ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਬੀਤੇ 24 ਸਾਲਾਂ ਤੋਂ ਕੇਸ ਲੜ ਰਹੀ ਅਮਰ ਕੌਰ ਦੀ ਨਿਆਂ ਦੀ ਉਡੀਕ ਵਿਚ ਕੱਲ੍ਹ (12 ਦਸੰਬਰ, 2017) ਮੌਤ ਹੋ ਗਈ। ਉਹ 100 ਸਾਲਾਂ ਦੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਮਾਰਚ 1994 ਨੂੰ ਉਸ ਦੇ ਪੁੱਤਰ ਵਿਨੋਦ ਕੁਮਾਰ, ਜਵਾਈ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖਤਿਆਰ ਸਿੰਘ ਨੂੰ ਲੁਧਿਆਣਾ ਅਤੇ ਚੰਡੀਗੜ੍ਹ ਤੋਂ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਦੇ ਕਿਸੇ ਨੂੰ ਨਹੀਂ ਦਿਸੇ। ਅਮਰ ਕੌਰ ਬੀਤੇ ਦਹਾਕੇ ਤੋਂ ਬ੍ਰੇਨ ਸਟਰੋਕ ਕਾਰਨ ਮੰਜੇ 'ਤੇ ਪਈ ਸੀ। ਇਹ ਜਾਣਕਾਰੀ ਉਸ ਦੇ ਪੁੱਤਰ ਆਸ਼ੀਸ਼ ਕੁਮਾਰ ਨੇ ਮੀਡੀਆ ਨੂੰ ਦਿੱਤੀ। ਅਮਰ ਕੌਰ ਦਾ ਅੰਤਮ ਸਸਕਾਰ ਅੱਜ (13 ਦਸੰਬਰ, 2017) ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਗੋਲਡਨ ਐਵੀਨਿਊ ਵਾਸੀ ਬੀਬੀ ਪਰਮਜੀਤ ਕੌਰ ਸੇਠੀ, ਜਿਸ ਦਾ ਪਤੀ ਮਨਜੀਤ ਸਿੰਘ ਸੇਠੀ ਲਗਪਗ 25 ਸਾਲ ਪਹਿਲਾਂ ਲਾਪਤਾ ਹੋ ਗਿਆ ਸੀ, ਨੂੰ ਆਪਣੇ ਪਤੀ ਦੀ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਵਿਚ ਢਾਈ ਦਹਾਕੇ ਦਾ ਸਮਾਂ ਲੱਗ ਗਿਆ ਹੈ ਜਦੋਂ ਕਿ ਕਾਨੂੰਨੀ ਤੌਰ ’ਤੇ ਸੱਤ ਸਾਲ ਬਾਅਦ ਅਜਿਹਾ ਸਰਟੀਫਿਕੇਟ ਮਿਲ ਜਾਂਦਾ ਹੈ।
ਪੰਜਾਬ ਪੁਲਿਸ ਵੱਲੋਂ ਲੁਧਿਆਣਾ ਦੇ ਪਿੰਡ ਪਾਇਲ ਮਾਜਰਾ ਦੇ ਮਾਪਿਆਂ ਦੇ ਇਕਲੌਤੇ ਪੁੱਤਰ ਹਰਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ ਚਾਰ ਪੁਲਿਸ ਵਾਲਿਆਂ ਨੂੰ ਸੀਬੀਆਈ ਦੀ ਅਦਾਤਲ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।1993 ਦੇ ਕੇਸ ਵਿੱਚ ਸਜ਼ਾ ਯਾਫਤਾ ਵਿੱਚੋਂ ਤਿੰਨ ਅਧਿਕਾਰੀ ਯੂਪੀ ਪੁਲੀਸ ਦੇ ਹਨ, ਜਦੋਂਕਿ ਇਕ ਪੰਜਾਬ ਪੁਲੀਸ ਨਾਲ ਸਬੰਧਤ ਹੈ।