ਭਾਰਤੀ ਫਿਲਮ ਸੈਂਸਰ ਬੋਰਡ ਨੇ ਵਿਵਾਦਤ ਸੌਦਾ ਸਾਧ ਸਿਰਸਾ ਜੋ ਕਿ ਸੀਬੀਆਈ ਅਦਾਲਤ ‘ਚ ਵੱਖ-ਵੱਖ ਸੰਗੀਨ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਦੀ ਫਿਲਮ “ਪ੍ਰਮਾਤਮਾ ਦਾ ਦੂਤ” ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਸੈਨਸਰ ਬੋਰਡ ਨੇ ਫਿਲਮ ਦੇ ਹੀਰੋ ਸੌਦਾ ਸਾਧ ਨੂੰ ਫਿਲਮ ਵਿੱਚ ਰੱਬ ਵਜੋਂ ਫਿਲਮਾਉਣ ‘ਤੇ ਇਤਰਾਜ਼ ਕਰਦਿਆਂ ਫਿਲਮ ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।