ਫਿਲਮ “ਏਹੁ ਜਨਮੁ ਤੁਮ੍ਹਾਰੇ ਲੇਖੇ” ਵਿੱਚ ਭਗਤ ਪੂਰਨ ਸਿੰਘ ਦੀ ਸੇਵਾ ਭਾਵਨਾ ਦਰਸ਼ਕਾਂ ਨੂੰ ਕਰ ਰਹੀ ਹੈ ਪ੍ਰਭਾਵਿਤ

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ‘ਤੇ ਬਣੀ ਫਿਲਮ “ਏਹੁ ਜਨਮੁ ਤੁਮ੍ਹਾਰੇ ਲੇਖੇ” ਤੋਂ ਪ੍ਰਭਾਵਿਤ ਹੋ ਕੇ ਲੋਕ ਜਿਥੇ ਹੁਣ ਪਿੰਗਲਵਾੜਾ ਵਿਖੇ ਸੇਵਾ ਕਰਨ ਲਈ ਆ ਰਹੇ ਹਨ, ਉਥੇ ਫਿਲਮ ਦੇ ਹੀ ਇੱਕ ਕਲਾਕਾਰ ਨੇ ਪ੍ਰਭਾਵਿਤ ਹੋ ਕੇ ਪਿੰਗਲਵਾੜਾ ਦੀ ਇੱਕ ਕੁੜੀ ਨਾਲ ਵਿਆਹ ਕਰਾਉਣ ਦੀ ਵੀ ਪੇਸ਼ਕਸ਼ ਕੀਤੀ ਹੈ।

ਉੱਘੇ ਸਿੱਖ ਦੌੜਾਕ ਬਾਪੂ ਫੌਜਾ ਸਿੰਘ ਨੇ ਫਿਲਮ “ਏਹੁ ਜਨਮ ਤੁਮਾਰੇ ਲੇਖੇ” ਦੀ ਕੀਤੀ ਸ਼ਲਾਘਾ

ਦਰਦਮੰਦਾਂ, ਬਿਮਾਰ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਲਾਉਣ ਵਾਲੇ, ਵਾਤਾਵਰਣ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਵਾਲੇ ਅਤੇ ਪਿੰਗਲਵਾੜਾ ਅੰਮ੍ਰਿਤਸਰ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ ਜੀਵਣ ‘ਤੇ ਅਧਾਰਿਤ ਬਣੀ ਪੰਜਾਬੀ ਫਿਲਮ “’ਇਹੁ ਜਨਮੁ ਤੁਮ੍ਹਾਰੇ ਲੇਖੇ’ ਫ਼ਿਲਮ ਨੂੰ ਬਰਤਾਨੀਆ ਵਿਚ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।