ਦਿੱਲੀ ਗੁਰਦੁਆਰਾ ਚੋਣਾਂ ਦੇ ਸਬੰਧ 'ਚ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਾਥ ਦੇਣ।
ਪੰਜਾਬ ਦੇ ਮੌਜੂਦਾ ਹਾਕਮਾਂ 'ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ, ਦਲ ਖ਼ਾਲਸਾ ਨੇ ਕਿਹਾ ਕਿ ਅਕਾਲੀ ਰਾਜਨੀਤੀ ਦਾ ਬਾਦਲੀਕਰਨ ਹੋਣ ਨਾਲ ਸਿੱਖ ਧਾਰਮਿਕ ਸੰਸਥਾਵਾਂ ਦ ਘਾਣ ਹੋਇਆ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਚੋਣਾਂ ਮੌਕੇ ਪੰਥਕ ਮੁੱਦਿਆਂ ਦੇ ਹੱਕ ਵਿੱਚ ਡਟਵਾਂ ਸਟੈਂਡ ਲੈਣ ਵਾਲੇ ਅਤੇ ਪੰਥ ਤੋਂ ਭਗੌੜੇ ਹੋ ਚੁਕਿਆਂ ਵਿਚਾਲੇ ਨਿਤਾਰਾ ਕਰਨ ਦਾ ਦਿੱਲੀ ਦੇ ਸਿੱਖਾਂ ਕੋਲ ਸੁਨਿਹਰੀ ਮੌਕਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਇਕ ਬਿਆਨ ਜਾਰੀ ਕਰਕੇ ਸਿੱਖ ਸੰਗਤਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ 26 ਫਰਵਰੀ ਨੂੰ ਚੋਣਾਂ ਹੋ ਰਹੀਆਂ ਹਨ, ਵਿਚ ਆਪਣੇ ਵਲੋਂ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਕੀਤਾ ਹੈ।
ਅਖੰਡ ਕੀਰਤਨੀ ਜਥੇ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਬਾਦਲ ਦਲ ਨੂੰ ਛੱਡ ਕੇ ਹੋਰ ਕਿਸੇ ਵੀ ਪੰਥਕ ਪਾਰਟੀ ਦੇ ਚੰਗੇ ਕਿਰਦਾਰ ਵਾਲੇ ਗੁਰਸਿੱਖ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਲਿਖਤੀ ਬਿਆਨ ਵਿਚ ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਭਾਈ ਆਰ.ਪੀ. ਸਿੰਘ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖੀ ਭੇਸ 'ਚ ਲੁਕੇ ਆਰ.ਐਸ.ਐਸ. ਵਰਗੀਆਂ ਸਿੱਖ ਵਿਰੋਧੀ ਤਾਕਤਾਂ ਅਤੇ ਡੇਰਾ ਸਿਰਸਾ ਦੇ ਪਿੱਠੂਆਂ ਤੋਂ ਸੁਚੇਤ ਹੋ ਕੇ ਦਿੱਲੀ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਚੰਗੇ ਕਿਰਦਾਰ ਵਾਲੇ ਤੇ ਗੁਰਸਿੱਖ ਉਮੀਦਵਾਰਾਂ ਨੂੰ ਵੋਟਾਂ ਪਾਉਣ। ਉਨ੍ਹਾਂ ਆਖਿਆ ਕਿ ਗੁਰਦੁਆਰਾ ਚੋਣਾਂ 'ਚ ਸ਼ਰਾਬ ਅਤੇ ਪੈਸੇ ਵੰਡਣ ਵਾਲਿਆਂ ਨੂੰ ਵੀ ਨਕਾਰਿਆ ਜਾਵੇ ਅਤੇ ਗੁਰਦੁਆਰਾ ਪ੍ਰਬੰਧ ਸਾਫ਼-ਸੁਥਰੇ ਤੇ ਗੁਰਸਿੱਖੀ ਨੂੰ ਸਮਰਪਿਤ ਸਿੱਖਾਂ ਦੇ ਹਵਾਲੇ ਹੀ ਕੀਤੇ ਜਾਣ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਚਾਰ ਸਾਲ ਬਾਅਦ ਹੁੰਦੀ ਹੈ। ਦਿੱਲੀ ਕਮੇਟੀ ਦੇ ਮੈਂਬਰਾਂ ਦੀ ਕੁੱਲ ਗਿਣਤੀ 55 ਹੈ। ਇਨ੍ਹਾਂ ਵਿੱਚ 46 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ, ਜਦਕਿ 9 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸ਼ੁੱਕਰਵਾਰ 17 ਫਰਵਰੀ ਨੂੰ ਇਤਿਹਾਸਕ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਇਕੱਤਰਤਾ ਹੋਈ। ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਵੋਟਾਂ ਖ਼ਾਤਰ ਡੇਰਾ ਸਿਰਸਾ ਜਾਣ ਵਾਲੇ ਸਿੱਖ ਆਗੂਆਂ ਖ਼ਿਲਾਫ਼ "ਪੜਤਾਲ" ਲਈ ਬਣੀ ਕਮੇਟੀ ਨੂੰ ਰਿਪੋਰਟ ਸੌਂਪਣ ਲਈ 7 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬਡੂੰਗਰ ਨੇ ਇਹ ਵੀ ਦੱਸਿਆ ਕਿ ਕਮੇਟੀ ਦੀਆਂ ਵੱਖ-ਵੱਖ ਤਿੰਨ ਪ੍ਰਿੰਟਿੰਗ ਪ੍ਰੈੱਸਾਂ ਨੂੰ ਇਕੱਠਾ ਕਰਨ ਲਈ ਸਬ-ਕਮੇਟੀ ਰਾਹੀਂ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ 2017 ਨੂੰ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖ ਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਜਿਸ ਵਿੱਚ ਧਰਮ ਪ੍ਰਚਾਰ ਨੂੰ ਪਹਿਲ ਦੇਣ, ਪਤਿਤਪੁਣੇ ਨੂੰ ਠੱਲ੍ਹ ਪਾਉਣ, ਬਾਦਲ ਦਲ ਵਲੋਂ ਬੰਦ ਕੀਤੀਆਂ ਵਿਦਿਅਕ ਸੰਸਥਾਵਾਂ ਨੂੰ ਮੁੜ ਸ਼ੁਰੂ ਕਰਨ ਅਤੇ ਇੱਕ ਸਿੱਖ ਯੂਨੀਵਰਸਿਟੀ ਸਥਾਪਤ ਕਰਨ ਵਰਗੇ ਵਾਅਦੇ ਕੀਤੇ ਗਏ ਹਨ।
4 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਬਾਦਲ ਦਲ ਦੇ ਆਗੂਆਂ ਵੱਲੋਂ ਡੇਰਾ ਸਿਰਸਾ ਤੋਂ ਸਿਆਸੀ ਹਮਾਇਤ ਲੈਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਤਿੰਨ ਮੈਂਬਰੀ ਪੜਤਾਲੀਆ ਕਮੇਟੀ ਦੀ ਮਿਆਦ ਸੋਮਵਾਰ (13 ਫਰਵਰੀ) ਨੂੰ ਜਾਂਚ ਦੇ ਬਗੈਰ ਹੀ ਬਿਨਾ ਕਿਸੇ ਸਿੱਟੇ ’ਤੇ ਅੱਪੜਿਆਂ ਖਤਮ ਹੋ ਗਈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਆਗੂਆਂ ਤੋਂ ਪੰਜਾਬ ਪੁਲਿਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਵਾਪਸ ਮੰਗਵਾ ਲਏ ਹਨ। ਪੰਜਾਬ ਪੁਲਿਸ ਦੀ ਇਹ ਸੁਰੱਖਿਆ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਕਾਰਜਕਾਰੀ ਮੈਂਬਰ ਅਵਤਾਰ ਸਿੰਘ ਹਿਤ ਨੂੰ ਦਿੱਤੀ ਹੋਈ ਸੀ।
26 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ 5 ਜੱਥੇਬੰਦੀਆਂ ਨੂੰ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ, ਹਾਲਾਂਕਿ ਕੁਝ ਜੱਥੇਬੰਦੀਆਂ ਦੇ ਰਾਖਵੇਂ ਚੋਣ ਨਿਸ਼ਾਨ ਦਾ ਮਸਲਾ ਆਖਿਰੀ ਸਮੇਂ ਅਦਾਲਤ ਦੀ ਦਖਲਅੰਦਾਜ਼ੀ ਤੋਂ ਬਾਅਦ ਹੀ ਹੱਲ ਹੋ ਸਕਿਆ। ਦਰਅਸਲ ਦਿੱਲੀ ਗੁਰਦੁਆਰਾ ਚੋਣ ਵਿਭਾਗ ਵੱਲੋਂ ਸਿਰਫ ਰਜਿਸਟਰਡ ਧਾਰਮਿਕ ਜਥੇਬੰਦੀਆਂ ਨੂੰ ਹੀ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਜਾਂਦੇ ਹਨ ਜਦਕਿ ਬਾਕੀ ਆਜ਼ਾਦ ਉਮੀਦਵਾਰਾਂ ਵਾਸਤੇ ਵੱਖ-ਵੱਖ ਚੋਣ ਨਿਸ਼ਾਨਾਂ ਦੀ ਵੱਖਰੀ ਸੂਚੀ ਹੁੰਦੀ ਹੈ।
« Previous Page — Next Page »