਰ ਇਕ ਗੱਲ ਸਮਝ ਤੋਂ ਬਾਹਰ ਹੈ ਕਿ ਆਰਥਿਕ ਤੌਰ 'ਤੇ ਕੰਗਾਲ ਹੁੰਦੇ ਜਾ ਰਹੇ ਪੰਜਾਬ ਵਿਚ ਇਕ ਪਾਸੇ ਕਿਸਾਨ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਖ਼ੁਦਕੁਸ਼ੀਆਂ ਕਰ ਰਹੇ ਹਨ ਤੇ ਦੂਸਰੇ ਪਾਸੇ ਪੰਜਾਬ ਦੇ ਨੌਜਵਾਨ ਮਹਿੰਗੇ ਨਸ਼ੇ (ਚਿੱਟੇ) ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਅਤੇ ਨਸ਼ੇ ਦੀ ਵਾਧੂ ਵਰਤੋਂ ਜਾਂ ਤੋਟ ਨਾਲ ਹੋ ਰਹੀਆਂ ਮੌਤਾਂ ਪੰਜਾਬ ਦੇ ਕਾਲੇ ਭਵਿੱਖ ਦੀ ਤਸਵੀਰ ਪੇਸ਼ ਕਰ ਰਹੀਆਂ ਹਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਅੱਜ 'ਸਿੱਖਿਆ ਅਤੇ ਰਾਸ਼ਟਰਵਾਦ' ਵਿਸ਼ੇ 'ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਸਿੱਖ ਚਿੰਤਕ ਭਾਈ ਅਜਮੇਰ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ (ਮੁਖੀ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਅਤੇ ਡਾ. ਸਿਕੰਦਰ ਸਿੰਘ (ਇੰਚਾਰਜ, ਪੰਜਾਬੀ ਵਿਭਾਗ, ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਮੁੱਖ ਬੁਲਾਰੇ ਦੇ ਤੌਰ 'ਤੇ ਸ਼ਾਮਿਲ ਹੋਏ।

ਪਟਿਆਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੋਇਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਸਹਿਯੋਗ ਨਾਲ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਇਕ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਇਹ ਵਿਚਾਰ ਚਰਚਾ 9 ਮਈ, […]

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਖੜੇ ਹੋਏ ਵਿਵਾਦ ਸਬੰਧੀ ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ਵਿਵਾਦਿਤ ਪੁਸਤਕ ਬਾਰੇ ਹੱਥ ਖੋਜ ਕਮੇਟੀ ਦਾ ਗਠਨ ਕਰਕੇ ਇੱਕ […]

ਚੰਡੀਗੜ੍ਹ: ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ਵਿਵਾਦਿਤ ਪੁਸਤਕ ਬਾਰੇ ਹੱਥ ਖੋਜ ਕਮੇਟੀ ਦਾ ਗਠਨ ਕਰਕੇ ਇੱਕ ਰਿਵਿਊ ਰਿਪੋਰਟ ਤਿਆਰ ਕਰਵਾਈ। ਇਸ ਸੰਬੰਧੀ ਰਿਪੋਰਟ ਦੀ ਕਾਪੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਸੋਂਪਣ ਉਪਰੰਤ ਪ੍ਰੈਸ ਕਾਨਫਰੰਸ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਜਾਰੀ ਕੀਤੀ 12ਵੀਂ ਜਮਾਤ ਲਈ ਇਤਿਹਾਸ ਦੀ ਕਿਤਾਬ ਵਿੱਚੋ ਸਿੱਖ ਇਤਿਹਾਸ ਨੂੰ ਕੱਡਣ ਦਾ ਮਾਮਲਾ ਪੰਜਾਬ ਭਰ ਵਿੱਚ ਚਲ ਰਿਹਾ ਹੈ। ਇਸ ਸਬੰਧੀ ਸਿੱਖ ਸਿਆਸਤ ਵੱਲੋ ਡਾ. ਗੁਰਮੀਤ ਸਿੰਘ (ਮੁਖੀ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਮਹਿਕਮਾ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨਾਲ ਖਾਸ ਗਲਬਾਤ ਕੀਤੀ ਗਈ। ਇਹ ਗਲਬਾਤ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਝੀ ਕਰ ਰਹੇ ਹਾਂ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਲਈ ਤਿਆਰੀ ਕੀਤੀ ਇਤਿਹਾਸ ਦੀ ਕਿਤਾਬ ਬਾਰੇ ਪੈਦਾ ਹੋਏ ਵਿਵਾਦ ਦੌਰਾਨ ਗੁਰਗਿਆਨ ਇੰਸਟੀਚਿਊਟ ਫਾਰ ਹਿਊਮਨ ਕਨਸਰਨਜ਼, ਪਟਿਆਲਾ ਵਲੋਂ ਅਗਲੇ ਦਿਨਾਂ ਵਿਚ ਇਸ ਕਿਤਾਬ ਵਿਚ ਕੀਤੀਆਂ ਗਈਆਂ ਗਲਤੀਆਂ ਅਤੇ ਬਦਲੇ ਗਏ ਪਾਠਕ੍ਰਮ ਸਬੰਧੀ ਇਕ ਵਿਸਥਾਰਤ ਰਿਪੋਰਟ ਪੰਜਾਬ ਦੇ ਲੋਕਾਂ ਸਾਹਮਣੇ ਰੱਖੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ […]

"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।