ਬਾਦਲ ਦਲ ਨੇ 6 ‘ਬਾਗੀਆਂ’ ਨੂੰ ਪਾਰਟੀ ‘ਚੋਂ ਕੱਢਿਆ, ਦਿੱਲੀ ਗੁਰਦੁਆਰਾ ਚੋਣਾਂ ਲਈ ਕੀਤੀ ਤਿਆਰੀ

ਬਾਦਲ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਲਈ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਵੋਟਾਂ ਪਾ ਕੇ ਬਾਦਲ-ਭਾਜਪਾ ਸਰਕਾਰ ਦੀਆਂ “ਵਿਕਾਸ ਪੱਖੀ ਨੀਤੀਆਂ” ਉੱਤੇ ਮੋਹਰ ਲਾਈ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਤਿੰਨ ਘੰਟੇ ਚੱਲੀ ਮੀਟਿੰਗ ਬਾਰੇ ਪਾਰਟੀ ਦੇ ਬੁਲਾਰੇ ਤੇ ਜਨਰਲ ਸਕੱਤਰ ਹਰਚਰਨ ਬੈਂਸ ਨੇ ਦੱਸਿਆ ਕਿ ਮੀਟਿੰਗ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੋਣਾਂ ਲਈ ਰਣਨੀਤੀ ਘੜ ਲਈ ਗਈ ਹੈ।

ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਆਗੂਆਂ ਦੇ ਬਾਈਕਾਟ ਦਾ ਸੱਦਾ ਦੇਣ ਤੋਂ ਭੱਜੇ ਗਿਆਨੀ ਗੁਰਬਚਨ ਸਿੰਘ

ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਵਲੋਂ ਬਾਦਲ ਦਲ ਨੂੰ ਹਮਾਇਤ ਦੇਣ ਦੇ ਮਾਮਲੇ ਦੀ ਜਾਂਚ ਕਰਵਾਏ ਜਾਣ ਦੇ ਆਦੇਸ਼ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਇਹ ਸੱਦਾ ਦੇਣ ਤੋਂ ਟਾਲਾ ਵੱਟ ਰਹੇ ਹਨ ਕਿ ਦਿੱਲੀ ਕਮੇਟੀ ਚੋਣਾਂ ਮੌਕੇ ਅਜਿਹੇ ਸਿਆਸੀ ਆਗੂਆਂ ਦਾ ਬਾਈਕਾਟ ਕੀਤਾ ਜਾਵੇ।

ਦਿੱਲੀ ਕਮੇਟੀ ਦੇ ਆਗੂਆਂ ਅਤੇ ਸਲਾਬਤਪੁਰਾ ਡੇਰੇ ਦੇ ਮੁੱਖ ਪ੍ਰਬੰਧਕ ਨੂੰ ਬਾਦਲ ਸਰਕਾਰ ਵਲੋਂ ਜਿਪਸੀਆਂ

ਸਰਕਾਰੀ ਸੂਚਨਾ ਅਨੁਸਾਰ ਪੰਜਾਬ ਪੁਲਿਸ ਨੇ ਡੇਰਾ ਸਿਰਸਾ ਦੇ ਸਲਾਬਤਪੁਰਾ ਡੇਰਾ ਦੇ ਮੁੱਖ ਪ੍ਰਬੰਧਕ ਜ਼ੋਰਾ ਸਿੰਘ ਨੂੰ ਜਿਪਸੀ (ਪੀ.ਬੀ 12 ਡੀ 0052) ਦਿੱਤੀ ਹੋਈ ਹੈ ਅਤੇ ਉਸ ਦਾ ਪ੍ਰਤੀ ਮਹੀਨਾ 290 ਲੀਟਰ ਤੇਲ ਵੀ ਤੈਅ ਕੀਤਾ ਹੋਇਆ ਹੈ। ਇਸੇ ਤਰ੍ਹਾਂ ਗੁਰਬਚਨ ਸਿੰਘ ਡੇਰਾ ਬੱਦੋ ਅਤੇ ਬਾਬਾ ਨਿਰਮਲ ਦਾਸ ਜੌੜੇ ਵਾਲਾ ਨੂੰ ਵੀ ਜਿਪਸੀ ਅਲਾਟ ਕੀਤੀ ਗਈ ਅਤੇ ਪ੍ਰਤੀ ਜਿਪਸੀ 290 ਲੀਟਰ ਤੇਲ ਅਲਾਟ ਕੀਤਾ ਗਿਆ।

ਬਾਦਲ-ਡੇਰਾ ਸਿਰਸਾ ਭਾਈਵਾਲੀ: ਛੋਟੇ ਪੱਧਰ ਦੇ ਆਗੂ ਆਪਣੇ ਆਕਾਵਾਂ ਖਿਲਾਫ ਕਿਵੇਂ ਕਰਨਗੇ ਜਾਂਚ?: ਦਲ ਖ਼ਾਲਸਾ

ਦਲ ਖ਼ਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੂੰ ਪੁੱਛਿਆ ਹੈ ਕਿ ਕੀ ਹੁਣ ਅਕਾਲੀ ਦਲ ਦੇ ਹੇਠਲੇ ਪੱਧਰ ਦੇ ਆਗੂ ਆਪਣੇ ਹੀ ਉੱਚ ਆਗੂਆਂ ਦੇ ਗੈਰ ਸਿਧਾਂਤਕ ਕਾਰਨਾਮਿਆਂ ਦੀ ਜਾਂਚ ਕਰਨਗੇ?

ਦਿੱਲੀ ਗੁਰਦੁਆਰਾ ਚੋਣਾਂ: ਡੇਰਾਵਾਦ ਤੇ ਬੇਅਦਬੀ ਬਣਨਗੇ ਮੁੱਖ ਮੁੱਦੇ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਣੇ ਮਾਹੌਲ ਦਾ ਅਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ 26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਉੱਤੇ ਵੀ ਦਿਖਾਈ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਡੇਰਾ ਸਿਰਸਾ ਤੋਂ ਪੰਜਾਬ ਵਿੱਚ ਲਿਆ ਸਮਰਥਨ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਵੱਡਾ ਮੁੱਦਾ ਬਣਨ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ ਤਿਕੋਣੀ ਟੱਕਰ ਦੇ ਆਸਾਰ ਹਨ।

ਬਾਦਲ ਦਲ ਨੇ ਦਿੱਲੀ ਕਮੇਟੀ ਚੋਣਾਂ ਲਈ ਆਪਣੀ ਤੀਸਰੀ ਅਤੇ ਆਖਰੀ ਸੂਚੀ ਜਾਰੀ ਕੀਤੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਬਾਦਲ ਦਲ ਨੇ ਅੱਜ 9 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ। ਪਹਿਲੀ ਸੂਚੀ ਵਿਚ 26 ਅਤੇ ਦੂਜੀ ਸੂਚੀ ਵਿਚ 11 ਨਾਂ ਪਾਰਟੀ ਪਹਿਲੇ ਹੀ ਜਾਰੀ ਕਰ ਚੁੱਕੀ ਹੈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਤੀਜੀ ਸੂਚੀ ’ਚ 3 ਮੌਜੂਦਾ ਕਮੇਟੀ ਮੈਂਬਰਾਂ ਨੂੰ ਟਿਕਟ ਪ੍ਰਾਪਤ ਹੋਈ ਹੈ।

ਡੇਰਾ ਸਿਰਸਾ ਵਲੋਂ ਬਾਦਲ ਦਲ ਨੂੰ ਹਮਾਇਤ ਦਾ ਮਾਮਲਾ; ਸ਼੍ਰੋਮਣੀ ਕਮੇਟੀ ਦੀ 3 ਮੈਂਬਰੀ ਕਮੇਟੀ ਕਰੇਗੀ “ਜਾਂਚ”

ਵਿਧਾਨ ਸਭਾ ਚੋਣਾਂ ਮੌਕੇ ਸਿੱਖ ਪੰਥ ਵਿਰੋਧੀ ਡੇਰਾ ਸਿਰਸਾ ਵਲੋਂ ਬਾਦਲ ਦਲ ਦੀ ਕੀਤੀ ਹਮਾਇਤ ਦੇ ਮਾਮਲੇ ਦੀ ਜਾਂਚ ਕਰਨ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਤਿੰਨ ਅਹੁਦੇਦਾਰ ਹੁਣ ‘ਈਦ ਤੋਂ ਬਾਅਦ ਤੰਬਾ ਫੂਕਣ’ ਵਾਲੀ ਰਸਮ ਨਿਭਾਉਣਗੇ।

ਦਿੱਲੀ ਕਮੇਟੀ ਚੋਣਾਂ ਲਈ ਬਾਦਲ ਦਲ ਨੇ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਵਿਚ ਕਮੇਟੀ ਦੇ ਮੌਜੂਦਾ ਪੰਜੇ ਅਹੁਦੇਦਾਰਾਂ ਸਣੇ 18 ਮੌਜੂਦਾ ਕਮੇਟੀ ਮੈਂਬਰਾਂ ਦੇ ਨਾਂ ਸ਼ਾਮਿਲ ਹਨ।

ਵੋਟਾਂ ਪੈਣ ਦਾ ਸਮਾਂ ਖਤਮ ਹੁੰਦੇ ਹੀ ਜੀ.ਕੇ. ਨੇ ਡੇਰਾ ਸਿਰਸਾ ਮੁੱਖੀ ਨੂੰ ਢਕੋਸਲੇਬਾਜ਼ ਅਖੌਤੀ ਸਾਧ ਦੱਸਿਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅਖ਼ੌਤੀ ਡੇਰੇਦਾਰਾਂ ਦੇ ਖਿਲਾਫ਼ ਜੋ “ਸਟੈਂਡ” ਉਨ੍ਹਾਂ ਦਾ ਪਹਿਲਾਂ ਸੀ ਅੱਜ ਵੀ ਉਹੀ ਹੈ। ਪ੍ਰੈਸ ਬਿਆਨ ‘ਚ ਅੱਗੇ ਕਿਹਾ ਗਿਆ ਕਿ ਸਿੱਖ ਵਿਰੋਧੀ ਵਿਵਾਦਤ ਡੇਰਾ ਸਿਰਸਾ ਵਲੋਂ ਬਾਦਲ ਦਲ ਨੂੰ ਪੰਜਾਬ ਵਿਧਾਨ ਸਭਾ ਚੋਣਾਂ ’ਚ ਹਮਾਇਤ ਕਰਨ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਦਿੱਲੀ ਕਮੇਟੀ ਇਹ ਮਹਿਸੂਸ ਕਰਦੀ ਹੈ ਕਿ ਸਿੱਖ ਵਿਰੋਧੀ ਤਾਕਤਾਂ ਨੂੰ ਪਨਾਹ ਦੇਣ ਪਿੱਛੇ ਡੇਰੇ ਦੀ ਵੱਡੀ ਭੂਮਿਕਾ ਰਹੀ ਹੈ।