ਚੰਡੀਗੜ੍ਹ: ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੀ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਜਾਂਚ ਕਰ ਰਹੀ ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ...
ਨਵੀਂ ਦਿੱਲੀ: ਉਤਰ ਪ੍ਰਦੇਸ਼ ਵਿਚ ਝੂਠੇ ਮੁਕਾਬਲੇ ਹੋਣ ਸਬੰਧੀ ਪਾਈ ਗਈ ਇਕ ਅਪੀਲ ਸਬੰਧੀ ਭਾਰਤ ਦੀ ਸੁਪਰੀਮ ਕੋਰਟ ਨੇ ਬੀਤੇ ਕਲ੍ਹ ਉਤਰ ਪ੍ਰਦੇਸ਼ ਸਰਕਾਰ ਤੋਂ ...
ਮੁੰਬਈ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਗੁਜਰਾਤ ਦੇ ਸਾਬਕਾ ਆਈ. ਪੀ. ਐਸ. ਅਧਿਕਾਰੀ ਡੀ. ਜੀ. ਵਣਜਾਰਾ ਅਤੇ ਰਾਜਸਥਾਨ ਕਾਡਰ ਦੇ ਆਈ. ਪੀ. ਐਸ. ਅਧਿਕਾਰੀ ਦਿਨੇਸ਼ ਐਮ. ਐਨ. ਨੂੰ ਸੋਹਰਾਬੂਦੀਨ ਸ਼ੇਖ ਅਤੇ ਤੁਲਸੀਰਾਮ ਪਰਜਾਪਤੀ ਨਾਲ ਸਬੰਧਿਤ ਫ਼ਰਜ਼ੀ ਮੁਕਾਬਿਲਆਂ ਦੇ ਮਾਮਲਿਆਂ 'ਚ ਮੰਗਲਵਾਰ (1 ਜੁਲਾਈ) ਨੂੰ ਬਰੀ ਕਰ ਦਿੱਤਾ।
ਪੀਲੀਭੀਤ ਜੇਲ੍ਹ (ਯੂਪੀ) ਵਿੱਚ ਸੰਨ 1994 ਵਿੱਚ 7 ਸਿੱਖ ਹਵਾਲਾਤੀਆਂ ਦੇ ਹੋਏ ਕਤਲ ਦੇ ਸਬੰਧ 'ਚ ਅਲਾਹਾਬਾਦ ਹਾਈਕੋਰਟ ਨੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 7 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੇ ਉਸ ਖੁਲਾਸੇ ਬਾਰੇ ਆਖਿਆ ਸੀ ਕਿ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਸਮੇਂ ਪੁਲਿਸ ਸਾਹਮਣੇ ਉਨ੍ਹਾਂ ਨੇ 21 ਸਿੱਖਾਂ ਨੂੰ ਪੇਸ਼ ਕਰਵਾਇਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਮਾਰ ਦਿੱਤਾ ਗਿਆ।
ਭੋਪਾਲ ਦੀ ਕੇਂਦਰੀ ਜੇਲ੍ਹ ਤੋਂ ਫਰਾਰ ਹੋਏ ਸਿਮੀ ਦੇ ਕਾਰਜਕਰਤਾ ਪੁਲਿਸ ਮੁਕਾਬਲੇ 'ਚ ਮਾਰੇ ਗਏ ਹਨ। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਭੁਪਿੰਦਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਰਾਜ ਦੇ ਗ੍ਰਹਿ ਮੰਤਰੀ ਨੇ ਦੱਸਿਆ ਕਿ ਪਿੰਡ ਈਂਟਖੇੜਾ 'ਚ ਪੁਲਿਸ ਨੇ ਸਾਰਿਆਂ ਨੂੰ ਘੇਰ ਲਿਆ ਜਿਸਤੋਂ ਬਾਅਦ ਇਨਕਾਉਂਟਰ 'ਚ ਸਾਰੇ ਮਾਰੇ ਗਏ। ਇਹ ਸਾਰੇ ਸਿਮੀ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।
ਅਜਮੇਰ ਸਿੰਘ ਉਰਫ ਜਿੰਮੀ ਦੇ ਪਰਿਵਾਰ ਮੁਤਾਬਕ ਉਹ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਥਾਂਦੇਵਾਲਾ ਦਾ ਰਹਿਣ ਵਾਲਾ ਸੀ। ਕੱਲ੍ਹ ਰਾਤ ਉਹ ਆਪਣੇ ਸਹੁਰੇ ਜੀਦਾ ਤੋਂ ਨਿੱਕਲਿਆ ਸੀ। ਪੁਲਿਸ ਨੇ ਕਿਸੇ ਗੈਂਗਸਟਰ ਨਹੀਂ ਸਗੋਂ ਇੱਕ ਬੇਕਸੂਰ ਨੂੰ ਮਾਰ ਮੁਕਾਇਆ ਹੈ। ਪੁਲਿਸ 'ਤੇ ਇਹ ਇਲਜ਼ਾਮ ਜਿਲ੍ਹੇ ਦੇ ਪਿੰਡ ਦਬੜੀਖਾਨਾ 'ਚ ਪੁਲਿਸ ਐਨਕਾਉਂਟਰ ਦੌਰਾਨ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੇ ਲਗਾਏ ਹਨ।
ਲੀਭੀਤ ਵਿੱਚ 11 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ ਪੁਲਿਸ ਵਾਲਿਆਂ ਨੂੰ ਸਜ਼ਾ ਦੁਆਉਣ ਵਾਲੇ ਹਰਜਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੁਲੀਸ ਨੇ ਉਸ ਦੇ ਫਾਰਮ ਹਾਊਸ ਵਿੱਚ ਕੰਮ ਕਰਦੇ ਦੋ ਨੌਕਰਾਂ ਮਨੋਹਰ ਲਾਲ ਅਤੇ ਰਾਮ ਲਾਲ ਨੂੰ ਸਰਕਾਰੀ ਗਵਾਹ ਬਣਾ ਕੇ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਮੁਕਾਬਲਾ ਹੋਣ ਦੇ ਦਸਤਾਵੇਜ਼ ਤਿਆਰ ਕਰ ਲਏ। ਉਨ੍ਹਾਂ 25 ਸਾਲ ਨੌਕਰਾਂ ਨੂੰ ਪੁਲੀਸ ਦੇ ਦਬਾਅ ਤੋਂ ਬਚਾ ਕੇ ਰੱਖਿਆ ਸੀ ਅਤੇ ਉਨ੍ਹਾਂ ਵੱਲੋਂ ਅਦਾਲਤ ’ਚ ਸੱਚ ਬਿਆਨ ਕੇ ਅਸਲ ਤਸਵੀਰ ਸਾਹਮਣੇ ਰੱਖ ਦਿੱਤੀ। ਸ੍ਰ. ਕਾਹਲੋਂ ਅਨੁਸਾਰ ਪੁਲੀਸ ਨੇ ਪਹਿਲਾਂ ਉਸ ਵਿਰੁੱਧ ਧਾਰਾ 216 ਤਹਿਤ ਨੋਟਿਸ ਜਾਰੀ ਕਰਕੇ ਦਬਾਉਣ ਦਾ ਯਤਨ ਕੀਤਾ ਸੀ ਅਤੇ ਹੁਣ ਵੀ ਧਮਕੀਆਂ ਮਿਲ ਰਹੀਆਂ ਹਨ।
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਉੱਤਰ ਪ੍ਰਦੇਸ਼ ਦੇ ਜਿਲਾ ਪੀਲੀ ਭੀਤ ਅੰਦਰ ਅੱਜ ਤੋਂ 25 ਸਾਲ ਪਹਿਲਾਂ 12 ਜੁਲਾਈ 1991 ਨੂੰ 11 ਸਿੱਖ ਯਾਤਰੀਆਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ 47 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਅਦਾਲਤ ਵੱਲੋਂ ਦੋਸ਼ੀਆ ਨੂੰ ਉਮਰ ਕੈਦ ਦੀ ਸਜਾ ਐਲਾਨੇ ਜਾਣ ਦੇ ਫ਼ੈਸਲੇ ਨੂੰ ਦੇਰ ਨਾਲ ਦਿੱਤਾ ਜਾਣ ਵਾਲਾ ਇਨਸਾਫ਼ ਦੱਸਿਆ।
2 ਅਪ੍ਰੈਲ-12 ਜੁਲਾਈ 1991 ਨੂੰ ਸਿੱਖ ਸ਼ਰਧਾਲੂ ਯਾਤਰੂਆਂ ਦੀ ਬੱਸ ਉੱਤਰ ਪ੍ਰਦੇਸ਼ (ਯੂ. ਪੀ.) ਪੁਲਿਸ ਵੱਲੋਂ ਰੋਕ ਕੇ ਬਦਾਯੂੰ ਜ਼ਿਲੇ੍ਹ 'ਚ 10 ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਵੱਖ-ਵੱਖ ਫਰਜ਼ੀ ਪੁਲਿਸ ਮੁਕਾਬਲਿਆਂ 'ਚ ਮਾਰ ਦਿੱਤੇ ਜਾਣ ਬਾਅਦ ਸ਼ਹੀਦ ਹੋਏ ਸਿੱਖ ਨੌਜਵਾਨ ਪਰਿਵਾਰ ਵੱਲੋਂ 25 ਸਾਲ ਦੀ ਲੰਬੀ ਕਾਨੂੰਨੀ ਲੜਾਈ ਲੜਨ ਉਪਰੰਤ ਬੀਤੇ ਕੱਲ੍ਹ ਲਖਨਊ ਵਿਖੇ ਸੀ.ਬੀ.ਆਈ. ਦੀ ਇਕ ਵਿਸ਼ੇਸ਼ ਅਦਾਲਤ ਵੱਲੋਂ ਫਰਜ਼ੀ ਮੁਕਾਬਲੇ 'ਚ ਸ਼ਾਮਿਲ 47 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਨਾਲ ਮਾਰੇ ਗਏ ਨਿਰਦੋਸ਼ ਸਿੱਖ ਪਰਿਵਾਰਾਂ ਦੇ ਇਕ ਵਾਰ ਫੇਰ ਸਰਕਾਰੀ ਮੁਲਾਜ਼ਮਾਂ ਵੱਲੋਂ ਢਾਹੇ ਜਬਰ ਦੇ ਜ਼ਖ਼ਮ ਹਰੇ ਹੋ ਗਏ ਹਨ ।
Next Page »