ਅਹਿਮਦਾਵਾਦ ਦੀ ਪੁਲਿਸ ਵੱਲੋਂ ਇਸ਼ਰਤ ਜਹਾਂ ਤੇ ਤਿੰਨ ਹੋਰ ਨੂੰ ਸਾਲ 2004 ਵਿੱਚ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ ‘ਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਆਈਪੀਐਸ ਅਧਿਕਾਰੀ ਡੀ ਜੀ ਵੰਜ਼ਾਰਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਸਾਲ 2004 ਦੇ ਇਸ਼ਰਤ ਜਹਾਂ ਤੇ ਤਿੰਨ ਹੋਰ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ 'ਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੁਅੱਤਲ ਆਈਪੀਐਸ ਅਧਿਕਾਰੀ ਪੀਪੀ ਪਾਂਡੇ ਨੂੰ ਅੱਜ ਜ਼ਮਾਨਤ ਦੇ ਦਿੱਤੀ।
ਮੋਦੀ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਚਰਚਿਤ ਇਸ਼ਰਤ ਜਹਾਂ ਫਰਜ਼ੀ ਮੁਕਾਬਲੇ ਦੇ ਕੇਸ ਵਿੱਚ ਖੁਫੀਆ ਬਿਊਰੋ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮਨਜ਼ੂਰੀ ਦੇਣ ਤੋਂ ਪਹਿਲਾਂ ਸੀਬੀਆਈ ਤੋਂ ਇਸ ਕੇਸ ਦੇ ਦਸਤਾਵੇਜ਼ ਮੰਗ ਲੈਣ ਦੀ ਕਾਰਵਾਈ ਨੂੰ ਕਾਂਗਰਸ ਨੇ ਅੱਜ ਅਣਉਚਿਤ ਕਰਾਰ ਦਿੱਤਾ ਤੇ ਕਿਹਾ ਕਿ ਇਸ ਨਾਲ ਜਾਂਚ ਏਜੰਸੀ ਦੀ ਖੁਦਮੁਖਤਿਆਰੀ ਨੂੰ ਖੋਰਾ ਲੱਗੇਗਾ।
ਅੱਜ ਦੇਹਰਾਦੂਨ ਫਰਜ਼ੀ ਮੁਕਾਬਲੇ ਵਿੱਚ ਮਾਰੇ ਗਏ ਲੜਕੇ ਰਣਬੀਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿੰਦੇ ਹੋਏ ਇਸ ਮਾਮਲੇ ਵਿੱਚ ਦਿੱਲੀ ਦੀ ਇਕ ਅਦਾਲਤ ਨੇ ਦੋਸ਼ੀ ਕਰਾਰ ਦਿੱਤੇ ਗਏ 18 ਪੁਲਿਸ ਮੁਲਾਜ਼ਮਾਂ 'ਚੋਂ 17 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੀ. ਬੀ. ਆਈ. ਨੇ ਇਸ ਮਾਮਲੇ 'ਚ ਹੱਤਿਆ ਦੇ ਦੋਸ਼ੀ ਕਰਾਰ ਦਿੱਤੇ ਗਏ ਉੱਤਰਾਖੰਡ ਦੇ 7 ਪੁਲਿਸ ਮੁਲਾਜ਼ਮਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਅਦਾਲਤ ਨੇ ਸ਼ੁੱਕਰਵਾਰ ਨੂੰ 18 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਮੁੰਬਈ, (10 ਮਈ 2014): - ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤੁਲਸੀਰਾਮ ਪ੍ਰਜਾਪਤੀ ਫ਼ਰਜੀ ਮੁੱਠਭੇੜ ਕਾਂਡ 'ਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁੱਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਕਰੀਬੀ ਅਮਿਤ ਸ਼ਾਹ ਤੇ ਹੋਰ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਤਲਬ ਕੀਤਾ।
ਹੁਸ਼ਿਆਰਪੁਰ, (9 ਮਈ 2014):- ਭਗਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਪਿੰਡ ਅੰਬਾਲਾ ਜੱਟਾਂ ਦੇ ਸਾਬਕਾ ਸਰਪੰਚ ਕੁਲਜੀਤ ਸਿੰਘ ਢੱਟ ਨੂੰ ਮਾਰਨ ਦੀ ਨੀਯਤ ਨਾਲ ਅਗਵਾ ਕਰਨ ਦੇ ਦੋਸ਼ ਹੇਠ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀ ਇਕ ਅਦਾਲਤ ਨੇ ਪੰਜਾਬ ਪੁਲੀਸ ਦੇ ਤਿੰਨ ਸਾਬਕਾ ਅਧਿਕਾਰੀਆਂ ਨੂੰ 5-5 ਸਾਲ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
« Previous Page