ਮੋਹਾਲੀ ਸਥਿਤ ਇਕ ਅਦਾਲਤ ਵੱਲੋਂ ਬੀਤੇ ਦਿਨ ਸਾਲ 1992 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦੇਣ ਦੇ ਇਕ ਮਾਮਲੇ ਵਿਚ ਇਕ ਸਾਬਕਾ ਪੁਲਿਸ ਇੰਸਪੈਕਟਰ ਨੂੰ ਫਰਜ਼ੀ ਲੇਖਾ (ਰਿਕਾਰਡ) ਬਣਾਉਣ ਦਾ ਦੋਸ਼ੀ ਐਲਾਨਿਆ ਗਿਆ ਹੈ।
ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਖਿਲਾਫ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਪਰਚਾ ਦਰਜ ਹੋਇਆ ਹੈ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਲੰਘੀ 11 ਮਈ ਨੂੰ ਸੁਮੇਧ ਸੈਣੀ ਨੇ ਮੁਹਾਲੀ ਦੀ ਇੱਕ ਅਦਾਲਤ ਵਿੱਚੋਂ ਅਗਾਊਂ ਜ਼ਮਾਨਤ ਹਾਸਲ ਕਰ ਲਈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...
1980-90ਵਿਆਂ ਦੇ ਦਹਾਕਿਆਂ ਦੌਰਾਨ ਪੰਜਾਬ ਵਿਚ ਵੱਡੀ ਪੱਖ ਉੱਤੇ ਮਨੁੱਖੀ ਹੱਕਾਂ ਦਾ ਘਾਣ ਹੋਇਆ ਜਿਸ ਦੌਰਾਨ ਹਜ਼ਾਰਾਂ ਸਿੱਖਾਂ, ਜਿਨ੍ਹਾਂ ਵਿਚ ਬੀਬੀਆਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ ਸਨ ਤੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਸੀ, ਨੂੰ ਪੁਲਿਸ ਤੇ ਹੋਰਨਾਂ ਭਾਰਤੀ ਦਸਤਿਆਂ ਵਲੋਂ ਜ਼ਬਰੀ ਲਾਪਾਤ ਕਰਕੇ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ। ਇਨ੍ਹਾਂ ਦਸਤਿਆਂ ਨੇ ਇੰਝ ਮਾਰੇ ਗਏ ਸਿੱਖਾਂ ਦੀਆਂ ਮ੍ਰਿਤਕ ਦੇਹਾਂ ਵੀ ਲਾਵਾਰਿਸ ਅਤੇ ਅਣਪਛਾਤੀਆਂ ਲਾਸ਼ਾਂ ਕਹਿ ਕੇ ਸਾੜ ਦਿੱਤੀਆਂ ਜਾਂ ਨਹਿਰਾਂ-ਦਰਿਆਵਾਂ ਵਿਚ ਖੁਰਦ-ਬੁਰਦ ਕਰ ਦਿੱਤੀਆਂ।
ਬੰਦੀ ਸਿੰਘਾਂ ਦੀ ਸੂਚੀ ਤਿਆਰ ਕਰਨ ਵਾਲੇ ਅਤੇ ਉਹਨਾਂ ਦੇ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਵਕੀਲ ਸ. ਜਸਪਾਲ ਸਿੰਘ ਮੰਝਪੁਰ ਨੇ ਲੁਧਿਆਣੇ ਜਿਲ੍ਹੇ ਵਿਚ ਪੈਂਦੇ ਪਿੰਡ ਸਹਾਰਨ ਮਾਜਰਾ ਦੇ ਨੌਜਵਾਨ ਹਰਜੀਤ ਸਿੰਘ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਵਾਲੇ ਪੁਲਿਸ ਵਾਲਿਆਂ ਦੀ ਸਜਾ ਮਾਫ ਕਰਨ ਬਾਰੇ ਸਿੱਖ ਸਿਆਸਤ ਨਾਲ ਇਕ ਖਾਸ ਗੱਲਬਾਤ ਦੌਰਾਨ ਇਸ ਕਾਰਵਾਈ ਨੂੰ ਕਾਨੂੰਨ ਦੇ ਦੋਹਰੇ ਮਾਪਦੰਡ ਦੀ ਮਿਸਾਲ ਕਰਾਰ ਦਿੱਤਾ ਹੈ।
ਮੇਰੀ ਮਾਂ ਕੌਣ ਸੀ? ਮੇਰੇ ਪਿਤਾ ਜੀ ਕੌਣ ਸਨ? ਉਨ੍ਹਾਂ ਨੂੰ ਕਿਉਂ ਮਾਰਿਆ ਗਿਆ? ਉਨ੍ਹਾਂ ਨੂੰ ਸ਼ਹੀਦ ਕਿਉਂ ਕਹਿੰਦੇ ਨੇ? ਅਜਿਹੇ ਕਈ ਸਵਾਲ ਮੇਰੇ ਦਿਮਾਗ ਵਿਚ ਘੁੰਮਦੇ ਰਹਿੰਦੇ। ਇਹ ਸਭ ਬੜਾ ਡਰਾਉਣਾ ਸੀ। ਅਕਸਰ ਰਾਤ ਨੂੰ ਮੇਰੀ ਸੁੱਤੀ ਪਈ ਦੀ ਜਾਗ ਖੁੱਲ੍ਹ ਜਾਂਦੀ ਤੇ ਮੈਂ ਮੁੜਕੇ ਨਾਲ ਭਿੱਜੀ ਹੁੰਦੀ ਸਾਂ। ... ਮੈਂ ਇਸੇ ਸੋਚ ਵਿਚ ਹੀ ਜਿਉਂ ਰਹੀਂ ਹਾਂ ਅਤੇ ਮੈਨੂੰ ਸਰਕਾਰ ਕੋਲੋਂ ਇਨ੍ਹਾਂ ਸਵਾਲਾਂ ਦੇ ਜਵਾਬ ਚਾਹੀਦੇ ਨੇ।
ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋ ਰਹੇ ਲੋਕਾਂ ਲਈ ਇਕ ਆਸ ਸੀ ਉਹ। ਰੋਪੜ ਜ਼ਿਲ੍ਹਾ ਕਚਹਿਰੀਆਂ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਜੂਝ ਰਿਹਾ ਸੀ। ਪਰ ...
ਚੰਡੀਗੜ੍ਹ: 1980-90 ਦੇ ਦਹਾਕੇ ਦੌਰਾਨ ਪੰਜਾਬ ‘ਤੇ ਜ਼ੁਲਮਾਂ ਦੀ ਵੱਡੀ ਹਨੇਰੀ ਝੂਲੀ ਤੇ ਰਾਜਸੀ ਸੱਤਾ ਦੀ ਤਾਕਤ ਨਾਲ ਭਾਰਤੀ ਰਾਜ ਪ੍ਰਬੰਧ ਦੀਆਂ ਕਰਿੰਦੀਆਂ ਸੁਰੱਖਿਆ ਫੌਜਾਂ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਿਭਾਗ ਵੱਲੋਂ ਜਾਰੀ ਇਕ ਬਿਆਨ ਵਿਚ ਅੱਜ 1980-90ਵਿਆਂ ਦੌਰਾਨ ਪੁਲਿਸ ਵੱਲੋਂ ਲਾਪਤਾ ਕੀਤੇ ਗਏ ਸਿੱਖਾਂ ਦੇ ਪਰਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਕਮੇਟੀ ਤੱਕ ਪਹੁੰਚ ਕਰਕੇ ਮਨੁੱਖੀ ਹੱਕਾਂ ਦੇ ਘਾਣ ਦੇ ਪੀੜਤਾਂ ਦੇ ਅੰਕੜੇ ਅਤੇ ਜਾਣਕਾਰੀ ਦਰਜ਼ ਕਰਵਾਉਣ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕੱਲ੍ਹ (19 ਮਈ ਨੂੰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ 21 ਸਿੱਖਾਂ ਦੇ ਸੋਚ ਸਮਝ ਕੇ ਕੀਤੇ ਗਏ ਕਤਲ ਬਾਰੇ ਗਵਾਹੀ ਦੇਣ, ਜਿਨ੍ਹਾਂ ਦਾ ਕੈਪਟਨ ਨੇ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਆਤਮ ਸਮਰਪਣ ਕਰਾਇਆ ਸੀ।
Next Page »