ਐਕਸ਼ਨ ਕਮੇਟੀ ਵੱਲੋਂ ਪੰਜਾਬ ਭਰ ਦੀਆਂ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ

ਐਕਸ਼ਨ ਕਮੇਟੀ ਵੱਲੋਂ ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ, 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਨ ਵਾਲੇ ਸ਼ਹੀਦ ਪਰਮਿੰਦਰ ਸਿੰਘ ਝੋਟੇ ਨੂੰ ਨਸ਼ਾ ਤਸਕਰਾਂ ਵੱਲੋਂ ਪੁਲਿਸ ਅਤੇ ਸਰਕਾਰ ਦੀ ਸ਼ਹਿ ’ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਪੰਜਾਬ ਵਿੱਚ ਨਸ਼ਿਆਂ ਤੇ ਪ੍ਰਵਾਸ ਦੇ ਮੁੱਦੇ ’ਤੇ 1 ਨਵੰਬਰ ਨੂੰ ਕਨਵੈਨਸ਼ਨ ਕਰੇਗਾ ਦਲ ਖ਼ਾਲਸਾ

ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਦੂਜੇ ਸੂਬਿਆਂ ਤੋਂ ਹੋ ਰਹੇ ਪ੍ਰਵਾਸ ਦੇ ਮੁੱਦੇ ’ਤੇ ਦਲ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਨਵੈਨਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ।
ਪਾਣੀ ਤੇ ਨਸ਼ਿਆਂ ’ਤੇ ਹੋ ਰਹੀ ਹੈ ਸਿਆਸਤ: ਡਾ. ਸਿਕੰਦਰ ਸਿੰਘ

ਡਾ. ਸਿਕੰਦਰ ਸਿੰਘ ਨੇ ਪੰਜਾਬ ਦੇ ਪਾਣੀ ਦੇ ਮਸਲੇ ਅਤੇ ਨਸ਼ਿਆਂ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਪੰਜਾਬ ਨੂੰ ਪਹਿਲਾਂ ਖਰਾਬ ਕਰਨ ਅਤੇ ਫਿਰ ਉਸ ਨੂੰ ਠੀਕ ਕਰਨ ਦੀਆਂ ਸਹੂਲਤਾਂ ਦੇਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ।
ਅਸੀਂ ਆਪਣੇ ਲਾਲ ਗੁਆ ਬੈਠੇ..!

ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ‘ਮੇਰਾ ਪਿੰਡ’ ਵਿਚਲਾ ਪਿੰਡ ਹੁਣ ਪੰਜਾਬ ਚੋਂ ਰੁਖ਼ਸਤ ਹੋ ਗਿਆ ਜਾਪਦਾ ਹੈ। ਜਦੋਂ ਅੱਜ ਦੇ ਪਿੰਡ ਦੇਖਦੇ ਹਾਂ ਤਾਂ ਸਿਵਿਆਂ ’ਤੇ ਭੀੜਾਂ ਅਤੇ ਸੱਥਾਂ ’ਚ ਪਸਰੀ ਸੁੰਨ ਨਜ਼ਰ ਪੈਂਦੀ ਹੈ। ਪੰਜਾਬ ਅੱਜ ਉਦਾਸ ਹੈ, ਪ੍ਰੇਸ਼ਾਨ ਹੈ ਅਤੇ ਬੇਚੈਨ ਵੀ ਹੈ।
ਅਸੀਂ ਆਪਣੇ ਲਾਲ ਗੁਆ ਬੈਠੇ..!

ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ‘ਮੇਰਾ ਪਿੰਡ’ ਵਿਚਲਾ ਪਿੰਡ ਹੁਣ ਪੰਜਾਬ ਚੋਂ ਰੁਖ਼ਸਤ ਹੋ ਗਿਆ ਜਾਪਦਾ ਹੈ। ਜਦੋਂ ਅੱਜ ਦੇ ਪਿੰਡ ਦੇਖਦੇ ਹਾਂ ਤਾਂ ਸਿਵਿਆਂ ’ਤੇ ਭੀੜਾਂ ਅਤੇ ਸੱਥਾਂ ’ਚ ਪਸਰੀ ਸੁੰਨ ਨਜ਼ਰ ਪੈਂਦੀ ਹੈ। ਪੰਜਾਬ ਅੱਜ ਉਦਾਸ ਹੈ, ਪ੍ਰੇਸ਼ਾਨ ਹੈ ਅਤੇ ਬੇਚੈਨ ਵੀ ਹੈ।
ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀਆਂ ਜ਼ਬਾਨੀ-ਕਲਾਮੀ ਕਾਰਵਾਈਆਂ ਜਾਰੀ

ਚੰਡੀਗੜ੍ਹ: ਨਸ਼ਿਆਂ ਨਾਲ ਬੀਤੇ ਦਿਨਾਂ ਦੌਰਾਨ ਹੋਈਆਂ ਲਗਾਤਾਰ ਮੌਤਾਂ ਤੋਂ ਬਾਅਦ ਕੁਝ ਹਰਕਤ ਵਿਚ ਆਈ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਭਾਵੇਂ ਜ਼ਮੀਨੀ ਪੱਧਰ ‘ਤੇ ਕੁਝ ਸਾਰਥਕ ਕੰਮ ਕਰਦੀਆਂ ਨਜ਼ਰ ਨਹੀਂ ਆ ਰਹੀਆਂ ਪਰ ਜ਼ਬਾਨੀ-ਕਲਾਮੀ ਪੰਜਾਬ ਸਰਕਾਰ ਕੁਝ ਕਦਮ ਚੁੱਕਦੀ ਜ਼ਰੂਰ ਨਜ਼ਰ ਆ ਰਹੀ ਹੈ। ਇਹਨਾਂ ਜ਼ਬਾਨੀ-ਕਲਾਮੀ ਕਾਰਵਾਈਆਂ ਦੀ ਲੜੀ ਵਿਚ ਇਕ ਹੋਰ ਕਦਮ ਜੋੜਦਿਆਂ ਪੰਜਾਬ ਦੇ […]
ਫਿਰੋਜ਼ਪੁਰ ਵਿਚ ਨਸ਼ੇ ਨਾਲ ਦੋ ਹੋਰ ਨੌਜਵਾਨਾਂ ਦੀ ਮੌਤ

ਫਿਰੋਜ਼ਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ ਤੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਫਿਰੋਜ਼ਪੁਰ ਦੇ ਕਸਬਾ ਮੁੱਦਕੀ ਵਿਚ ਸੁਖਦੇਵ ਸਿੰਘ (30) ਪੁੱਤਰ ਜੋਗਿੰਦਰ ਸਿੰਘ ਵਾਸੀ ਲੁਹਾਮ ਸੜਕ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਦੇ ਇਕ ਹੋਰ ਭਰਾ ਦੀ ਹਾਲਤ ਵੀ […]
ਪੰਚਾਇਤਾਂ ਨਸ਼ਾ ਵੰਡਣ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਮਤੇ ਪਾਉਣ: ਦਲ ਖਾਲਸਾ

ਦਲ ਖਾਲਸਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੇਨਤੀ ਕੀਤੀ ਕਿ ਉਹ ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਲਈ ਚੋਣਾਂ ਦੌਰਾਨ ਨਸ਼ਾ ਵੰਡਣ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੰਚਾਇਤ ਵਿੱਚ ਮਤੇ ਪਾਉਣ।
