ਬਠਿੰਡਾ (12 ਸਤੰਬਰ 2013) :ਕਥਾਵਾਚਕ ਕੁਲਦੀਪ ਸਿੰਘ ਸਖਤ 'ਤੇ ਡੇਰਾ ਪ੍ਰੇਮੀ ਵੱਲੋਂ ਕੀਤੀ ਗਈ ਸ਼ਿਕਾਇਤ ਤੇ ਪ੍ਰੇਮੀਆਂ ਦੀਆਂ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਧਾਰਾ 295-ਏ ਤਹਿਤ ਦਰਜ਼ ਪਰਚੇ ਦੇ ਮਾਮਲੇ ਦਾ ਸਰਕਾਰ ਵੱਲੋਂ ਕੋਈ ਹੱਲ ਨਾ ਕੱਢਣ ਕਰਕੇ ਦਿਨੋ ਦਿਨ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ।
ਬਠਿੰਡਾ (4 ਸਤੰਬਰ 2013):- ਭਾਈ ਕੁਲਦੀਪ ਸਿੰਘ ਕਥਾ ਵਾਚਕ ਨੂੰ ਗੁਰਮਤਿ ਦੀ ਗੁਰਦਆਰਾ ਸਾਹਿਬ ਵਿੱਚ ਕਥਾ ਕਰਨ ਤੇ ਇੱਕ ਪ੍ਰੇਮੀ ਦੀ ਸ਼ਿਕਾਇਤ ਤੇ ਧਾਰਮਿਕ ਭਾਵਨਾਵਾਂ ਭੜਕਾਉਣੇ ਦੀ ਧਾਰਾ ਤਹਿਤ ਪਰਚਾ ਦਰਜ਼ ਕਰਕੇ ਜੇਲ ਵਿਚ ਸੁੱਟ ਦੇਣਾ, ਇਹ ਸਿੱਧ ਕਰਦਾ ਹੈ ਕਿ ਪੰਥਕ ਅਖਵਾਉਣ ਵਾਲੀ ਸਰਕਾਰ ਦਾ ਮੁੱਖੀ ਪ੍ਰਕਾਸ਼ ਸਿੰਘ ਬਾਦਲ ,ਸੌਦਾ ਸਾਧ ਦਾ ਹੱਥ ਠੋਕਾ ਬਣ ਕੇ ਰਹਿ ਗਿਆ ਹੈ।
ਬਠਿੰਡਾ, 2 ਸਤੰਬਰ (ਅਨਿਲ ਵਰਮਾ): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਬਾਬਾ ਫਰੀਦ ਨਗਰ ਦੀ ਗਲੀ ਨੰ:4 ਵਿੱਚ ਸਥਿਤ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿੱਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਦੇਹਧਾਰੀ ਡੇਰਾਵਾਦ ਤੋਂ ਦੂਰ ਹੋਕੇ ਸਿੱਖ ਧਰਮ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਹੋਕੇ ਸਿੱਖੀ ਦੇ ਲੜ ਲੱਗਣ ਲਈ ਪ੍ਰੇਰਿਤ ਕਰਨ ਵਾਲੇ ਕਥਾਵਾਚਕ ਕੁਲਦੀਪ ਸਿੰਘ ਸਖਤ ਨੂੰ ਆਖਰਕਾਰ ਥਾਣਾ ਥਰਮਲ ਪੁਲਿਸ ਨੇ ਧਾਰਾ 295 ਏ ਤਹਿਤ ਪਰਚਾ ਦਰਜ ਕਰ ...
ਅੰਬਾਲਾ (9 ਸਤੰਬਰ, 2010): ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਸਾਧਵੀਆਂ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅੰਬਾਲਾ ਸਥਿਤ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਏ.ਐਸ. ਨਾਰੰਗ ਦੀ ਅਦਾਲਤ ਵਿੱਚ ਪੇਸ਼ ਹੋਇਆ ਜਿਥੇ ਇਸ ਮਾਮਲੇ ਦੀ ਮੁੱਖ ਗਵਾਹ ਪੀੜਤ ਸਾਧਵੀ ਨੇ ਆਪਣੀ ਗਵਾਹੀ ਦਰਜ ਕਰਾਈ।
ਤਲਵੰਡੀ ਸਾਬੋ (22 ਅਗਸਤ, 2010): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਆਗੂ ਸ. ਦਰਸ਼ਨ ਸਿੰਘ ਜਗ੍ਹਾ ਰਾਮ ਤੀਰਥ ਅਤੇ ਬਾਬ ਹਰਦੀਪ ਸਿੰਘ ਮਹਿਰਾਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਪੰਜਾਬ ਵਿਚਲੇ ਡੇਰਿਆਂ ਦੀ ਮੁਕੰਮਲ ਤਾਲਾਬੰਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਸਿੱਖ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਮੋਰਚੇ ਤਹਿਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਡੇਰਾ ਸਲਾਬਤਪੁਰਾ ਵੱਲ ਜਾ ਰਹੇ 75ਵੇਂ ਸ਼ਹੀਦੀ ਜਥੇ ਨੂੰ ਪੁਲੀਸ ਨੇ ਦਰਸ਼ਨੀ ਡਿਊਢੀ ਤੋਂ ਹੀ ਗ੍ਰਿਫਤਾਰ ਕਰ ਲਿਆ।
ਬਰਨਾਲਾ (18 ਜੁਲਾਈ, 2010): ਬੀਤੇ ਦਿਨ ਦੇਰ ਰਾਤ ਹਾਸਿਲ ਹੋਈ ਜਾਣਕਾਰੀ ਅਨੁਸਾਰ ਪਿੰਡ ਠੀਕਰੀਵਾਲਾ ਤੋਂ ਡੇਰਾ ਸੌਦਾ ਸਾਧ ਦੇ ਪੈਰੋਕਾਰਾਂ ਦੀਆਂ ਗਤੀਵਿਧੀਆਂ ਦਾ ਵਿਰੋਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਅੱਠ ਸਿੱਖਾਂ ਉੱਪਰ ਪੁਲਿਸ ਵੱਲੋਂ ਅਸਲਾ ਕਾਨੂੰਨ ਦੀ ਧਾਰਾ 25 ਸਮੇਤ, ਭਾਰਤੀ ਦੰਡਾਵਲੀ ਦੀਆਂ ਧਾਰਵਾਂ 353, 189, 148 ਅਤੇ 149 ਤਹਿਤ ਮੁਕਦਮਾ ਦਰਜ ਕਰ ਦਿੱਤਾ ਹੈ
ਅੰਮ੍ਰਿਤਸਰ (13 ਜੂਨ, 2010): ਪੁਲੀਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਨਾਲ ਸਬੰਧਤ ਦੱਸੇ ਜਾਂਦੇ ਬਖਸ਼ੀਸ਼ ਸਿੰਘ ਉਰਫ ਬਾਬਾ ਨੂੰ ਅੱਜ ਲੁਧਿਆਣਾ ਦਿਹਾਤੀ ਪੁਲਿਸ ਰਿਮਾਂਡ ਉੱਤੇ ਲੈ ਗਈ। ਇਸ ਸਬੰਧੀ ਵੱਖ-ਵੱਖ ਅਖਬਾਰੀ ਖਬਰਾਂ ਨੇ ਖੁਲਾਸਾ ਕੀਤਾ ਹੈ ਕਿ ਜਦੋਂ ਬਖਸ਼ੀਸ਼ ਸਿੰਘ ਨੂੰ ਅਦਾਲਤ ਵਿਚ ਪੇਸ਼ੀ ਤੋਂ ਬਾਹਰ ਲਿਆਂਦਾ ਗਿਆ ਤਾਂ ਪੱਤਰਕਾਰਾਂ ਵੱਲੋਂ ਡੇਰਾ ਸਿਰਸਾ ਮੁਖੀ ਉੱਤੇ ਹੋਏ ਹਮਲੇ ਬਾਰੇ ਪੁੱਛੇ ਜਾਣ ਉੱਤੇ ਉਸ ਨੇ ਕਿਹਾ ਕਿ ਜੇਕਰ ਉਸਨੂੰ ਦੁਬਾਰਾ ਮੌਕਾ ਮਿਲਿਆ ਤਾਂ ਅਧੂਰਾ ਕਾਰਜ ਜਰੂਰ ਪੂਰਾ ਕਰੇਗਾ।
ਤਲਵੰਡੀ ਸਾਬੋ, 20 ਦਸੰਬਰ (ਜ. ਸ਼ ਰਾਹੀ)-ਡੇਰਾ ਸਿਰਸਾ ਖਿਲਾਫ਼ ਸਿੱਖ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਨਿਰੰਤਰ ਜਾਰੀ ਹੈ। ਅੱਜ 40ਵਾਂ ਜਥਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਰਵਾਨਾ ਹੋਇਆ ਜਿਸਨੂੰ ਪੁਲਿਸ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਰੋਕ ਕੇ ਗ੍ਰਿਫ਼ਤਾਰ ਕਰ ਲਿਆ।
« Previous Page