Tag Archive "fake-encounter"

ਕੈਪਟਨ ਸਰਕਾਰ: ‘ਹਰ ਘਰ ਇਕ ਨੌਕਰੀ’ ਦੀ ਸ਼ੁਰੂਆਤ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਤੋਂ ਹੋਈ

ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਹਰ ਘਰ ਵਿਚ ਇੱਕ ਨੌਕਰੀ ਦੇਣ ਦੇ ਚੋਣ ਵਾਅਦੇ ਦੀ ਸ਼ੁਰੂਆਤ ਕਰਦਿਆਂ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ਡੀ.ਐਸ.ਪੀ. ਵਜੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਕੈਪਟਨ ਨੇ ਕੇਪੀਐਸ ਗਿੱਲ ਦੇ ਭੋਗ ‘ਤੇ ਜਾ ਕੇ ਜਾਹਰ ਕੀਤਾ ਕਿ ਅਸਲ ‘ਚ ਉਸਦੇ ਮਨ ‘ਚ ਕੀ ਹੈ: ਮਨਜੀਤ ਸਿੰਘ ਜੀ.ਕੇ.

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦੇ ਭੋਗ 'ਤੇ ਜਾਣ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰਿੰਦਰ ਦੀ ਹਾਜ਼ਰੀ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਵੱਜੋਂ ਬਰਾਬਰ ਦੱਸਿਆ ਹੈ। ਮੀਡੀਆ ਨੂੰ ਜਾਰੀ ਆਪਣੇ ਬਿਆਨ ’ਚ ਜੀ.ਕੇ. ਨੇ ਕਿਹਾ ਕਿ ਅਮਰਿੰਦਰ ਨੇ ਗਿੱਲ ਦੇ ਭੋਗ ’ਤੇ ਜਾ ਕੇ ਗਿੱਲ ਵੱਲੋਂ ਸਿੱਖ ਨੌਜਵਾਨਾਂ ਦੇ ਕਤਲੇਆਮ ਨੂੰ ਸਰਕਾਰੀ ਮਾਨਤਾ ਦੇ ਦਿੱਤੀ ਹੈ।

21 ਸਿੱਖਾਂ ਦਾ ਝੂਠਾ ਪੁਲਿਸ ਮੁਕਾਬਲਾ:ਐਵੋਕੇਟ ਨਵਕਿਰਨ ਸਿੰਘ ਨੇ ਜਾਂਚ ਲਈ ਸੀਬੀਆਈ ਨੂੰ ਦਿੱਤਾ ਯਾਦ-ਪੱਤਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 90 ਦੇ ਦਹਾਕੇ 'ਚ ਆਤਮ ਸਮਰਪਣ ਕਰਨ ਵਾਲੇ 21 ਖ਼ਾਲਿਸਤਾਨੀ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਕਤਲ ਕਰ ਦੇਣ ਦੇ ਕੀਤੇ ਖੁਲਾਸੇ ਦਾ ਮੁੱਦਾ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਕੋਲ ਪੁੱਜ ਗਿਆ ਹੈ।

ਕੈਪਟਨ ਅਮਰਿੰਦਰ ਵਲੋਂ 21 ਸਿੱਖਾਂ ਦੇ ਕੀਤੇ ਕਤਲ ਦੇ ਖੁਲਾਸੇ ਬਾਰੇ ਐਡਵੋਕੇਟ ਬੈਂਸ ਨਾਲ ਵਿਸ਼ੇਸ਼ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿਚ ਆਪਣੇ ਇਕ ਟਵੀਟ 'ਚ ਸਪੱਸ਼ਟ ਇੰਕਸ਼ਾਫ ਕੀਤਾ ਕਿ 1980-90 ਦੇ ਦਹਾਕੇ ਦੌਰਾਨ ਪੰਜਾਬ 'ਚ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ 'ਚ ਮਾਰਿਆ ਗਿਆ।

ਅਮਰਿੰਦਰ ਦੇ ਖੁਲਾਸੇ ਤੋਂ ਬਾਅਦ: ਸ਼੍ਰੋਮਣੀ ਕਮੇਟੀ ਵਲੋਂ 21 ਸਿੱਖਾਂ ਦੇ ਝੂਠੇ ਮੁਕਾਬਲੇ ਦੀ ਜਾਂਚ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੇ ਉਸ ਖੁਲਾਸੇ ਬਾਰੇ ਆਖਿਆ ਸੀ ਕਿ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਸਮੇਂ ਪੁਲਿਸ ਸਾਹਮਣੇ ਉਨ੍ਹਾਂ ਨੇ 21 ਸਿੱਖਾਂ ਨੂੰ ਪੇਸ਼ ਕਰਵਾਇਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਮਾਰ ਦਿੱਤਾ ਗਿਆ।

ਬਾਦਲ ਦਲ ਦੀ ਮੰਗ: ਕੈਪਟਨ ਅਮਰਿੰਦਰ 21 ਸਿੱਖਾਂ ਦੇ ਕਤਲ ਬਾਰੇ ਪੂਰੀ ਜਾਣਕਾਰੀ ਜਨਤਕ ਕਰੇ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕੱਲ੍ਹ (19 ਮਈ ਨੂੰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ 21 ਸਿੱਖਾਂ ਦੇ ਸੋਚ ਸਮਝ ਕੇ ਕੀਤੇ ਗਏ ਕਤਲ ਬਾਰੇ ਗਵਾਹੀ ਦੇਣ, ਜਿਨ੍ਹਾਂ ਦਾ ਕੈਪਟਨ ਨੇ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਆਤਮ ਸਮਰਪਣ ਕਰਾਇਆ ਸੀ।

ਕੈਪਟਨ ਅਮਰਿੰਦਰ 21 ਸਿੱਖਾਂ ਦੇ ਕਤਲ ਦਾ ਪੂਰਾ ਸੱਚ ਲੋਕਾਂ ਸਾਹਮਣੇ ਰੱਖਣ: ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੀ ਸਰਪ੍ਰਸਤ ਪਰਮਜੀਤ ਕੌਰ ਖਾਲੜਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਪ੍ਰਧਾਨ ਹਰਮਨਦੀਪ ਸਿੰਘ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾਂ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ 21 ਖਾੜਕੂਆਂ ਦੇ ਗੈਰ-ਕਾਨੂੰਨੀ ਕਤਲਾਂ ਤੋਂ ਪਰਦ ਚੁੱਕਣ ਤੋਂ ਬਾਅਦ ਸਿੱਖ ਪੰਥ ਹੀ ਨਹੀਂ ਸਮੁੱਚੀ ਮਨੁੱਖਤਾ ਸੁੰਨ ਹੋ ਕੇ ਰਹਿ ਗਈ ਹੈ। ਜ਼ਿਕਰਯੋਗ ਹੈ ਕਿ ਕੈਪਟਨ ਹੁਰਾਂ ਨੇ ਬੀਤੇ ਦਿਨ ਮੀਡੀਆ ਸਾਹਮਣੇ ਆਖਿਆ ਹੈ ਚੰਦਰ ਸ਼ੇਖਰ ਦੀ ਸਰਕਾਰ ਸਮੇਂ ਉਨ੍ਹਾਂ 21 ਖਾੜਕੂਆਂ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਪੇਸ਼ ਕਰਾਇਆ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਮਾਰ ਦਿੱਤਾ ਗਿਆ ਸੀ ਅਤੇ ਇਨ੍ਹਾਂ 21 ਮੌਤਾਂ ਲਈ ਮੈਂ ਆਪਣੇ ਆਪ ਨੂੰ ਜ਼ਿੰਮੇਵਾਰ ਸਮਝਦਾ ਹਾਂ।

ਝੂਠੇ ਪੁਲਿਅ ਮੁਕਾਬਲਿਆਂ ਦੀ ਜਾਂਚ ਕਰਾਈ ਜਾਵੇ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਅੰਦਰ 25,000 ਸਿੱਖਾਂ ਦੇ ਝੂਠੇ ਮੁਕਾਬਲਿਆਂ ਦੀ ਪੜਤਾਲ ਅਤੇ ਲੁੱਟ ਨਾਲ ਬਣਾਈਆਂ ਜਾਇਦਾਦਾਂ ਦੀ ਪੜਤਾਲ ਝੂਠੇ ਪਰਚਿਆਂ ਦੀ ਪੜਤਾਲ ਲਈ ਬਣੇ ਕਮਿਸ਼ਨ ਤੋਂ ਕਰਾਈ ਜਾਏ। ਸ਼ੁੱਕਰਵਾਰ ਖਾਲੜਾ ਮਿਸ਼ਨ ਦੇ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾਂ, ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਬਾਦਲ ਸਰਕਾਰ ਪੰਜਾਬ ਅੰਦਰ ਕਾਨੂੰਨ ਦਾ ਰਾਜ ਕਾਇਮ ਕਰਨ ਵਿੱਚ ਅਸਫਲ ਹੀ ਨਹੀਂ ਰਹੀ ਸਗੋਂ ਅਕਾਲ ਤਖ਼ਤ ਸਾਹਿਬ 'ਤੇ ਫੌਜੀ ਹਮਲੇ ਅਤੇ ਝੂਠੇ ਪੁਲਿਸ ਮੁਕਾਬਲੇ ਬਣਾਉਣ ਵਾਲਿਆਂ ਦੇ ਹੱਕ ਵਿੱਚ ਖੜੀ ਹੋ ਗਈ। ਉਹ ਸਿੱਖਾਂ ਦੀ ਨਸ਼ਿਆ ਰਾਹੀਂ ਨਸਲਕੁਸ਼ੀ ਕਰਨ ਦੇ ਰਾਹ ਪੈ ਗਈ ਅਤੇ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ / ਗਰੀਬਾਂ ਦੀ ਬਾਂਹ ਫੜਨ ਵਿੱਚ ਅਸਫਲ ਰਹੀ, ਉਹ ਬੰਦੀ ਸਿੱਖਾਂ ਦੀ ਰਿਹਾਈ ਕਰਾਉਣ ਦੀ ਬਜਾਏ ਸਿੱਖਾਂ ਨੂੰ ਆਈ.ਐਸ.ਆਈ. ਦੇ ਏਜੰਟ ਦੱਸਦੀ ਰਹੀ।

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀ.ਜੀ.ਪੀ. ਕੇ.ਪੀ.ਐਸ. ਗਿੱਲ ਨਾਲ ਮੁਲਾਕਾਤ ਕੀਤੀ

ਪੰਜਾਬ ਦੀ 15ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਅੱਜ (24 ਮਾਰਚ) ਸ਼ੁਰੂ ਹੋਵੇਗਾ। ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਡੀ.ਜੀ.ਪੀ. ਕੇ.ਪੀ.ਐਸ. ਗਿੱਲ ਨੂੰ ਉਸਦੀ ਰਿਹਾਇਸ਼ 'ਤੇ ਮਿਲਣ ਗਏ ਅਤੇ ਕੈਪਟਨ ਨੇ ਗਿੱਲ ਨੂੰ ਗੁਲਦਸਤਾ ਭੇਟ ਕੀਤਾ।

ਸਾਬਕਾ ਪੁਲਿਸ ਮੁਖੀ ਨੂੰ 49 ਲੱਖ ਦਾ ਜੁਰਮਾਨਾ; ਝੂਠੇ ਮੁਕਾਬਲੇ ਬਣਾਉਣ ਵਾਲੇ ਬੇਨਕਾਬ:ਖਾਲੜਾ ਮਿਸ਼ਨ

ਬੀਬੀ ਪਰਮਜੀਤ ਕੌਰ ਖਾਲੜਾ ਸਰਪ੍ਰਸਤ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਭਾਈ ਸਤਵੰਤ ਸਿੰਘ ਮਾਣਕ ਕੇਂਦਰੀ ਕਮੇਟੀ ਮੈਂਬਰ ਅਤੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕ੍ਰਿਪਾਲ ਸਿੰਘ ਰੰਧਾਵਾ ਡਿਪਟੀ ਚੇਅਰਮੈਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਖਾਲੜਾ ਕੇਸ ਦੇ ਗਵਾਹ ਦੀ ਸ਼ਕਾਇਤ 'ਤੇ ਸਾਬਕਾ ਡੀ.ਜੀ.ਪੀ. ਰਜਿੰਦਰ ਸਿੰਘ ਆਈ.ਜੀ. ਪਰਮ ਰਾਜ ਉਮਰਾਨੰਗਲ ਅਤੇ ਹੋਰਨਾਂ ਨੂੰ ਪਟਿਆਲਾ ਅਦਾਲਤ ਵਲੋਂ 49 ਲੱਖ ਰੁਪਏ ਦਾ ਜੁਰਮਾਨਾ ਪਾਉਣ ਦਾ ਫੈਸਲਾ ਸ਼ਲਾਘਾਯੋਗ ਹੈ।

« Previous PageNext Page »