Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Election Commission of India

Election Commission of India

4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਕੇਂਦਰ ਦੀਆਂ 6 ਸੁਰੱਖਿਆ ਏਜੰਸੀਆਂ ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਆਈ.ਐਸ.ਐਫ., ਆਈ.ਟੀ.ਬੀ.ਪੀ., ਰੇਲਵੇ ਪ੍ਰੋਟੈਕਸ਼ਨ ਫੋਰਸ ਤੇ ਐਸ.ਐਸ.ਬੀ. (ਸੀਮਾ ਸੁਰਕਸ਼ਾ ਬਲ) ਤੋਂ ਇਲਾਵਾ 13 ਰਾਜਾਂ ਦੀ ਪੁਲਿਸ ਫੋਰਸ ਦੀਆਂ 500 ਕੰਪਨੀਆਂ ਪੰਜਾਬ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਿਸ ਦੀ ਨਫ਼ਰੀ ਕੋਈ 50 ਹਜ਼ਾਰ ਤੋਂ ਵੱਧ ਦੱਸੀ ਜਾ ਰਹੀ ਹੈ। ਜਦੋਂਕਿ ਪੰਜਾਬ ਪੁਲਿਸ ਦੀ ਕੋਈ 70 ਹਜ਼ਾਰ ਤੋਂ ਵੱਧ ਨਫ਼ਰੀ ਵੀ ਚੋਣਾਂ ਦੇ ਕੰਮ ਵਿਚ ਲੱਗੀ ਹੋਈ ਹੈ।
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਦਾਖਲ ਹੋਈਆਂ ਕੁੱਲ 1941 ਨਾਮਜ਼ਦਗੀਆਂ ਦੀ ਵੀਰਵਾਰ ਨੂੰ ਕੀਤੀ ਗਈ ਪੜਤਾਲ ਦੌਰਾਨ 695 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ, ਜਦੋਂਕਿ 1243 ਸਹੀ ਪਾਈਆਂ ਗਈਆਂ। ਇਸ ਦੌਰਾਨ ਤਿੰਨ ਕੇਸਾਂ ਨੂੰ ਹਾਲੇ ਵਿਚਾਰਨ ਲਈ ਰਾਖਵਾਂ ਰੱਖਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ‘ਚਹੇਤੇ’ ਸਿਆਸਤਦਾਨਾਂ ਨੂੰ ਦਿੱਤੀ ਸਰੱਖਿਆ ਦੇ ਮਾਮਲੇ ’ਤੇ ਚੋਣ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਉਂਦਿਆਂ 1200 ਸੁਰੱਖਿਆ ਕਰਮਚਾਰੀ ਸਿਆਸਤਦਾਨਾਂ ਨਾਲੋਂ ਹਟਾਉਣ ਦੇ ਹੁਕਮ ਦਿੱਤੇ ਹਨ। ਰਾਜ ਦੇ ਮੁੱਖ ਚੋਣ ਅਧਿਕਾਰੀ ਵੀ. ਕੇ. ਸਿੰਘ ਅਤੇ ਚੋਣ ਕਮਿਸ਼ਨ ਨਾਲ ਤਾਇਨਾਤ ਵਧੀਕ ਡੀਜੀਪੀ ਵੀ. ਕੇ. ਭਾਵੜਾ ਨੇ ਦੱਸਿਆ ਕਿ ਰਾਜ ਸਰਕਾਰ ਨੇ 350 ਵਿਅਕਤੀਆਂ ਨੂੰ 1500 ਸੁਰੱਖਿਆ ਕਰਮਚਾਰੀ ਦਿੱਤੇ ਹੋਏ ਸਨ। ਕਮਿਸ਼ਨ ਵੱਲੋਂ ਸੁਰੱਖਿਆ ਨੀਤੀ ਤਹਿਤ ਕੀਤੀ ਸਮੀਖਿਆ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਸਰਕਾਰ ਨੇ ਨਿਰਧਾਰਤ ਮਾਪ ਦੰਡਾਂ ਤੋਂ ਬਿਨਾਂ ਹੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹੋਏ ਸਨ।
ਪੰਜਾਬ ਦੇ ਆਈਏਐਸ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਤਾਇਨਾਤੀਆਂ ਦੌਰਾਨ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਉਣ ਦਾ ਚੋਣ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਅਜਿਹੇ ਹੀ ਦੋ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਤਬਦੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਵਿੱਚ ਡਾ. ਐਸ. ਕਰੁਣਾ ਰਾਜੂ ਅਤੇ ਅਸ਼ਵਨੀ ਕੁਮਾਰ ਸ਼ਰਮਾ ਦੇ ਨਾਂ ਸ਼ਾਮਲ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ (ਐਸਟੀਸੀ) ਅਸ਼ਵਨੀ ਕੁਮਾਰ ਸ਼ਰਮਾ ਦੀ ਥਾਂ ਰਜਤ ਅਗਰਵਾਲ ਅਤੇ ਰੋਪੜ ਦੇ ਕਮਿਸ਼ਨਰ ਡਾ. ਕਰੁਣਾ ਐਸ. ਰਾਜੂ ਨੂੰ ਤਬਦੀਲ ਕਰ ਕੇ ਵਿਵੇਕ ਪ੍ਰਤਾਪ ਸਿੰਘ ਨੂੰ ਲਾਉਣ ਦੇ ਹੁਕਮ ਦਿੱਤੇ ਗਏ ਹਨ।
ਚੋਣ ਕਮਿਸ਼ਨ ਭਾਰਤ ਦੇ ਨਿਰਦੇਸ਼ਾਂ ਤੇ ਪੰਜਾਬ ਵਿਧਾਨ ਸਭਾ ਚੋਣਾਂ 2017 ਸਬੰਧੀ ਲਾਗੂ ਮਾਡਲ ਕੋਡ ਆਫ਼ ਕੰਡਕਟ ਦੌਰਾਨ ਵੱਖ-ਵੱਖ ਮਾਮਲਿਆਂ ਦਾ ਨਿਬੇੜਾ ਕਰਨ ਲਈ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਇਕ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲ ਲੰਬੀ ਵਿਧਾਨ ਸਭਾ ਹਲਕੇ ’ਚ ਜੁੱਤੀ ਸੁੱਟਣ ਦੀ ਘਟਨਾ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨੇ ਰਾਜ ਸਰਕਾਰ ਨੂੰ ਬਾਦਲਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੇ ਆਗੂ ਨੂੰ ਭੜਕਾਊ ਭਾਸ਼ਣ ਦੇਣ ਜਾਂ ਲੋਕਾਂ ਨੂੰ ਉਕਸਾਉਣ ਨਹੀਂ ਦਿੱਤਾ ਜਾਵੇਗਾ।
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੱਡੇ ਸਿਆਸਤਦਾਨਾਂ ਦੇ ਜਲਸਿਆਂ ਦੌਰਾਨ ਟਕਰਾਅ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੁਲਿਸ ਨੂੰ ਖਾਸ ਤੌਰ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਧੀਕ ਡੀਜੀਪੀ (ਚੋਣਾਂ) ਵੀ ਕੇ ਭਾਵੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੀਰਵਾਰ ਰਾਤ 54 ਆਈਪੀਐਸ ਤੇ ਪੀਪੀਐਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ। ਬਦਲੇ ਗਏ ਅਫ਼ਸਰਾਂ ਵਿੱਚ ਇਕ ਆਈਜੀ, ਦਸ ਡੀਆਈਜੀ, 12 ਐਸਐਸਪੀ ਅਤੇ ਬਾਕੀ ਏਆਈਜੀ/ਐਸਪੀ ਸ਼ਾਮਲ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਅੱਜ ਕਿਹਾ ਕਿ ਪੰਜਾਬ 'ਚ ਆਉਂਦਆਂਿ ਵਿਧਾਨ ਸਭਾ ਚੋਣਾਂ ਦੌਰਾਨ ਹਾਲਾਂਕਿ ਹਿੰਸਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ ਪਰ "ਕਾਫੀ ਸੰਵੇਦਨਸ਼ੀਲ" ਪੋਲੰਿਗ ਬੂਥਾਂ 'ਤੇ ਚਾਰ ਹਜ਼ਾਰ ਤੋਂ ਵੱਧ ਕੈਮਰੇ ਲਾਏ ਜਾਣਗੇ।
ਚੋਣ ਕਮਿਸ਼ਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਏ ਜਾਣ ਬਾਰੇ ਗੰਭੀਰ ਹੈ। ਸੂਤਰਾਂ ਮੁਤਾਬਕ ਚੋਣ ਜ਼ਾਬਤਾ ਕਿਸੇ ਵੇਲੇ ਵੀ ਲੱਗ ਸਕਦਾ ਹੈ ਤੇ ਚੋਣਾਂ 20 ਤੋਂ 30 ਜਨਵਰੀ ਦੇ ਦਰਮਿਆਨ ਹੋ ਸਕਦੀਆਂ ਹਨ। ਚੋਣ ਕਮਿਸ਼ਨ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਵਾਲੀ ਟੀਮ ਨੇ ਕੱਲ੍ਹ ਚੰਡੀਗੜ੍ਹ ਵਿੱਚ ਰਾਜ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ (ਗ੍ਰਹਿ) ਜਗਪਾਲ ਸਿੰਘ ਸੰਧੂ, ਵਧੀਕ ਮੁੱਖ ਸਕੱਤਰ (ਵਿੱਤ) ਸਤੀਸ਼ ਚੰਦਰਾ ਅਤੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਕੀਤੀ ਗੱਲਬਾਤ ਤੋਂ ਜਲਦੀ ਚੋਣਾਂ ਹੋਣ ਦੇ ਸੰਕੇਤ ਮਿਲੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।