ਸਾਵਣ ਦੀ ਪਹਿਲੀ ਫੁਹਾਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੇ, ਮੋਹਲੇਧਾਰ ਬਾਰਿਸ਼ ਦੀ ਪਰਵਾਹ ਕੀਤੇ ਬਿਨਾਂ, ਅੱਜ ਇੱਕ ਮਾਰਚ ਦਾ ਆਯੋਜਨ ਕੀਤਾ। ਇਸ ਮਾਰਚ ਵਿੱਚ ਸ਼ਾਮਿਲ ਸਰਬ ਧਰਮਾਂ ਦੇ ਨੁਮਾਇੰਦਿਆਂ ਵੱਲੋਂ ਮਾਰਚ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜਿਸ ਵਿੱਚ ਈਕੋ-ਅੰਮ੍ਰਿਤਸਰ ਦੇ ਮੁੱਖੀ ਸ. ਗੁਨਬੀਰ ਸਿੰਘ ਜੀ, ਫਾਦਰ ਵਿਜੈ ਜੀ, ਇਸਕੌਨ ਮੰਦਰ ਤੋਂ ਸ਼੍ਰੀ ਇੰਦਰਾਨੁਜ ਦਾਸ ਜੀ ਅਤੇ ਪਿੰਗਲਵਾੜਾ ਸੰਸਥਾ ਤੋਂ ਮਾਸਟਰ ਰਾਜਬੀਰ ਸਿੰਘ ਜੀ ਸ਼ਾਮਲ ਸਨ। ਇਸ ਮੌਕੇ ’ਤੇ ਹੋਰਨਾਂ ਸੰਸਥਾਵਾਂ ਜਿਵੇਂ ਕਿ ਗੁਰੁ ਗੋਬਿੰਦ ਸਿੰਘ ਸਟੱਡੀ ਸਰਕਲ, ਚੀਫ ਖਾਲਸਾ ਦੀਵਾਨ, ਖਾਲਸਾ ਕਾਲਜ ਸੁਸਾਇਟੀ, ਜੱਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ, ਅਖੰਡ ਕੀਰਤਨੀ ਜਥਾ, ਐੱਨ. ਐੱਸ. ਐੱਸ. ਐੱਸ., ਬਾਬਾ ਕੁਲਵੰਤ ਸਿੰਘ ਸੇਵਾ ਸੰਗਤ ਅਤੇ ਪਤਵੰਤੇ ਸ਼ਹਿਰ ਨਿਵਾਸੀਆਂ ਨੇ ਭਾਗ ਲਿਆ।