ਦਲ ਖਾਲਸਾ ਨੇ ਸਿਰਸਾ ਡੇਰੇ ਦੇ ਮੁਖੀ ਦੀ 25 ਅਗਸਤ ਨੂੰ ਪੰਚਕੂਲਾ ਕੋਰਟ ਵਲੋਂ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਕਿਸੇ ਸੰਭਾਵਿਤ ਹਿੰਸਾ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਆਪਣੀ ਹਿਫਾਜ਼ਤ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।
ਵੋਟਾਂ ਖਾਤਰ ਡੇਰਾ ਸਿਰਸਾ ਤੋਂ ਹਮਾਇਤ ਮੰਗਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਜਾਂਚ ਕਰ ਰਹੀ ਤਿੰਨ ਮੈਂਬਰੀ ਕਮੇਟੀ ਨੇ ਕੱਲ੍ਹ (ਮੰਗਲਵਾਰ) ਗਿਆਨੀ ਗੁਰਬਚਨ ਸਿੰਘ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ’ਚ ਵੱਖ-ਵੱਖ ਸਿਆਸੀ ਦਲਾਂ ਦੇ ਲਗਭਗ 4 ਦਰਜਨ ਸਿੱਖ ਆਗੂਆਂ ਨੂੰ ਹੁਕਮਨਾਮੇ ਦੀ ਉਲੰਘਣਾ ਦਾ ਦੋਸ਼ੀ ਦੱਸਿਆ ਗਿਆ ਹੈ। ਗਿਆਨੀ ਗੁਰਬਚਨ ਸਿੰਘ ਨੇ ਇਹ ਜਾਂਚ ਰਿਪੋਰਟ ਲੈਣ ਮਗਰੋਂ ਕਿਹਾ ਕਿ ਹੋਲੇ ਮਹੱਲੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ’ਤੇ ਵਿਚਾਰ ਕੀਤਾ ਜਾਵੇਗਾ।
ਦਲ ਖ਼ਾਲਸਾ ਦਾ ਮੰਨਣਾ ਹੈ ਕਿ ਅਖੌਤੀ ਡੇਰਾ ਸਿਰਸਾ ਨਾਲ ਹੱਥ ਮਿਲਾਉਣ ਦੇ ਨਾਲ ਅਕਾਲੀ ਦਲ ਬਾਦਲ ਦਾ ਪਤਨ 4 ਫਰਵਰੀ ਨੂੰ ਨਿਸ਼ਚਿਤ ਹੈ। ਜਥੇਬੰਦੀ ਨੇ ਕਿਹਾ ਕਿ 11 ਮਾਰਚ ਤੋਂ ਬਾਅਦ ਪੰਜਾਬ ਦਾ ਚਿਹਰਾ ਕੋਈ ਵੀ ਬਣੇ, ਸਿੱਖ ਕੌਮ ਸਿਰਸਾ ਡੇਰੇ ਨੂੰ ਪੰਜਾਬ ਦੀ ਧਰਤੀ 'ਤੇ 'ਗੁਰਮਤਿ ਵਿਰੋਧੀ ਕੋਈ ਵੀ ਸਤਿਸੰਗ ਜਾਂ ਸਮਾਗਮ' ਕਰਨ ਦੀ ਇਜ਼ਾਜਤ ਨਹੀਂ ਦੇਵੇਗੀ।
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਚੋਣਾਂ ਲਈ ਹਮਾਇਤ ਮੰਗਣ ਵਾਲੇ ਸਿੱਖ ਸਿਆਸਤਦਾਨਾਂ ਖ਼ਿਲਾਫ਼ ਅਕਾਲ ਤਖ਼ਤ ਤੋਂ ਫਿਲਹਾਲ ਕਾਰਵਾਈ ਹੋਣ ਦੇ ਆਸਾਰ ਨਹੀਂ ਹਨ। ਅਕਾਲ ਤਖ਼ਤ ਵੱਲੋਂ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਮਈ 2002 ਵਿੱਚ ਇੱਕ ਹੁਕਮਨਾਮਾ ਜਾਰੀ ਕਰ ਕੇ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਸਿੱਖ ਆਗੂਆਂ ਦਾ ਡੇਰਾ ਸਿਰਸਾ ਦੇ ਮੁਖੀ ਕੋਲ ਜਾਣਾ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਹੈ।
ਭਾਰਤੀ ਫਿਲਮ ਸੈਂਸਰ ਬੋਰਡ ਨੇ ਵਿਵਾਦਤ ਸੌਦਾ ਸਾਧ ਸਿਰਸਾ ਜੋ ਕਿ ਸੀਬੀਆਈ ਅਦਾਲਤ ‘ਚ ਵੱਖ-ਵੱਖ ਸੰਗੀਨ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਦੀ ਫਿਲਮ “ਪ੍ਰਮਾਤਮਾ ਦਾ ਦੂਤ” ਨੂੰ ਪਾਸ ਕਰ ਦਿੱਤਾ ਹੈ। ਇਹ ਫਿਲਮ 16 ਜਨਵਰੀ ਨੂੰ ਰਿਲੀਜ਼ ਕੀਤੀ ਜਾਣੀ ਹੈ।
ਭਾਰਤੀ ਫਿਲਮ ਸੈਂਸਰ ਬੋਰਡ ਨੇ ਵਿਵਾਦਤ ਸੌਦਾ ਸਾਧ ਸਿਰਸਾ ਜੋ ਕਿ ਸੀਬੀਆਈ ਅਦਾਲਤ ‘ਚ ਵੱਖ-ਵੱਖ ਸੰਗੀਨ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਦੀ ਫਿਲਮ “ਪ੍ਰਮਾਤਮਾ ਦਾ ਦੂਤ” ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਸੈਨਸਰ ਬੋਰਡ ਨੇ ਫਿਲਮ ਦੇ ਹੀਰੋ ਸੌਦਾ ਸਾਧ ਨੂੰ ਫਿਲਮ ਵਿੱਚ ਰੱਬ ਵਜੋਂ ਫਿਲਮਾਉਣ ‘ਤੇ ਇਤਰਾਜ਼ ਕਰਦਿਆਂ ਫਿਲਮ ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਸਿੱਖ ਹਿੱਤਾਂ ਲਈ ਸਰਗਰਮੀ ਨਾਲ ਕੰਮ ਕਰਨ ਵਾਲੀ ਪਾਰਟੀ ਦਲ ਖਾਲਸਾ ਨੇ ਸੀਬੀਆਈ ਕੇਸਾਂ ਦਾ ਸਾਹਮਣਾ ਕਰ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਫਿਲਮ “ਪ੍ਰਮਾਤਮਾ ਦਾ ਦੂਤ” ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਅੱਜ ਸ਼ੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਕਿਹਾ ਹੈ ਕਿ ਸਰਸੇ ਦਾ ਸੌਦਾ ਸਾਧ ਵਲੋਂ ਬਣਾਈ ਜਾ ਰਹੀ ਫਿਲਮ ‘ਚ ਫਿਲਮ ਨਿਰਮਾਤਾ ਨੂੰ ਗੁਰਬਾਣੀ ਜਾਂ ਗੁਰੂ ਮਰਿਆਦਾ ਜਾਂ ਸਿੱਖ ਧਰਮ ਨਾਲ ਸਬੰਧਿਤ ਕਿਸੇ ਵੀ ਤੱਥ ਜਾਂ ਪ੍ਰਤੀਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਵਿਰੁੱਧ 2007 ਵਿੱਚ ਦਰਜ਼ ਹੋਇਆ ਸਲਬਾਤਪੁਰਾ ਕੇਸ ਅੱਜ ਬਠਿੰਡਾ ਦੀ ਇੱਕ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।ਇਹ ਕੇਸ ਬਠਿੰਡਾ ਦੇ ਰਹਿਣ ਵਾਲੇ ਰਜਿੰਦਰ ਸਿੰਘ ਸਿੱਧੂ ਵੱਲੋਂ ਸੌਦਾ ਸਾਧ ਵੱਲੋਂ 2007 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਕਰਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਰਜ਼ ਕਰਵਾਇਆ ਗਿਆ ਸੀ।
ਕਾਂਗਰਸ ਨੇ ਅੱਜ ਪੰਜਾਬ ਦੇ ਦੋ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਨੇ ਪਟਿਆਲਾ (ਸ਼ਹਿਰੀ) ਹਲਕੇ ਲਈ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਤੇ ਤਲਵੰਡੀ ਸਾਬੋ ਹਲਕੇ ਲਈ ਸਾਬਕਾ ਵਿਧਾਇਕ ਅਤੇ ਸੌਦਾ ਸਾਧ ਸਿਰਸਾ ਦੇ ਕਰੀਬੀ ਰਿਸ਼ਤੇਦਾਰ ਹਰਮਿੰਦਰ ਸਿੰਘ ਜੱਸੀ ਨੂੰ ਉਮੀਦਵਾਰ ਬਣਾਇਆ ਹੈ।
Next Page »